Welcome to Canadian Punjabi Post
Follow us on

12

November 2024
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ 'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾਪੁਲਿਸ ਨੇ ਨਾਰਥ ਯਾਰਕ ਕਤਲਕਾਂਡ ਵਿੱਚ ਲੋੜੀਂਦੇ 2 ਮੁਲਜ਼ਮਾਂ ਦੀ ਕੀਤੀ ਪਹਿਚਾਣ, ਭਾਲ ਜਾਰੀਜਸਟਿਸ ਸੰਜੀਵ ਖੰਨਾ ਨੇ 51ਵੇਂ ਚੀਫ ਜਸਟਿਸ ਵਜੋਂ ਚੁੱਕੀ ਅਹੁਦੇ ਦੀ ਸਹੁੰ
 
ਪੰਜਾਬ

ਮੁੱਖ ਮੰਤਰੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਦੀ ਮੰਗ

November 12, 2024 10:11 AM

-ਮਾਮਲੇ ਵਿੱਚ ਦਖ਼ਲ ਦੇਣ ਲਈ ਭਾਰਤ ਦੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 12 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਤੁਰੰਤ ਸੈਨੇਟ ਚੋਣਾਂ ਕਰਵਾਉਣ ਲਈ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ।
ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਮੁਕੰਮਲ ਹੋਣ ਦੇ ਬਾਵਜੂਦ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ, ਜੋ ਕਿ ਸੂਬੇ ਲਈ ਬਹੁਤ ਹੀ ਨਾਜ਼ੁਕ ਅਤੇ ਭਾਵਨਾਤਮਕ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਗਠਨ ਪੰਜਾਬ ਯੂਨੀਵਰਸਿਟੀ ਐਕਟ, 1947 (1947 ਦਾ ਐਕਟ 7) ਅਧੀਨ ਕੀਤਾ ਗਿਆ ਸੀ ਅਤੇ ਇਸ ਦੀ ਸਥਾਪਨਾ 1947 ਵਿਚ ਦੇਸ਼ ਦੀ ਵੰਡ ਉਪਰੰਤ ਮੁੱਖ ਯੂਨੀਵਰਸਿਟੀ ਲਾਹੌਰ ਵਿੱਚ ਰਹਿ ਜਾਣ ਕਾਰਨ ਪੰਜਾਬ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 1966 ਵਿੱਚ ਸੂਬੇ ਦੀ ਵੰਡ ਉਪਰੰਤ, ਪੰਜਾਬ ਪੁਨਰਗਠਨ ਐਕਟ 1966 ਨੇ ਆਪਣੀ ਸਥਿਤੀ ਨੂੰ ਬਰਕਰਾਰ ਰੱਖਿਆ, ਜਿਸ ਦਾ ਭਾਵ ਹੈ ਕਿ ਯੂਨੀਵਰਸਿਟੀ ਪਹਿਲਾਂ ਵਾਂਗ ਹੀ ਕੰਮ ਕਰਦੀ ਰਹੇਗੀ ਅਤੇ ਮੌਜੂਦਾ ਪੰਜਾਬ ਵਿੱਚ ਸ਼ਾਮਲ ਖੇਤਰ ਇਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਦੋਂ ਤੋਂ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤਕ ਅਤੇ ਅਮੀਰ ਵਿਰਾਸਤ ਦਾ ਹਿੱਸਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਸਥਾਪਨਾ ਤੋਂ ਹੁਣ ਤੱਕ ਹਰ ਚਾਰ ਸਾਲ ਬਾਅਦ ਇਸ ਦੀ ਸੈਨੇਟ ਦਾ ਗਠਨ ਕੀਤਾ ਜਾਂਦਾ ਹੈ ਅਤੇ ਇਸ ਦੇ ਮੈਂਬਰਾਂ ਦੀ ਜਮੂਹਰੀ ਚੋਣ ਪ੍ਰਕਿਰਿਆ ਜ਼ਰੀਏ ਚੋਣ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਇਸ ਸਾਲ ਸੈਨੇਟ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ ਜਦਕਿ ਪਿਛਲੇ ਛੇ ਦਹਾਕਿਆਂ ਤੋਂ ਇਹ ਚੋਣਾਂ ਨਿਯਮਿਤ ਤੌਰ 'ਤੇ ਨਿਰਧਾਰਿਤ ਸਾਲ ਦੇ ਅਗਸਤ-ਸਤੰਬਰ ਮਹੀਨਿਆਂ ਵਿੱਚ ਕਰਵਾਈਆਂ ਜਾਂਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਸੈਨੇਟ, ਜਿਸ ਦਾ ਮੌਜੂਦਾ ਕਾਰਜਕਾਲ 31 ਅਕਤੂਬਰ ਨੂੰ ਸਮਾਪਤ ਹੋ ਰਿਹਾ ਹੈ, ਦੀਆਂ ਚੋਣਾਂ ਕਰਵਾਉਣ ਵਿਚ ਨਾਕਾਮ ਰਹਿਣ ਨਾਲ ਨਾ ਸਿਰਫ ਭਾਈਵਾਲਾਂ ਦਾ ਮੋਹ ਭੰਗ ਹੋਇਆ ਹੈ, ਸਗੋਂ ਇਹ ਚੰਗੇ ਪ੍ਰਸ਼ਾਸਨ ਅਤੇ ਕਾਨੂੰਨ ਦੀ ਵੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸੈਨੇਟ ਚੋਣਾਂ ਵਿੱਚ ਦੇਰੀ ਨੂੰ ਲੈ ਕੇ ਅਧਿਆਪਕਾਂ, ਪੇਸ਼ੇਵਰਾਂ, ਤਕਨੀਕੀ ਮੈਂਬਰਾਂ, ਯੂਨੀਵਰਸਿਟੀ ਦੇ ਗ੍ਰੈਜੂਏਟਾਂ ਅਤੇ ਵੱਖ-ਵੱਖ ਹਲਕਿਆਂ ਦੇ ਨੁਮਾਇੰਦਿਆਂ ਵਿੱਚ ਭਾਰੀ ਰੋਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੈਨੇਟ ਦੀਆਂ ਚੋਣਾਂ ਨਾ ਕਰਵਾਉਣਾ ਯੂਨੀਵਰਸਿਟੀ ਦੇ ਨਿਯਮਾਂ ਦੇ ਵੀ ਵਿਰੁੱਧ ਹੈ ਜਿਸ ਮੁਤਾਬਿਕ ਹਰ ਚੌਥੇ ਸਾਲ ਚੋਣਾਂ ਕਰਵਾਉਣੀਆਂ ਲਾਜ਼ਮੀ ਹਨ ਅਤੇ ਇਸ ਦੇਰੀ ਨੇ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਸਾਬਕਾ ਵਿਦਿਆਰਥੀ ਵਰਗ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਮੂਹਰੀ ਚੋਣ ਪ੍ਰਕਿਰਿਆ ਨੂੰ ਨਾਮਜ਼ਦਗੀਆਂ ਨਾਲ ਤਬਦੀਲ ਕਰਨ ਦੀਆਂ ਰਿਪੋਰਟਾਂ ਅੱਗ 'ਤੇ ਤੇਲ ਦਾ ਕੰਮ ਕਰ ਰਹੀਆਂ ਹਨ ਕਿਉਂਕਿ ਅਜਿਹੀ ਤਬਦੀਲੀ ਯੂਨੀਵਰਸਿਟੀ ਦੀ ਜਮਹੂਰੀ ਮਰਿਆਦਾ ਨੂੰ ਢਾਹ ਲਾਵੇਗੀ ਅਤੇ ਗਰੈਜੂਏਟ ਵੋਟਰਾਂ ਦੀ ਆਵਾਜ਼ ਨੂੰ ਦਬਾਏਗੀ, ਜਿਸ ਨੇ ਹਮੇਸ਼ਾ ਇਸ ਸੰਸਥਾ ਦਾ ਸ਼ਾਸਨ ਚਲਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਪ ਰਾਸ਼ਟਰਪਤੀ ਤੋਂ ਦਖ਼ਲ ਦੀ ਮੰਗ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਸਮੇਂ ਸਿਰ ਕਰਵਾਉਣ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਸਲਾਹ ਦੇਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ: ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ, ਮੁੱਖ ਦੋਸ਼ੀ ਗ੍ਰਿਫਤਾਰ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ : ਮੋਹਿੰਦਰ ਭਗਤ