Welcome to Canadian Punjabi Post
Follow us on

21

November 2024
ਬ੍ਰੈਕਿੰਗ ਖ਼ਬਰਾਂ :
ਏ.ਆਰ. ਰਹਿਮਾਨ ਨੇ ਪਤਨੀ ਸਾਇਰਾ ਬਾਨੋ ਤੋਂ 29 ਸਾਲ ਬਾਅਦ ਲਿਆ ਤਲਾਕਵਿਆਹ ਵਿਚ ਆਏ ਮਹਿਮਾਨਾਂ ਨੇ ਹਵਾ 'ਚ ਉਡਾਏ 20 ਲੱਖ ਰੁਪਏਪਾਕਿਸਤਾਨ 'ਚ ਫੌਜ ਦੀ ਚੌਕੀ 'ਤੇ ਆਤਮਘਾਤੀ ਹਮਲਾ, 12 ਜਵਾਨ ਸ਼ਹੀਦ, 6 ਅੱਤਵਾਦੀ ਵੀ ਮਾਰੇ ਗਏਫਿਨਲੈਂਡ, ਸਵੀਡਨ ਅਤੇ ਨਾਰਵੇ ਨੇ ਜੰਗ ਦੀ ਚੇਤਾਵਨੀ ਕੀਤੀ ਜਾਰੀ, ਰੂਸੀ ਹਮਲੇ ਤੋਂ ਬਚਣ ਲਈ ਤਿਆਰ ਰਹਿਣ ਲਈ ਕਿਹਾਜੀ-20 ਸੰਮੇਲਨ ਦੀ ਸਮਾਪਤੀ ਮੌਕੇ ਫੋਟੋ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਨਾਲ ਨਜ਼ਰ ਆਏ ਨਰਿੰਦਰ ਮੋਦੀਪ੍ਰਧਾਨ ਮੰਤਰੀ ਮੋਦੀ ਨੇ ਗੁਆਨਾ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ : ਹਰਪਾਲ ਸਿੰਘ ਚੀਮਾ
 
ਪੰਜਾਬ

ਕੈਬਨਿਟ ਮੰਤਰੀ ਮੁੰਡੀਆਂ ਨੇ 6391 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ

November 19, 2024 12:19 PM

-ਮੁੰਡੀਆਂ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਬੇਮਿਸਾਲ ਵਿਕਾਸ ਲਈ ਸਰਕਾਰ ਦਾ ਸਾਥ ਦੇਣ ਦਾ ਸੱਦਾ
ਲੁਧਿਆਣਾ, 19 ਨਵੰਬਰ (ਗਿਆਨ ਸਿੰਘ): ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਵੀ ਕਾਇਮ ਰੱਖਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ।
ਪਿੰਡ ਧਨਾਨਸੂ ਵਿਖੇ ਹਾਈਟੈਕ ਸਾਈਕਲ ਵੈਲੀ ਵਿਖੇ 6391 ਨਵੇਂ ਚੁਣੇ ਗਏ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਆਪਣੇ ਪਿੰਡਾਂ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਮਾਜ ਦੀਆਂ ਖਾਹਿਸ਼ਾਂ ਨੂੰ ਪੂਰਾ ਕਰਨਾ ਹੁਣ ਉਨ੍ਹਾਂ ਦਾ ਫਰਜ਼ ਹੈ ਅਤੇ ਉਨ੍ਹਾਂ ਨੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਆਪਣੇ ਪੂਰਨ ਸਹਿਯੋਗ ਦਾ ਵਾਅਦਾ ਕੀਤਾ। ਉਨ੍ਹਾਂ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਵੀ ਅਪੀਲ ਕੀਤੀ ਕਿ ਉਹ ਅੱਜ ਤੋਂ ਹੀ ਪਿੰਡ ਦੀ ਬਿਹਤਰੀ ਲਈ ਕੰਮ ਸ਼ੁਰੂ ਕਰਨ ਅਤੇ ਵਿਕਾਸ ਕਾਰਜਾਂ ਦੀਆਂ ਤਜਵੀਜ਼ਾਂ ਸਰਕਾਰ ਨੂੰ ਭੇਜਣਾ ਯਕੀਨੀ ਬਣਾਉਣ ਤਾਂ ਜੋ ਲੋਕਾਂ ਦੀ ਸਹੂਲਤ ਲਈ ਤੁਰੰਤ ਫੰਡ ਜਾਰੀ ਕੀਤੇ ਜਾ ਸਕਣ।
ਕੈਬਨਿਟ ਮੰਤਰੀ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਸੂਬੇ ਨੂੰ ਉੱਚ ਵਿਕਾਸ
ਦੇ ਰਾਹ 'ਤੇ ਲਿਜਾਣ ਲਈ ਸਮਰਪਿਤ ਹੈ ਜਿਸ ਲਈ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਪਹਿਲਾਂ ਹੀ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨ ਤਾਂ ਹੀ ਸਾਰਥਕ ਹੋਣਗੇ ਜੇਕਰ ਨਵੇਂ ਚੁਣੇ ਗਏ ਪੰਚਾਂ ਦੇ ਨਾਲ-ਨਾਲ ਸਰਪੰਚ ਵੀ ਇਸ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣਗੇ।
ਹਰਦੀਪ ਸਿੰਘ ਮੁੰਡੀਆਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ ਹਨ। ਉਹਨਾਂ ਨੇ ਅੱਗੇ ਕਿਹਾ ਕਿ ਸਰਕਾਰ ਦੇ ਗਠਨ ਤੋਂ ਬਾਅਦ ਲਾਗੂ ਕੀਤੇ ਗਏ ਕਈ ਸੁਧਾਰਾਂ ਦੇ ਨਾਲ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚਾ ਸਥਾਪਤ ਕੀਤਾ ਜਾ ਰਿਹਾ ਹੈ। ਲੋਕਾਂ ਦੀ ਬਿਹਤਰ ਸੇਵਾ ਲਈ ਸਿੱਖਿਆ ਅਤੇ ਸਿਹਤ ਵਿਭਾਗਾਂ ਦੇ ਬਜਟ ਵਿੱਚ ਵੀ ਵਾਧਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ "ਖੇਡਣ ਵਤਨ ਪੰਜਾਬ ਦੀਆਂ" ਪ੍ਰੋਗਰਾਮ ਰਾਹੀਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 'ਆਪ' ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ 48,000 ਤੋਂ ਵੱਧ ਨੌਜਵਾਨ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਸਰਕਾਰੀ ਨੌਕਰੀਆਂ ਹਾਸਲ ਕਰ ਚੁੱਕੇ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਰਾਏਕੋਟ ਦੇ ਵਿਧਾਇਕ ਸ੍ਰੀ ਹਾਕਮ ਸਿੰਘ ਠੇਕੇਦਾਰ ਨੇ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਿੰਡਾਂ ਦੇ ਵਿਕਾਸ ਲਈ ਸਾਰਿਆਂ ਨੂੰ ਸਾਂਝੇ ਤੌਰ 'ਤੇ ਉਪਰਾਲੇ ਕਰਨ ਦੀ ਲੋੜ ਹੈ। ਇਸ ਮੌਕੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਗੁਰਦਰਸ਼ਨ ਸਿੰਘ ਧਾਲੀਵਾਲ, ਚੇਅਰਮੈਨ ਜੋਰਾਵਰ ਸਿੰਘ ਮੁੰਡੀਆਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਡੀ.ਡੀ.ਪੀ.ਓ ਨਵਦੀਪ ਕੌਰ ਅਤੇ ਹੋਰ ਵੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ : ਹਰਪਾਲ ਸਿੰਘ ਚੀਮਾ ਪੀ.ਐੱਸ.ਡੀ.ਐੱਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ ਪੰਚਾਂ ਦਾ ਸਹੁੰ ਚੁੱਕ ਸਮਾਗਮ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੇ 4466 ਪੰਚਾਂ ਨੂੰ ਚੁਕਾਈ ਸਹੁੰ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਅਤੇ ਵਿਧਾਇਕ ਅਮੋਲਕ ਸਿੰਘ ਵੱਲੋਂ ‘ਸਾਡਾ ਫ਼ਰੀਦਕੋਟ’ ਫੋਟੋਗਰਾਫੀ ਮੁਕਾਬਲਿਆਂ ਦਾ ਪੋਸਟਰ ਜਾਰੀ 1971 ਦੀ ਜੰਗ ਦਾ ਜੇਤੂ ਟੈਂਕ ਪਹਿਲਾਂ ਦੀ ਤਰ੍ਹਾਂ ਭਾਰਤ ਨਗਰ ਚੌਂਕ ਵਿੱਚ ਹੀ ਰੱਖਿਆ ਜਾਵੇ : ਕਾਹਲੋਂ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ