Welcome to Canadian Punjabi Post
Follow us on

18

November 2024
ਬ੍ਰੈਕਿੰਗ ਖ਼ਬਰਾਂ :
ਰੂਸ ਨੇ ਯੂਕਰੇਨ 'ਤੇ 210 ਮਿਜ਼ਾਈਲ-ਡਰੋਨਜ਼ ਨਾਲ ਕੀਤੇ ਹਮਲੇਦਿੱਲੀ ਯੂਨੀਵਰਸਿਟੀ ਤੋਂ ਪੜ੍ਹੇ ਹਰਿਨੀ ਅਮਰਸੂਰਿਆ ਸ੍ਰੀਲੰਕਾ ਦੀ ਤੀਜੀ ਮਹਿਲਾ ਪ੍ਰਧਾਨ ਮੰਤਰੀ ਬਣੇਗੁਜਰਾਤ ਮੈਡੀਕਲ ਕਾਲਜ 'ਚ ਸੀਨੀਅਰ ਵਿਦਿਆਰਥੀਆਂ ਨੇ ਤਿੰਨ ਘੰਟੇ ਤੱਕ ਕੀਤੀ ਵਿਦਿਆਰਥੀ ਦੀ ਰੈਗਿੰਗ, ਮੌਤਸੇਵਾਮੁਕਤ ਫੌਜੀ ਨੇ ਵਿਦਿਆਰਥੀਆਂ ਦੀ ਬੱਸ 'ਤੇ ਚਲਾਈਆਂ ਗੋਲੀਆਂ, ਦੋ ਵਿਦਿਆਰਥੀ ਜ਼ਖਮੀਮਹਿਲਾ ਕਮਿਸ਼ਨ ਵੱਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ
 
ਪੰਜਾਬ

ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ

November 18, 2024 11:30 AM

-ਕਿਹਾ- ਜੇਕਰ ਪ੍ਰਧਾਨ ਨੇ ਅਸਤੀਫਾ ਵਾਪਸ ਨਾ ਲਿਆ ਤਾਂ ਉਹ ਵੀ ਅਸਤੀਫਾ ਦੇਣਗੇ
-ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਉਹਨਾਂ ਨੂੰ ਪਾਰਟੀ ਦੇ ਆਗੂਆਂ ਦੇ ਵੱਡੇ ਪੱਧਰ ’ਤੇ ਫੋਨ ਆਏ ਜਿਹਨਾਂ ਨੇ ਘਟਨਾਕ੍ਰਮ ’ਤੇ ਹੈਰਾਨੀ ਪ੍ਰਗਟ ਕੀਤੀ ਤੇ ਇਸ ਕਾਰਣ ਉਹਨਾਂ ਨੇ ਜਿ਼ਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਮੀਟਿੰਗਾਂ ਸੱਦੀਆਂ ਤਾਂ ਜੋ ਉਹ ਵੀ ਪਾਰਟੀ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕਰ ਸਕਣ
ਚੰਡੀਗੜ੍ਹ, 18 ਨਵੰਬਰ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਤੀਫੇ ’ਤੇ ਮੁੜ ਵਿਚਾਰ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੇ ਆਪਣਾ ਅਸਤੀਫਾ ਵਾਪਸ ਨਾ ਲਿਆ ਤਾਂ ਫਿਰ ਕਮੇਟੀ ਦੇ ਸਾਰੇ ਮੈਂਬਰ ਵੀ ਸਮੂਹਿਕ ਤੌਰ ’ਤੇ ਅਸਤੀਫਾ ਦੇਣਗੇ।
ਕਮੇਟੀ, ਜਿਸਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟ ਕੀਤਾ, ਨੇ ਕਿਹਾ ਕਿ ਉਹ ਪ੍ਰਧਾਨ ਵਜੋਂ ਪਾਰਟੀ ਦੀ ਅਗਵਾਈ ਕਰਦੇ ਰਹਿਣ। ਇਹੀ ਸਮੇਂ ਦੀ ਜ਼ਰੂਰਤ ਹੈ।
ਕਮੇਟੀ ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਜਾਣਦੇ ਹਨ ਕਿ ਅਕਾਲੀ ਦਲ ਦੇ ਖਿਲਾਫ ਸਾਜ਼ਿਸ਼ ਰਚੀ ਗਈ ਹੈ ਅਤੇ ਇਸਦਾ ਮਕਸਦ ਪਾਰਟੀ ਨੂੰ ਆਗੂ ਵਿਹੂਣਾ ਬਣਾਉਣਾ ਹੈ। ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ’ਤੇ ਇਸ ਸਾਜਿ਼ਸ਼ ਨੂੰ ਸਫਲ ਨਹੀਂ ਹੋਣ ਦਿਆਂਗੇ। ਸੁਖਬੀਰ ਸਿੰਘ ਬਾਦਲ ਸਾਡੇ ਆਗੂ ਹਨ ਤੇ ਸਾਡੇ ਆਗੂ ਬਣੇ ਰਹਿਣਗੇ।
ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮੈਂਬਰਾਂ ਨੇ ਜ਼ੋਰਦਾਰ ਢੰਗ ਨਾਲ ਆਪਣੀ ਰਾਇ ਰੱਖੀ ਹੈ ਅਤੇ ਉਨਹਾਂ ਨੇ ਸੁਖਬੀਰ ਸਿੰਘ ਬਾਦਲ ਦੀਆਂ ਸੇਵਾਵਾਂ ਦੀ ਸ਼ਲਾਘਾ ਡੱਟ ਕੇ ਕੀਤੀ ਹੈ ਤੇ ਸਪਸ਼ਟ ਕੀਤਾ ਹੈ ਕਿ ਪਾਰਟੀ ਨੂੰ ਇਸ ਅਹਿਮ ਮੌਕੇ ਉਨਹਾਂ ਦੀਆਂ ਸੇਵਾਵਾਂ ਦੀ ਵੱਡੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਣ ਵਰਕਿੰਗ ਕਮੇਟੀ ਦੇ ਮੈਂਬਰ ਸਮੂਹਿਕ ਤੌਰ ’ਤੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰ ਰਹੇ ਹਨ ਤੇ ਸਪਸ਼ਟ ਕਰ ਰਹੇ ਹਨ ਕਿ ਜੇਕਰ ਸਰਦਾਰ ਬਾਦਲ ਨੇ ਆਪਣਾ ਅਸਤੀਫਾ ਵਾਪਸ ਨਾ ਲਿਆ ਤਾਂ ਉਹ ਸਾਰੇ ਵੀ ਆਪੋ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ।
ਇਸ ਦੌਰਾਨ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਜਿ਼ਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਯੂਥ ਅਕਾਲੀ ਦਲ ਤੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਤੋਂ ਦੋ ਦਿਨਾਂ ਵਿਚ ਅਣਗਿਣਤ ਫੋਨ ਆਏ ਹਨ। ਕੁਝ ਮੈਂਬਰਾਂ ਨੇ ਤਾਂ ਪਾਰਟੀ ਪ੍ਰਧਾਨ ਨਾਲ ਇਕਜੁੱਟਤਾ ਪ੍ਰਗਟ ਕਰਨ ਵਾਸਤੇ ਆਪੋ ਆਪਣੇ ਅਸਤੀਫੇ ਵੀ ਭੇਜ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਸਾਰੇ ਵਾਪਰ ਰਹੇ ਘਟਨਾਕ੍ਰਮ ਤੋਂ ਚਿੰਤਤ ਹਨ ਅਤੇ ਨਿੱਜੀ ਤੌਰ ’ਤੇ ਆਪਣਾ ਰੋਸ ਵੀ ਜ਼ਾਹਰ ਕਰ ਰਹੇ ਹਨ। ਇਹਨਾਂ ਆਗੂਆਂ ਨੇ ਉਹਨਾਂ ਨੂੰ ਆਖਿਆ ਹੈ ਕਿ ਉਹ ਪਾਰਟੀ ਨੂੰ ਉਹਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਣ। ਉਹਨਾਂ ਕਿਹਾ ਕਿ ਇਸੇ ਕਾਰਣ ਉਹਨਾਂ ਨੇ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਮੀਟਿੰਗਾਂ ਸੱਦ ਲਈਆਂ ਹਨ ਤਾਂ ਜੋ ਉਹਨਾਂ ਦੇ ਵਿਚਾਰ ਸੁਣੇ ਜਾ ਸਕਣ ਅਤੇ ਇਸ ਔਖੀ ਘੜੀ ਵਿਚ ਵਿਆਪਕ ਆਮ ਰਾਇ ਬਣਾਈ ਜਾ ਸਕੇ।
ਇਸ ਦੌਰਾਨ ਵਰਕਿੰਗ ਕਮੇਟੀ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਸਰਕਾਰ ਰਲ ਕੇ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਖੋਹਣਾ ਚਾਹੁੰਦੀਆਂ ਹਨ। ਕਮੇਟੀ ਨੇ ਪੰਜਾਬ ਦੇ ਰਾਜਪਾਲ ਤੇ ਯੂ ਟੀ ਪ੍ਰਸ਼ਾਸਕ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਫੈਸਲੇ ’ਤੇ ਟਾਲ ਮਟੋਲ ਵਾਲਾ ਜਵਾਬ ਦੇਣ ਦਾ ਵੀ ਨੋਟਿਸ ਲਿਆ ਜਿਸ ਵਿਚ ਉਹਨਾਂ ਕਿਹਾ ਹੈ ਕਿ ਹਾਲੇ ਤੱਕ ਜ਼ਮੀਨ ਦੀ ਅਲਾਟਮੈਂ ਦਾ ਫੈਸਲਾ ਨਹੀਂ ਲਿਆ ਗਿਆ। ਪਾਰਟੀ ਨੇ ਕਿਹਾ ਕਿ ਪ੍ਰਸ਼ਾਸਕ ਨੂੰ ਸਪਸ਼ਟ ਕਹਿਣਾ ਚਾਹੀਦਾ ਹੈ ਕਿ ਉਹ ਜ਼ਮੀਨ ਅਲਾਟ ਨਹੀਂ ਕਰਨਗੇ ਤੇ ਪੰਜਾਬ ਵਿਚ ਚਲ ਰਹੀਆਂ ਜ਼ਿਮਨੀਆਂ ਚੋਣਾਂ ਕਾਰਣ ਟਾਲ ਮਟੋਲ ਵਾਲੇ ਜਵਾਬ ਨਹੀਂ ਦੇਣੇ ਚਾਹੀਦੇ। ਕਮੇਟੀ ਨੇ ਆਪ ਸਰਕਾਰ ਵੱਲੋਂ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵਾਸਤੇ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਨਾ ਕਰਨ ਦੀ ਵੀ ਨਿਖੇਧੀ ਕੀਤੀ। ਇਸ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਵਿਚ ਹੋ ਰਹੀ ਹੈ। ਕਮੇਟੀ ਨੇ ਕਿਹਾ ਕਿ ਦਿੱਲੀ ਵਿਚ ਆਪ ਸਰਕਾਰ ਨੇ ਪਹਿਲਾਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਵਾਅਦਾ ਕੀਤਾ ਪਰ ਬਾਅਦ ਵਿਚ ਮੁਕਰ ਗਈ ਜਿਸ ਕਾਰਣ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਕਿਉਂਕਿ ਆਪ ਸਰਕਾਰ ਨੇ ਸੱਤ ਵਾਰ ਉਹਨਾਂ ਦੀ ਰਿਹਾਈ ਤੋਂ ਨਾਂਹ ਕੀਤੀ। ਕਮੇਟੀ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੀ ਤਜਵੀਜ਼ ਦਾ ਵੀ ਜ਼ੋਰਦਾਰ ਵਿਰੋਧ ਕੀਤਾ ਤੇ ਕਿਹਾ ਕਿ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮਹਿਲਾ ਕਮਿਸ਼ਨ ਵੱਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ ‘ਡਿਜ਼ੀਟਲ ਅਰੈਸਟ’ ਸਾਈਬਰ ਧੋਖਾਧੜੀ `ਚ ਸ਼ਾਮਿਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼, ਆਸਾਮ ਤੋਂ ਦੋ ਵਿਅਕਤੀ ਕਾਬੂ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੋਇਆ ਹੰਗਾਮਾ, ਯਾਤਰੀਆਂ ਨੂੰ 6 ਘੰਟੇ ਤੱਕ ਕਰਨਾ ਪਿਆ ਇੰਤਜ਼ਾਰ, ਫਿਰ ਕੀਤੀ ਫਲਾਈਟ ਰੱਦ ਇਟਲੀ 'ਚ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ `ਚ ਮੌਤ, 10 ਸਾਲ ਪਹਿਲਾਂ ਗਿਆ ਸੀ ਵਿਦੇਸ਼ ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ 100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ ਜਿ਼ਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸਿ਼ਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜਿ਼ਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ