ਮਾਸਕੋ, 19 ਨਵੰਬਰ (ਪੋਸਟ ਬਿਊਰੋ): ਰੂਸ ਨੇ ਦਾਅਵਾ ਕੀਤਾ ਹੈ ਕਿ ਪਹਿਲੀ ਵਾਰ ਯੂਕਰੇਨ ਨੇ ਅਮਰੀਕਾ ਤੋਂ ਪ੍ਰਾਪਤ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਨੂੰ ਆਪਣੇ ਖੇਤਰ ਵਿੱਚ ਦਾਗੀ ਹੈ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਦੇ ਮੁਤਾਬਕ, ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਯੂਕਰੇਨ ਨੇ ਮੰਗਲਵਾਰ ਸਵੇਰੇ ਬ੍ਰਾਇੰਸਕ ਖੇਤਰ ਵਿੱਚ ਛੇ ਲੰਬੀ ਦੂਰੀ ਦੀ ਆਰਮੀ ਟੈਕਟੀਕਲ ਮਿਜ਼ਾਈਲ ਸਿਸਟਮ (ਏਟੀਏਸੀਐੱਮਐੱਸ) ਮਿਜ਼ਾਈਲਾਂ ਦਾਗੀਆਂ।
ਰੂਸ ਨੇ ਕਿਹਾ ਕਿ ਉਨ੍ਹਾਂ ਨੇ 5 ਮਿਜ਼ਾਈਲਾਂ ਨੂੰ ਡੇਗਿਆ ਹੈ। ਰਿਪੋਰਟ ਮੁਤਾਬਕ ਯੂਕਰੇਨੀ ਅਤੇ ਅਮਰੀਕੀ ਅਧਿਕਾਰੀਆਂ ਨੇ ਵੀ ਰੂਸ 'ਤੇ ਦੀ ਵਰਤੋਂ ਦੀ ਪੁਸ਼ਟੀ ਕੀਤੀ ਹੈ। ਅਮਰੀਕਾ ਅਤੇ ਯੂਕਰੇਨ ਸਰਕਾਰਾਂ ਨੇ ਇਸ ਮਾਮਲੇ 'ਤੇ ਕੋਈ ਬਿਆਨ ਨਹੀਂ ਦਿੱਤਾ ਹੈ।
ਰੂਸੀ ਰਾਸ਼ਟਰਪਤੀ ਪੁਤਿਨ ਨੇ ਸਤੰਬਰ 'ਚ ਅਮਰੀਕਾ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਅਮਰੀਕਾ ਨੇ ਲੰਬੀ ਦੂਰੀ ਦੇ ਹਥਿਆਰਾਂ ਦੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਤਾਂ ਪ੍ਰਮਾਣੂ ਯੁੱਧ ਛਿੜ ਜਾਵੇਗਾ।
ਇੱਕ ਸੁਪਰਸੋਨਿਕ ਬੈਲਿਸਟਿਕ ਮਿਜ਼ਾਈਲ ਸਿਸਟਮ ਹੈ। ਇਹ 300 ਕਿਲੋਮੀਟਰ ਤੱਕ ਸਟੀਕ ਹਮਲਾ ਕਰ ਸਕਦਾ ਹੈ।