Welcome to Canadian Punjabi Post
Follow us on

12

November 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾਪੁਲਿਸ ਨੇ ਨਾਰਥ ਯਾਰਕ ਕਤਲਕਾਂਡ ਵਿੱਚ ਲੋੜੀਂਦੇ 2 ਮੁਲਜ਼ਮਾਂ ਦੀ ਕੀਤੀ ਪਹਿਚਾਣ, ਭਾਲ ਜਾਰੀਜਸਟਿਸ ਸੰਜੀਵ ਖੰਨਾ ਨੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਅਹੁਦੇ ਦੀ ਸਹੁੰ
 
ਪੰਜਾਬ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

November 12, 2024 10:07 AM

-ਪੰਜਾਬ ਦੀਆਂ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨਾਲ ਉੱਚ ਪੱਧਰੀ ਮੀਟਿੰਗ
ਚੰਡੀਗੜ੍ਹ, 12 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ ਦੇ ਨਾਮੀਂ ਉਦਯੋਗਪਤੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਤੇ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਸਾਰਥਕ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨੂੰ ਖੁਦ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਸੌਂਦ ਨੇ ਕਿਹਾ ਕਿ ਉਦਯੋਗਪਤੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਹੁਤ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਦਯੋਗ ਮੰਤਰੀ ਨੇ ਕਿਹਾ ਕਿ ਯਕਮੁਸ਼ਤ ਯੋਜਨਾ (ਓਟੀਐਸ) ਤੇ ਕੁਝ ਨੀਤੀਗਤ ਫੈਸਲੇ ਅਜਿਹੇ ਹਨ, ਜਿਨ੍ਹਾਂ ਬਾਰੇ ਮੁੱਖ ਮੰਤਰੀ ਨਾਲ ਸਲਾਹ-ਮਸ਼ਵਰਾ ਤੇ ਦਿਸ਼ਾ-ਨਿਰਦੇਸ਼ ਜ਼ਰੂਰੀ ਹਨ, ਇਸ ਲਈ ਅਜਿਹੀਆਂ ਕੁਝ ਮੰਗਾਂ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਦਾ ਹੱਲ ਕੱਢਿਆ ਜਾਵੇਗਾ।
ਸੌਂਦ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਉਦਯੋਗਪਤੀਆਂ ਲਈ ਹੋਰ ਬੇਹਤਰ ਤੇ ਢੁਕਵਾਂ ਮਾਹੌਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਸੁਖਾਵਾਂ ਤਾਲਮੇਲ ਸਥਾਪਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਦਯੋਗਪਤੀਆਂ ਨੇ ਪੀਐਸਆਈਈਸੀ ਨਾਲ ਜੁੜੇ ਕੁਝ ਮਸਲੇ ਤੇ ਸੁਝਾਅ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ, ਜਿਨ੍ਹਾਂ ਦੇ ਹੱਲ ਲਈ ਉਦਯੋਗ ਮੰਤਰੀ ਨੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਫੋਕਲ ਪੁਆਇੰਟਾਂ ਦਾ ਪੜਾਅਵਾਰ ਰੱਖ-ਰਖਾਅ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਦਯੋਗਿਕ ਖੇਤਰਾਂ ਅਤੇ ਪਲਾਟਾਂ ਦੀ ਦੇਖਰੇਖ ਤੇ ਇਨ੍ਹਾਂ ਬਾਬਤ ਜੁੜੇ ਮਸਲਿਆਂ ਨੂੰ ਵੀ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਸੌਂਦ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਉਦਯੋਗ ਤੇ ਵਣਜ ਮੰਤਰੀ ਦਾ ਕਾਰਜਭਾਰ ਸੰਭਾਲਿਆ ਹੈ, ਉਹ ਲਗਾਤਾਰ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਉਦਯੋਗਪਤੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਤਾਂ ਜੋ ਪੰਜਾਬ ਦੇ ਸਨਅਤੀ ਖੇਤਰ ਦੀ ਉੱਨਤੀ ਤੇ ਤਰੱਕੀ ਲਈ ਸਾਰਥਕ ਨੀਤੀਆਂ ਤੇ ਯੋਜਨਾਵਾਂ ਲਿਆਂਦੀਆਂ ਜਾ ਸਕਣ। ਉਨ੍ਹਾਂ ਉਦਯੋਗਪਤੀਆਂ ਨੂੰ ਪੂਰਣ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਪਤੀਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਜਾਂ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਵੇਂ ਉਦਯੋਗਾਂ ਦੀ ਸਥਾਪਤੀ ਲਈ ਪੰਜਾਬ ਸਰਕਾਰ ਪੂਰਣ ਸਹਿਯੋਗ ਕਰੇਗੀ।
ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਇਨਵੈਸਟ ਪੰਜਾਬ ਦੇ ਸੀਈਓ ਡੀਪੀਐਸ ਖਰਬੰਦਾ, ਪੀਐਸਆਈਈਸੀ ਦੇ ਐਮਡੀ ਵਰਿੰਦਰ ਕੁਮਾਰ ਸ਼ਰਮਾ ਅਤੇ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਦੇ ਨੁਮਾਇੰਦੇ ਅਤੇ ਨਾਮੀਂ ਉਦਯੋਗਪਤੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ : ਮੋਹਿੰਦਰ ਭਗਤ