Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਪ੍ਰਚਾਰ ਦੇ ਆਖਰੀ ਦਿਨ ਬਠਿੰਡੇਵਿੱਚ ਨਵਜੋਤ ਸਿੱਧੂ ਵੱਲੋਂ ਬਾਦਲਾਂ ਤੇ ਮੋਦੀ ਨੂੰ ਰਗੜੇ

May 18, 2019 09:10 AM

ਬਠਿੰਡਾ, 17 ਮਈ, (ਪੋਸਟ ਬਿਊਰੋ)- ਪਾਰਲੀਮੈਂਟ ਚੋਣਾਂ ਲਈ ਪ੍ਰਚਾਰ ਦੇ ਆਖਰੀ ਦਿਨ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਨੇ ਅੱਜ ਏਥੇ ਬਠਿੰਡਾ ਤੋਂ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਸਾਰਾ ਜ਼ੋਰ ਲਾ ਦਿੱਤਾ। ਉਨ੍ਹਾ ਨੇ ਬਾਦਲ ਪਰਵਾਰ ਦੇ ਦੇ ਗੜ੍ਹ ਮੰਨੇ ਜਾਂਦੇ ਲੰਬੀ ਤੋਂਇਸ ਦੀ ਸ਼ੁਰੂਆਤ ਕੀਤੀ ਅਤੇ ਕਈ ਰੋਡ ਸ਼ੋਅ ਕੀਤੇ, ਜਿਸ ਦੌਰਾਨ ਉਨ੍ਹਾਂ ਨੇ ਬਾਦਲ ਅਕਾਲੀ ਦਲ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਰਗੜੇ ਲਾਏ।
ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਬਰਗਾੜੀ ਦੇ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਦੇ ਗੋਲੀ ਕਾਂਡਾਂ ਦਾ ਮੁੱਦਾ ਚੁੱਕਿਆ ਤੇ ਇਸ ਦੇ ਲਈ ਬਾਦਲ ਪਿਤਾ ਪੁੱਤਰ ਨੂੰ ਸਿੱਧਾ ਜ਼ਿੰਮੇਵਾਰ ਕਿਹਾ। ਬੇਅਦਬੀ ਮੁੱਦੇ ਤੋਂ ਬਿਨਾ ਸਿੱਧੂ ਨੇ ਨਸ਼ਿਆ ਦੀ ਗੱਲ ਵੀ ਕੀਤੀ ਅਤੇ ਅਕਾਲੀ ਆਗੂਆਂ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾ ਨੇ ਬਿਕਰਮ ਸਿੰਘ ਮਜੀਠੀਆ ਵੱਲ ਸਿੱਧੇ ਇਸ਼ਾਰੇ ਕਰ ਕੇਦੋਸ਼ ਲਾਏ ਤੇ ਕਿਹਾ ਕਿ ਬਾਦਲਾਂ ਨੇ ਪੰਜਾਬ ਨੂੰ ਅਪਣੀ ਤੱਕੜੀ ਨਾਲ ਤੋਲ ਕੇ ਵੇਚ ਦਿਤਾ, ਇਨ੍ਹਾਂਨੇ ਪੰਜਾਬ ਵਿਚ ਅਪਣਾ ਬੜਾ ਵੱਡਾ ਕਾਰੋਬਾਰ ਖੜਾ ਕਰ ਲਿਆ ਅਤੇ ਅਪਣਾ ਟਰਾਂਸਪੋਰਟ ਕਾਰੋਬਾਰ ਚਮਕਾਉਣ ਲਈ ਰਾਜ ਦੀ ਸਰਕਾਰੀ ਟਰਾਂਸਪੋਰਟ ਦਾ ਭਾਰੀ ਨੁਕਸਾਨ ਕੀਤਾ ਹੈ। ਸਿੱਧੂ ਨੇ ਕਿਹਾ ਕਿ ਬਾਦਲਾਂ ਨੇ ਸਨਦੀਪ ਤੇ ਮਧੋਕ ਟਰਾਂਸਪੋਰਟ ਨੂੰ ਜ਼ਬਰਦਸਤੀ ਖਰੀਦ ਲਿਆ ਅਤੇ ਦੀਪਕ ਢਾਬੇ ਉੱਤੇ ਕਬਜ਼ਾ ਕਰ ਲਿਆ। ਉਨ੍ਹਾ ਨੇ ਦੋਸ਼ ਲਾਇਆ ਕਿ ਬਾਦਲ ਪਰਵਾਰ ਦੇ ਲੋਕ ਵੱਡੇ ਕਾਰੋਬਾਰੀ ਹਨ, ਜਿਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਵਿੱਚ ਇਕ ਤਰ੍ਹਾਂ ਦੋਸਤਾਨਾ ਮੈਚ ਖੇਡਿਆ ਹੈ।
ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਉਸ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ, ਕਿੱਥੇ ਗਏ ਉਹ ਵਾਅਦੇ। ਸਿੱਧੂ ਨੇ ਸਟੇਜ ਉੱਤੇ ‘ਵਾਅਦਾ ਤੇਰਾ ਵਾਅਦਾ` ਗੀਤ ਉੱਤੇ ਡਾਂਸ ਵੀ ਕੀਤਾ ਅਤੇ ਪ੍ਰਧਾਨ ਮੰਤਰੀ ਦੀ ਖਿੱਲੀ ਉਡਾਈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ