Welcome to Canadian Punjabi Post
Follow us on

12

November 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾਪੁਲਿਸ ਨੇ ਨਾਰਥ ਯਾਰਕ ਕਤਲਕਾਂਡ ਵਿੱਚ ਲੋੜੀਂਦੇ 2 ਮੁਲਜ਼ਮਾਂ ਦੀ ਕੀਤੀ ਪਹਿਚਾਣ, ਭਾਲ ਜਾਰੀਜਸਟਿਸ ਸੰਜੀਵ ਖੰਨਾ ਨੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਅਹੁਦੇ ਦੀ ਸਹੁੰ
 
ਪੰਜਾਬ

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰ

November 12, 2024 10:09 AM

-ਪੰਜਾਬ ਪੁਲਿਸ ਨੇ ਸੂਬੇ ਵਿੱਚ ਅਰਸ਼ ਡੱਲਾ ਦੇ ਨੈੱਟਵਰਕ ਨੂੰ ਸਫ਼ਲਤਾਪੂਰਵਕ ਖ਼ਤਮ ਕੀਤਾ
-ਗ੍ਰਿਫ਼ਤਾਰ ਮੁਲਜ਼ਮ ਸਿ਼ਮਲਾ ਸਿੰਘ ਨੇ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕੇਸ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਵੀ ਕਰਵਾਈ ਸੀ ਮੁਹੱਈਆ: ਡੀਜੀਪੀ ਗੌਰਵ ਯਾਦਵ
-ਅਪ੍ਰੈਲ 2023 ਵਿੱਚ, ਮੁਲਜ਼ਮ ਸਿ਼ਮਲਾ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਕੀਤਾ ਗਿਆ ਸੀ ਕਾਬੂ : ਡੀਜੀਪੀ ਪੰਜਾਬ
ਚੰਡੀਗੜ੍ਹ/ਮਾਨਸਾ, 12 ਨਵੰਬਰ (ਪੋਸਟ ਬਿਊਰੋ): ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ 'ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਇਹ ਸਫ਼ਲਤਾ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ, ਜਿਸਨੂੰ ਅੱਤਵਾਦੀ ਅਰਸ਼ ਡੱਲਾ ਦੇ ਇਸ਼ਾਰੇ ‘ਤੇ 9 ਅਕਤੂਬਰ, 2024 ਨੂੰ ਮਾਰ ਦਿੱਤਾ ਗਿਆ ਸੀ, ਦੇ ਕਤਲ ਵਿੱਚ ਸ਼ਮੂਲੀਅਤ ਲਈ ਦੋ ਸ਼ੂਟਰਾਂ ਬਰਨਾਲਾ ਦੇ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਅਤੇ ਖਰੜ ਦੇ ਨਵਜੋਤ ਸਿੰਘ ਉਰਫ਼ ਨੀਤੂ ਦੀ ਗ੍ਰਿਫ਼ਤਾਰੀ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ।
ਜਾਣਕਾਰੀ ਅਨੁਸਾਰ 26 ਅਤੇ 27 ਅਕਤੂਬਰ, 2024 ਦੀ ਦਰਮਿਆਨੀ ਰਾਤ ਨੂੰ ਮਾਨਸਾ ਦੇ ਸਿਰਸਾ ਰੋਡ ਸਥਿਤ ਜੀਓ ਦੇ ਪੈਟਰੋਲ ਪੰਪ ਸਟੇਸ਼ਨ 'ਤੇ ਹੈਂਡ ਗ੍ਰਨੇਡ ਹਮਲਾ ਕੀਤਾ ਗਿਆ ਸੀ। ਧਮਾਕੇ ਤੋਂ ਬਾਅਦ ਪੈਟਰੋਲ ਪੰਪ ਦੇ ਮਾਲਕ ਨੂੰ ਇੱਕ ਵਿਦੇਸ਼ੀ ਮੋਬਾਈਲ ਨੰਬਰ ਤੋਂ ਧਮਕੀ ਭਰੀ ਕਾਲ ਵੀ ਆਈ ਸੀ, ਜਿਸ ਵਿੱਚ ਫੋਨ ਕਰਨ ਵਾਲੇ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਮਾਨਸਾ ਗ੍ਰੇਨੇਡ ਹਮਲੇ ਵਿੱਚ ਆਪਣੀ ਭੂਮਿਕਾ ਦਾ ਇਕਬਾਲ ਕਰਦਿਆਂ ਖੁਲਾਸਾ ਕੀਤਾ ਕਿ ਉਸ ਨੇ ਅੱਤਵਾਦੀ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਗੜ੍ਹਸ਼ੰਕਰ ਇਲਾਕੇ ਤੋਂ ਇਹ ਗ੍ਰਨੇਡ ਹਾਸਲ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕਲ ਸਹਾਇਤਾ ਵੀ ਪ੍ਰਦਾਨ ਕੀਤੀ ਸੀ।
ਡੀਜੀਪੀ ਨੇ ਕਿਹਾ ਕਿ ਮੁਲਜ਼ਮ ਸ਼ਿਮਲਾ ਸਿੰਘ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਅਪ੍ਰੈਲ 2023 ਵਿੱਚ ਸੀਆਈ ਬਠਿੰਡਾ ਨੇ ਸ਼ਿਮਲਾ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਉੱਤਰਾਖੰਡ ਦੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਸਬੰਧੀ ਦੀ ਉਸ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਉਕਤ ਮਾਮਲੇ ਦੀ ਅਗਲੇਰੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਮਾਨਸਾ ਮਨਮੋਹਨ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ। ਐਸਆਈਟੀ ਨੇ ਸੀਆਈ ਬਠਿੰਡਾ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕਰਦਿਆਂ ਵਿਗਿਆਨਕ ਢੰਗ ਨਾਲ ਜਾਂਚ ਕੀਤੀ।
ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਨੇ ਦੱਸਿਆ ਕਿ ਸੀਆਈ ਬਠਿੰਡਾ ਅਤੇ ਮਾਨਸਾ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਮੁਲਜ਼ਮ ਸ਼ਿਮਲਾ ਸਿੰਘ ਨੂੰ ਮਾਨਸਾ ਦੇ ਖੋਖਰ ਰੋਡ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਜਦੋਂ ਉਹ ਪੈਦਲ ਕਿਤੇ ਜਾ ਰਿਹਾ ਸੀ।
ਇਸ ਸਬੰਧੀ ਪਹਿਲਾਂ ਹੀ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 308 (4) ਅਤੇ 351, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 10 ਤਹਿਤ ਥਾਣਾ ਸਿਟੀ-1 ਮਾਨਸਾ ਵਿਖੇ ਐਫਆਈਆਰ ਨੰਬਰ 139 ਮਿਤੀ 27.10.2024 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ : ਮੋਹਿੰਦਰ ਭਗਤ