Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਬੇਅਦਬੀਆਂ ਰੋਕਣ ਲਈ ਗੁਰਦੁਆਰਾ ਕਮੇਟੀਆਂ ਨੂੰ ਸੁਚੇਤ ਰਹਿਣ ਦੀ ਹਦਾਇਤ

May 19, 2019 02:49 AM

ਅੰਮ੍ਰਿਤਸਰ, 18 ਮਈ (ਪੋਸਟ ਬਿਊਰੋ)- ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੇ ਸ਼ਬਦ ਗੁਰੂ ਹਨ ਅਤੇ ਗਰਮੀ ਤੇ ਸਰਦੀ ਤੋਂ ਰਹਿਤ ਹਨ, ਇਨ੍ਹਾਂ ਦਾ ਸਤਿਕਾਰ ਕਰਨਾ ਹਰ ਗੁਰਸਿੱਖ ਦਾ ਫਰਜ਼ ਹੈ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਗੁਰਦੁਆਰਾ ਸਾਹਿਬਾਨ ਵਿੱਚ ਚੰਗੀ ਵਾਇਰਿੰਗ ਤੇ ਚੰਗਾ ਬਿਜਲੀ ਦਾ ਸਾਮਾਨ ਲਾਇਆ ਜਾਵੇ ਤੇ ਪਾਲਕੀ ਸਾਹਿਬ ਦੇ ਨਾਲ ਲੜੀਆਂ ਤੇ ਪਲਾਸਟਿਕ ਦਾ ਪੱਖਾ ਆਦਿ ਲਾਉਣ ਤੋਂ ਗੁਰੇਜ ਕੀਤਾ ਜਾਵੇ।
ਕੱਲ੍ਹ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵੱਲੋਂ ਜਾਰੀ ਹਦਾਇਤ ਵਿੱਚ ਜਥੇਦਾਰ ਸਾਹਿਬ ਨੇ ਕਿਹਾ ਕਿ ਬੇਅਦਬੀਆਂ ਦੀਆਂ ਘਟਨਾਵਾਂ ਰੋਕਣ ਲਈ ਸਾਰੇ ਗ੍ਰੰਥੀ ਸਿੰਘ ਜਦੋਂ ਤੱਕ ਗੁਰੂ-ਘਰ ਹਾਜ਼ਰ ਰਹਿਣ, ਉਨ੍ਹੀ ਦੇਰ ਬਿਜਲੀ ਵਰਤਣ ਅਤੇ ਬਾਅਦ 'ਚ ਇਕ ਛੋਟੀ ਲਾਈਟ ਤੋਂ ਬਿਨਾਂ ਹੋਰ ਕੁਝ ਨਾ ਚਲਾਇਆ ਜਾਵੇ, ਜਿਸ ਨਾਲ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਵੀ ਬਣਿਆ ਰਹੇ ਅਤੇ ਕਿਸੇ ਕਿਸਮ ਦੀ ਮੰਦੀ ਘਟਨਾ ਦਾ ਡਰ ਵੀ ਨਾ ਰਹੇ। ਉਨ੍ਹਾਂ ਕਿਹਾ ਕਿ ਬਿਜਲੀ ਜੰਤਰ ਲਗਾਤਾਰ ਚੱਲਣ ਕਰਕੇ ਗਰਮ ਹੋ ਕੇ ਕਈ ਵਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਕਾਰਨ ਬਣਦੇ ਹਨ, ਜਿਸ ਤੋਂ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਵੱਲੋਂ ਮੀਡੀਆ ਰਾਹੀਂ ਸਿੱਖ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ, ਪ੍ਰੰਤੂ ਫਿਰ ਵੀ ਸੰਗਤਾਂ ਅਜਿਹਾ ਕਰਨ 'ਚ ਅਣਗਹਿਲੀ ਕਰ ਰਹੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ