Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸਾਧਵੀ ਪ੍ਰਗਿਆ ਦੇ ਬਿਆਨਉੱਤੇ ਪ੍ਰਧਾਨ ਮੰਤਰੀ ਮੋਦੀ ਨੇ ਸਖਤੀ ਦਾ ਪ੍ਰਗਟਾਵਾ ਕੀਤਾ

May 18, 2019 09:12 AM

* ਮੈਂ ਕਦੇ ਸਾਧਵੀ ਨੂੰ ਮੁਆਫ਼ ਨਹੀਂ ਕਰ ਸਕਾਂਗਾ: ਮੋਦੀ



ਨਵੀਂ ਦਿੱਲੀ, 17 ਮਈ, (ਪੋਸਟ ਬਿਊਰੋ)- ਇਸ ਵਾਰ ਦੀਆਂ ਪਾਰਲੀਮੈਂਟ ਚੋਣਾਂ ਦੇ ਆਖਰੀ ਗੇੜ ਦੀ ਵੋਟਿੰਗ ਹੋਣ ਤੋਂ ਪਹਿਲਾਂ ਭੋਪਾਲ ਹਲਕੇਤੋਂਭਾਜਪਾ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਵੱਲੋਂ ਮਹਾਤਮਾ ਗਾਂਧੀ ਦੇ ਕਾਤਲ ਨਾਥੂਰਾਮ ਗੌਡਸੇ ਨੂੰ ਦੇਸ਼ਭਗਤ ਕਹੇ ਜਾਣ ਉੱਤੇ ਹੰਗਾਮਾ ਸ਼ੁਰੂ ਹੋ ਗਿਆ ਤਾਂਇਸ ਪਿੱਛੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਦੇ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਭਾਵੇਂ ਸਾਧਵੀ ਨੇ ਇਸ ਮੁੱਦੇ ਉੱਤੇ ਮੁਆਫ਼ੀ ਮੰਗ ਲਈ ਹੈ, ਪਰ ਉਹ ਖੁਦ ਸਾਧਵੀ ਪ੍ਰਗਿਆ ਨੂੰ ਆਪਣੇ ਮਨ ਤੋਂ ਕਦੇ ਮੁਆਫ਼ ਨਹੀਂ ਕਰ ਸਕਣਗੇ।
ਭਾਰਤੀ ਜਨਤਾ ਪਾਰਟੀ ਦੇ ਅਧਿਕਾਰਤ ਟਵਿੱਟਰ ਅਕਾਊਂਟਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਮਹਾਤਮਾ ਗਾਂਧੀ ਅਤੇ ਨਾਥੂਰਾਮ ਗੌਡਸੇਬਾਰੇ ਜੋ ਗੱਲਾਂ ਕੀਤੀਆਂ ਗਈਆਂ ਹਨ, ਉਹ ਬਹੁਤ ਖਰਾਬ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਗੱਲਾਂ ਪੂਰੀ ਤਰ੍ਹਾਂ ਨਫ਼ਰਤ ਦੇ ਯੋਗ ਹਨ। ਚੰਗੇ ਸਮਾਜ ਵਿੱਚਇਹ ਗੱਲਾਂ ਨਹੀਂ ਚੱਲਦੀਆਂ।ਨਰਿੰਦਰ ਮੋਦੀ ਨੇ ਕਿਹਾ ਕਿ ਭਾਵੇਂ ਇਸ ਬਾਰੇ ਉਨ੍ਹਾਂ (ਸਾਧਵੀ ਪ੍ਰਗਿਆ ਅਤੇ ਕੇਂਦਰੀ ਮੰਤਰੀ ਅਨੰਤ ਹੇਗੜੇ) ਨੇ ਮੁਆਫ਼ੀ ਮੰਗ ਲਈ ਹੈ, ਪਰ ਮੈਂ ਆਪਣੇ ਮਨੋਂ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਾਂਗਾ।
ਵਰਨਣ ਯੋਗ ਹੈ ਕਿ ਸਾਧਵੀ ਪ੍ਰਗਿਆ ਨੇ ਵੀਰਵਾਰ ਨੂੰ ਬਿਆਨ ਦਿੱਤਾ ਸੀ ਕਿ ਨਾਥੂਰਾਮ ਗੌਡਸੇ ਦੇਸ਼ਭਗਤ ਸਨ, ਹਨ ਅਤੇ ਰਹਿਣਗੇ, ਜਿਸ ਉੱਤੇਭਾਜਪਾ ਦੀ ਕਾਫੀ ਭੰਡੀ ਹੋਈ ਤੇ ਵਿਰੋਧੀਆਂ ਨੇ ਉਸ ਨੂੰ ਕਰੜੇ ਹੱਥੀਂ ਲਿਆ ਸੀ। ਇਸਤੋਂ ਬਾਅਦ ਸਾਧਵੀ ਪ੍ਰਗਿਆ ਨੇ ਮੁਆਫ਼ੀ ਮੰਗ ਲਈ, ਪਰ ਉਦੋਂ ਤੱਕ ਵਿਵਾਦ ਵਧ ਚੁੱਕਾ ਸੀ। ਉਸ ਦੇ ਬਾਅਦ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਦਾ ਬਿਆਨ ਆਇਆ ਤੇ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਆਨ ਦਿੱਤਾ, ਪਰ ਇਸ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਦੇ ਮੰਤਰੀ ਅਨੰਤ ਹੇਗੜੇ ਨੇ ਟਵੀਟ ਕਰ ਕੇ ਸਾਧਵੀ ਪ੍ਰਗਿਆ ਦੇ ਬਚਾਅ ਲਈਕਹਿ ਦਿੱਤਾ ਕਿ ਇਸ ਸਮੇਂ ਚੱਲ ਰਹੀ ਬਹਿਸ ਨਾਲ ਨਾਥੂਰਾਮ ਗੌਡਸੇ ਨੂੰ ਖੁਸ਼ੀ ਹੋਵੇਗੀ। ਬਾਅਦ ਵਿੱਚ ਉਸ ਨੇ ਆਪਣੇ ਬਿਆਨ ਤੋਂ ਪਲਟੀ ਮਾਰੀ ਅਤੇ ਕਿਹਾ ਕਿ ਉਨ੍ਹਾਂ ਦਾ ਟਵਿੱਟਰ ਕਿਸੇ ਨੇ ਹੈਕ ਕਰ ਲਿਆ ਸੀ।
ਚੋਣਾਂ ਦੇ ਆਖਰੀ ਪੜਾਅ ਵਿੱਚ ਪਾਰਟੀ ਦੀ ਵਿਗੜ ਰਹੀ ਸਥਿਤੀ ਪਿੱਛੋਂ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਇੱਕ ਟਵੀਟ ਕਰ ਕੇ ਇਨ੍ਹਾਂ ਦੋਵਾਂ ਬਿਆਨਾਂ ਤੋਂਫਾਸਲਾ ਵਿਖਾਇਆ ਅਤੇ ਕਿਹਾ ਕਿ ਇਹ ਉਨ੍ਹਾਂ ਦੇ ਨਿੱਜੀ ਬਿਆਨ ਸਨ, ਪਾਰਟੀ ਦਾ ਉਨ੍ਹਾਂ ਨਾਲ ਸੰਬੰਧ ਨਹੀਂ ਹੈ। ਅਮਿਤ ਸ਼ਾਹ ਨੇ ਲਿਖਿਆ ਕਿ ਭਾਜਪਾ ਦੀ ਅਨੁਸ਼ਾਸਨੀ ਕਮੇਟੀ ਉਨ੍ਹਾਂ ਦੇ ਵਿਰੁੱਧ ਐਕਸ਼ਨ ਲਵੇਗੀ। ਉਂਜ ਸਿਰਫ ਸਾਧਵੀ ਪ੍ਰਗਿਆ ਅਤੇ ਕੇਂਦਰੀ ਮੰਤਰੀ ਅਨੰਤ ਹੇਗੜੇ ਨਹੀਂ,ਭਾਜਪਾ ਦੇ ਨੇਤਾ ਅਨਿਲ ਸੌਮਿਤਰ ਨੇ ਵੀ ਅਜਿਹਾ ਬਿਆਨ ਦਿੱਤਾ ਸੀ। ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ‘ਪਾਕਿਸਤਾਨ ਦਾ ਰਾਸ਼ਟਰਪਿਤਾ’ ਕਹਿ ਦਿੱਤਾ ਤਾਂ ਉਸਦੇ ਖਿਲਾਫ ਤੁਰੰਤ ਐਕਸ਼ਨ ਲੈਂਦੇ ਹੋਏ ਭਾਜਪਾ ਨੇ ਉਨ੍ਹਾਂ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ