Welcome to Canadian Punjabi Post
Follow us on

28

January 2025
ਬ੍ਰੈਕਿੰਗ ਖ਼ਬਰਾਂ :
ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨਪੀ.ਐੱਸ.ਪੀ.ਸੀ.ਐੱਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.ਮਹਾਂਕੁੰਭ ਲਈ ਪ੍ਰਯਾਗਰਾਜ ਜਾ ਰਹੀ ਰੇਲਗੱਡੀ `ਤੇ ਕੀਤੀ ਗਈ ਪੱਥਰਬਾਜ਼ੀਸ਼੍ਰੀਲੰਕਾ ਦੀ ਜਲ ਸੈਨਾ ਦੀ ਗੋਲੀਬਾਰੀ ਵਿੱਚ 5 ਭਾਰਤੀ ਮਛੇਰੇ ਜ਼ਖਮੀਹੁਣ ਟਰੰਪ ਨੇ ਭਾਰਤ ਅਤੇ ਚੀਨ 'ਤੇ ਟੈਰਿਫ ਲਗਾਉਣ ਦੀ ਦਿੱਤੀ ਧਮਕੀਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮੁੱਦੇ 'ਤੇ ਮੋਦੀ ਉਹੀ ਕਰਨਗੇ ਜੋ ਸਹੀ ਹੋਵੇਗਾ : ਟਰੰਪ
 
ਪੰਜਾਬ

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

November 13, 2024 10:50 AM

-ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਹਾਜ਼ਰੀ ‘ਚ ਕੀਤਾ ਵਿਸਥਾਰਪੂਰਬਕ ਵਿਚਾਰ ਚਰਚਾ
ਚੰਡੀਗੜ੍ਹ, 13 ਨਵੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਕੀਤੀ ਉੱਚ ਪੱਧਰੀ ਮੀਟਿੰਗ ਮੌਕੇ ਕੀਤਾ।
ਮਿਉਂਸੀਪਲ ਭਵਨ ਵਿਖੇ ਹੋਈ ਇਸ ਮੀਟਿੰਗ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਅਤੇ ਹਲਕਾ ਵਿਧਾਇਕ ਲੁਧਿਆਣਾ (ਪੱਛਮੀ) ਗੁਰਪ੍ਰੀਤ ਗੋਗੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਰੀਵੀਊ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਮੀਟਿੰਗ ਵਿੱਚ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੁੱਢਾ ਦਰਿਆ ਨੂੰ ਸਾਫ ਸੁਥਰਾ ਰੱਖਣ ਅਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਵੱਖ-ਵੱਖ ਪਹਿਲੂਆਂ ਤੇ ਵਿਸਤ੍ਰਿਤ ਚਰਚਾ ਕੀਤੀ ਗਈ
ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ "ਰੰਗਲਾਂ ਪੰਜਾਬ" ਬਣਾਉਣਾ ਦਾ ਹੈ। ਇਸ ਲਈ ਉਨ੍ਹਾਂ ਨੇ ਮੀਟਿੰਗ ਵਿੱਚ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਕਰਨ ਲਈ ਆਪਣੀ ਜਿ਼ੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਬੁੱਢਾ ਦਰਿਆ ਨੂੰ ਦੁਸ਼ਿਤ ਕਰਨ ਵਾਲੇ ਸਰੋਤਾ ਦੀ ਜਾਂਚ ਕਰਨ ਅਤੇ ਇਸ ਦੇ ਹੱਲ ਲਈ ਢੁੱਕਵੀਂ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ, ਪੀ ਐਮ ਆਈ ਡੀ ਸੀ ਦੇ ਸੀ.ਈ.ਓ ਦੀਪਤੀ ਉੱਪਲ ਨਗਰ ਨਿਗਮ ਕਮਿਸ਼ਨਰ ਲੁਧਿਆਣਾ, ਮੁੱਖ ਕਾਰਜ਼ਕਾਰੀ ਅਫਸਰ, ਪੰਜਾਬ ਊਰਜਾ ਵਿਕਾਸ ਏਜੰਸੀ, ਮੁੱਖ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ, ਮੁੱਖ ਇੰਜੀਨੀਅਰ ਡਰੇਨੇਜ ਵਿਭਾਗ ਲੁਧਿਆਣਾ, ਮੁੱਖ ਇੰਜੀਨੀਅਰ ਭੂਮੀ ਅਤੇ ਜਲ ਸੰਭਾਲ ਵਿਭਾਗ ਲੁਧਿਆਣਾ, ਸੁਪਰਡੰਟ ਇੰਜੀਨੀਅਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਲੁਧਿਆਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਪੀ.ਐੱਸ.ਪੀ.ਸੀ.ਐੱਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ. ਨਸਿ਼ਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਲੁਧਿਆਣਾ `ਚ ਪੀੜਤ ਪਰਿਵਾਰ ਨਾਲ ਮੁਲਾਕਾਤ ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦ ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ : ਸੰਦੀਪ ਸੈਣੀ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ : ਡਾ. ਬਲਜੀਤ ਕੌਰ