Welcome to Canadian Punjabi Post
Follow us on

28

January 2025
ਬ੍ਰੈਕਿੰਗ ਖ਼ਬਰਾਂ :
ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨਪੀ.ਐੱਸ.ਪੀ.ਸੀ.ਐੱਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.ਮਹਾਂਕੁੰਭ ਲਈ ਪ੍ਰਯਾਗਰਾਜ ਜਾ ਰਹੀ ਰੇਲਗੱਡੀ `ਤੇ ਕੀਤੀ ਗਈ ਪੱਥਰਬਾਜ਼ੀਸ਼੍ਰੀਲੰਕਾ ਦੀ ਜਲ ਸੈਨਾ ਦੀ ਗੋਲੀਬਾਰੀ ਵਿੱਚ 5 ਭਾਰਤੀ ਮਛੇਰੇ ਜ਼ਖਮੀਹੁਣ ਟਰੰਪ ਨੇ ਭਾਰਤ ਅਤੇ ਚੀਨ 'ਤੇ ਟੈਰਿਫ ਲਗਾਉਣ ਦੀ ਦਿੱਤੀ ਧਮਕੀਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮੁੱਦੇ 'ਤੇ ਮੋਦੀ ਉਹੀ ਕਰਨਗੇ ਜੋ ਸਹੀ ਹੋਵੇਗਾ : ਟਰੰਪ
 
ਪੰਜਾਬ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

November 13, 2024 10:52 AM

-ਕਿਹਾ, ਕਣਕ-ਝੋਨੇ ਦੇ ਫਸਲੀ ਚੱਕਰ `ਚੋਂ ਨਿਕਲੋ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦਿਓ
ਚੰਡੀਗੜ੍ਹ, 13 ਨਵੰਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ ਅਤੇ ਸਾਂਝੇ ਤੌਰ `ਤੇ ਰਣਨੀਤੀ ਬਣਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦੇਣ।
ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨ ਕਣਕ ਤੇ ਝੋਨੇ ਥੱਲੇ ਰਕਬਾ ਘਟਾਉਣ ਅਤੇ ਵੱਖ-ਵੱਖ ਫਸਲਾਂ ਦੀ ਖੇਤੀ ਕਰਕੇ ਲਾਭ ਕਮਾਉਣ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕਿਸਾਨ ਜਿੱਥੇ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਸਕਦੇ ਹਨ, ਉੁੱਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣ-ਬੁੱਝ ਕੇ ਲਾਈਆਂ ਜਾ ਰਹੀਆਂ ਰੋਕਾਂ ਤੋਂ ਵੀ ਨਿਜਾਤ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਹੀਂ ਚੁੱਕੇ ਅਤੇ ਲੋੜੀਂਦੀ ਥਾਂ ਖਾਲੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਈ।
ਸੰਧਵਾਂ ਨੇ ਝੋਨੇ ਥੱਲੇ ਰਕਬਾ ਘਟਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੇ ਖੇਤੀ ਸੈਕਟਰ ਨੂੰ ਖਤਮ ਕਰਨ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਲਮੇ ਸਮੇਂ ਤੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾ ਰਹੀ ਹੈ ਅਤੇ ਵੱਡੇ ਕਾਰੋਬਾਰੀਆਂ ਦੇ ਹਿੱਤ ‘ਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਹਵਾ ਪ੍ਰਦੂਸ਼ਣ ਲਈ ਸਿਰਫ ਤੇ ਸਿਰਫ ਕਿਸਾਨਾਂ ਨੂੰ ਜਿ਼ੰਮੇਵਾਰ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਢੁਕਵੇਂ ਹੱਲ ਕੱਢਣ ਦੀ ਬਜਾਏ ਉਨ੍ਹਾਂ ਨੂੰ ਰਾਜਸੀ ਸਾਜਿਸ਼ ਤਹਿਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਸੰਧਵਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਕੋਲ ਆਰਗੈਨਿਕ ਖੇਤੀ ਦਾ ਬਦਲ ਵੀ ਮੌਜੂਦ ਹੈ, ਜਿਸ ਰਾਹੀਂ ਚੌਖਾ ਲਾਭ ਵੀ ਕਮਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸਾਨ ਸਹਿਕਾਰੀ ਗੁਰੱਪ ਬਣਾ ਕੇ ਛੋਟੇ ਉਦਯੋਗ ਵੀ ਸਥਾਪਿਤ ਕਰ ਸਕਦੇ ਹਨ ਅਤੇ ਆਪਣੀਆਂ ਫਸਲਾਂ ਤੋਂ ਮੁਨਾਫਾ ਵੀ ਕਮਾ ਸਕਦੇ ਹਨ।
ਸਪੀਕਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ, ਕਿਸਾਨਾਂ ਦੇ ਸਹਿਯੋਗ ਨਾਲ ਫਸਲੀ ਵਿਭਿੰਨਤਾ ਦਾ ਟੀਚਾ ਪੂਰਾ ਕਰਨ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਰ ਸੰਭਵ ਕਦਮ ਚੁੱਕ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਸਰੋਤ ਲਗਾਤਾਰ ਘਟ ਰਹੇ ਹਨ, ਜਿਸਦੇ ਮੱਦੇਨਜ਼ਰ ਫਸਲੀ ਵਿਭਿੰਨਤਾ ਸਮੇਂ ਦੀ ਵੱਡੀ ਜ਼ਰੂਰਤ ਬਣ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇਰੇ ਜੀਵਨ ਲਈ ਸਾਡੀ ਜ਼ਿਮੇਵਾਰੀ ਬਣਦੀ ਹੈ ਕਿ ਅਸੀਂ ਕੁਦਰਤੀ ਸਰੋਤਾਂ ਨੂੰ ਸੰਭਲ ਕੇ ਵਰਤੀਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਪੀ.ਐੱਸ.ਪੀ.ਸੀ.ਐੱਲ. ਦਾ ਲਾਈਨਮੈਨ ਅਤੇ ਮੀਟਰ ਰੀਡਰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ. ਨਸਿ਼ਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਲੁਧਿਆਣਾ `ਚ ਪੀੜਤ ਪਰਿਵਾਰ ਨਾਲ ਮੁਲਾਕਾਤ ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਅਗਨੀਵੀਰ ਡਿਊਟੀ ਦੌਰਾਨ ਹੋਇਆ ਸ਼ਹੀਦ ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ : ਸੰਦੀਪ ਸੈਣੀ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ : ਡਾ. ਬਲਜੀਤ ਕੌਰ