Welcome to Canadian Punjabi Post
Follow us on

18

November 2024
 
ਪੰਜਾਬ

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

November 14, 2024 10:09 AM

-ਜੇਲ੍ਹ ਵਿਭਾਗ ਵਿੱਚ 13 ਡੀ.ਐਸ.ਪੀ., 175 ਵਾਰਡਨਾਂ ਦੀ ਭਰਤੀ ਜਲਦ
-ਬੰਦੀਆਂ ਦੇ ਹੁਨਰ ਵਿਕਾਸ ਲਈ ਜੇਲ੍ਹਾਂ ਵਿਚ ਚੱਲ ਰਹੇ ਕਿੱਤਾ-ਮੁਖੀ ਕੋਰਸਾਂ ਵਿੱਚ ਹੋਵੇਗਾ ਵਾਧਾ
-ਕਪੂਰਥਲਾ ਵਿਖੇ ਜੇਲ੍ਹ ਵਿਭਾਗ ਦੇ ਕਰਮਚਾਰੀਆਂ ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ
ਕਪੂਰਥਲਾ, 14 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁਲੱਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਬੰਦ ਖਤਕਨਾਕ ਕੈਦੀਆਂ ਨੂੰ ਵੱਖਰੀ ਜੇਲ੍ਹ ਵਿਚ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਅਤਿ-ਆਧੁਨਿਕ ਸੁਰੱਖਿਆ ਜੇਲ੍ਹ ਬਣਾਈ ਜਾ ਰਹੀ ਹੈ, ਜੋ ਅਗਲੇ ਸਾਲ ਤੱਕ ਮੁਕੰਮਲ ਹੋ ਜਾਵੇਗੀ।
ਅੱਜ ਇੱਥੇ ਇਨ-ਸਰਵਿਸ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਪੰਜਾਬ ਜੇਲ੍ਹ ਵਿਭਾਗ ਦੇ 173 ਵਾਰਡਨ ਅਤੇ 6 ਮੈਟਰਨਾ ਦੀ ਪਾਸਿੰਗ ਆਊਟ ਪਰੇਡ ਮੌਕੇ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਦੀ ਸੁਰੱਖਿਆ ਦੇ ਨਾਲ-ਨਾਲ ਬੰਦੀਆਂ ਨੂੰ ਜੇਲ੍ਹਾਂ ਵਿਚ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਸਮਾਜ ਦੀ ਆਰਥਿਕ ਤਰੱਕੀ ਵਿਚ ਭਾਗੀਦਾਰ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 13 ਜੇਲ੍ਹਾਂ ਅੰਦਰ ਮੋਬਾਈਲ ਫੋਨਾਂ ਦੀ ਵਰਤੋਂ ਰੋਕਣ ਲਈ ਜੈਮਰ ਲਗਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਜੇਲ੍ਹ ਵਿਭਾਗ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬੰਦੀਆਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਿਕ ਕੰਮ ਦੇਣ ਲਈ “ਪੰਜਾਬ ਪਰੀਜ਼ਨ ਡਿਵੈੱਲਪਮੈਂਟ ਬੋਰਡ“ ਅਧੀਨ 12 ਜੇਲ੍ਹਾਂ, ਜੋ ਮੁੱਖ ਸੜਕਾਂ ਉੱਪਰ ਹਨ, ਵਿਖੇ ਪੈਟਰੌਲ ਪੰਪ ਲਗਾਏ ਜਾਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 6 ਜੇਲ੍ਹਾਂ ਵਿੱਚ ਪੈਟਰੌਲ ਪੰਪ ਚਾਲੂ ਹੋ ਚੁੱਕੇ ਹਨ, ਜਦਕਿ 2 ਜੇਲ੍ਹਾਂ ਵਿੱਚ ਜਲਦ ਪੈਟਰੌਲ ਪੰਪ ਚਾਲੂ ਕੀਤੇ ਜਾਣਗੇ।
ਪੰਜਾਬ ਸਰਕਾਰ ਵਲੋਂ ਪਾਰਦਰਸ਼ੀ ਭਰਤੀ ਨੂੰ ਤਰਜੀਹੀ ਖੇਤਰ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਲ੍ਹ ਵਿਭਾਗ ਵਿੱਚ 13 ਡੀ.ਐਸ.ਪੀ., 175 ਵਾਰਡਨ ਅਤੇ 4 ਮੈਟਰਨਾਂ ਦੀ ਹੋਰ ਭਰਤੀ ਜਲਦ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਕੈਦੀਆਂ ਦੇ ਸੁਧਾਰ ਲਈ ਜੇਲ੍ਹਾਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਬੰਦੀਆਂ ਨੂੰ ਨਵੇਂ ਕਿੱਤਾ-ਮੁਖੀ ਕੋਰਸ ਕਰਵਾਉਣ ਅਤੇ ਖੇਡਾਂ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੇਕਰੀ ਉਤਪਾਦਾਂ ਲਈ ਕੈਦੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਸਮਾਜ ਦੀ ਤਰੱਕੀ ਵਿੱਚ ਹਿੱਸੇਦਾਰ ਬਣ ਸਕਣ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਿਖਲਾਈ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਵੀ ਕੀਤਾ।
ਸਮਾਗਮ ਦੌਰਾਨ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ, ਆਈ.ਜੀ.ਸੁਖਮਿੰਦਰ ਸਿੰਘ ਮਾਨ, ਆਈ.ਜੀ. ਆਰ.ਕੇ. ਅਰੋੜਾ, ਕਮਾਂਡੈਂਟ ਪਰਮਿੰਦਰ ਸਿੰਘ ਭੰਡਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਕੰਵਰਇਕਬਾਲ ਸਿੰਘ, ਮੈਂਬਰ, ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਪਰਵਿੰਦਰ ਸਿੰਘ ਢੋਟ ਤੇ ਪਾਸਿੰਗ ਆਊਟ ਹੋਣ ਵਾਲੇ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਹਿਲਾ ਕਮਿਸ਼ਨ ਵੱਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ‘ਡਿਜ਼ੀਟਲ ਅਰੈਸਟ’ ਸਾਈਬਰ ਧੋਖਾਧੜੀ `ਚ ਸ਼ਾਮਿਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼, ਆਸਾਮ ਤੋਂ ਦੋ ਵਿਅਕਤੀ ਕਾਬੂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਇਆ ਹੰਗਾਮਾ, ਯਾਤਰੀਆਂ ਨੂੰ 6 ਘੰਟੇ ਤੱਕ ਕਰਨਾ ਪਿਆ ਇੰਤਜ਼ਾਰ, ਫਿਰ ਕੀਤੀ ਫਲਾਈਟ ਰੱਦ ਇਟਲੀ 'ਚ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ `ਚ ਮੌਤ, 10 ਸਾਲ ਪਹਿਲਾਂ ਗਿਆ ਸੀ ਵਿਦੇਸ਼ ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ ਜਿ਼ਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸਿ਼ਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜਿ਼ਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ