Welcome to Canadian Punjabi Post
Follow us on

21

November 2024
ਬ੍ਰੈਕਿੰਗ ਖ਼ਬਰਾਂ :
ਏ.ਆਰ. ਰਹਿਮਾਨ ਨੇ ਪਤਨੀ ਸਾਇਰਾ ਬਾਨੋ ਤੋਂ 29 ਸਾਲ ਬਾਅਦ ਲਿਆ ਤਲਾਕਵਿਆਹ ਵਿਚ ਆਏ ਮਹਿਮਾਨਾਂ ਨੇ ਹਵਾ 'ਚ ਉਡਾਏ 20 ਲੱਖ ਰੁਪਏਪਾਕਿਸਤਾਨ 'ਚ ਫੌਜ ਦੀ ਚੌਕੀ 'ਤੇ ਆਤਮਘਾਤੀ ਹਮਲਾ, 12 ਜਵਾਨ ਸ਼ਹੀਦ, 6 ਅੱਤਵਾਦੀ ਵੀ ਮਾਰੇ ਗਏਫਿਨਲੈਂਡ, ਸਵੀਡਨ ਅਤੇ ਨਾਰਵੇ ਨੇ ਜੰਗ ਦੀ ਚੇਤਾਵਨੀ ਕੀਤੀ ਜਾਰੀ, ਰੂਸੀ ਹਮਲੇ ਤੋਂ ਬਚਣ ਲਈ ਤਿਆਰ ਰਹਿਣ ਲਈ ਕਿਹਾਜੀ-20 ਸੰਮੇਲਨ ਦੀ ਸਮਾਪਤੀ ਮੌਕੇ ਫੋਟੋ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਨਾਲ ਨਜ਼ਰ ਆਏ ਨਰਿੰਦਰ ਮੋਦੀਪ੍ਰਧਾਨ ਮੰਤਰੀ ਮੋਦੀ ਨੇ ਗੁਆਨਾ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ : ਹਰਪਾਲ ਸਿੰਘ ਚੀਮਾ
 
ਪੰਜਾਬ

ਪੀ.ਐੱਸ.ਡੀ.ਐੱਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ

November 20, 2024 11:12 AM

* ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ
* ਹੈਲਥ ਸਕਿੱਲ ਡਿਵੈੱਲਪਮੈਂਟ ਸੈਂਟਰ, ਫਰੀਦਕੋਟ ਵਿਖੇ ਸੈਂਟਰ ਆਫ ਐਕਸੀਲੈਂਸ ਕੀਤਾ ਜਾਵੇਗਾ ਸਥਾਪਤ
ਚੰਡੀਗੜ੍ਹ, 20 ਨਵੰਬਰ (ਪੋਸਟ ਬਿਊਰੋ): ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐਚ.ਐਸ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਿਤ ਕੀਤਾ ਜਾਵੇਗਾ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਪੀ.ਐਸ.ਡੀ.ਐਮ. ਦੀ ਮਿਸ਼ਨ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਬੀ.ਐਫ.ਯੂ.ਐਚ.ਐਸ. ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਹਸਤਾਖ਼ਰ ਕੀਤੇ।
ਇਸ ਸਮਝੌਤੇ ਲਈ ਦੋਨਾਂ ਧਿਰਾਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੋਮ ਹੈਲਥ ਏਡ, ਓਪਰੇਟਿੰਗ ਥੀਏਟਰ ਟੈਕਨੀਸ਼ੀਅਨ, ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ-ਬੇਸਿਕ, ਜਨਰਲ ਡਿਊਟੀ ਅਸਿਸਟੈਂਟ, ਡੈਂਟਲ ਅਸਿਸਟੈਂਟ, ਪਲਾਸਟਰ ਤਕਨੀਕਾਂ, ਆਰਥੋਪੈਡਿਕ ਟੈਕਨੀਸ਼ੀਅਨ, ਸੀ.ਟੀ. ਅਤੇ ਐਮ.ਆਰ.ਆਈ. ਵਿੱਚ ਹੁਨਰ ਵਿਕਾਸ ਸਿਖਲਾਈ ਸਰਟੀਫਿਕੇਟ ਕੋਰਸ ਕਰਾਏ ਜਾਣਗੇ।
ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਨੌਜਵਾਨਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕਰਨ ਦੀ ਦਿਸ਼ਾ ਵੱਲ ਇਹ ਇੱਕ ਅਹਿਮ ਕਦਮ ਹੈ। ਉਨ੍ਹਾਂ ਨੇ ਤਨਖਾਹ ਵਾਲੇ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਸਨਮਾਨਜਨਕ ਰੋਜ਼ੀ-ਰੋਟੀ ਕਮਾਉਣ ਦੇ ਨਾਲ-ਨਾਲ ਰੋਜ਼ਗਾਰ ਪੈਦਾ ਕਰਨ ਲਈ ਉੱਦਮਾਂ ਦੀ ਪੜਚੋਲ ਕਰਨ ਲਈ ਵੀ ਉਤਸ਼ਾਹਿਤ ਕੀਤਾ।
ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਕਿਹਾ ਕਿ ਪੀ.ਐਸ.ਡੀ.ਐਮ. ਵੱਲੋਂ ਫੰਡਿੰਗ, ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੀ ਲਾਮਬੰਦੀ ਵਿੱਚ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਨਿਗਰਾਨੀ ਕੀਤੀ ਜਾਵੇਗੀ। ਬੀ.ਐਫ.ਯੂ.ਐਚ.ਐਸ. ਵੱਲੋਂ ਸੈਂਟਰ ਆਫ਼ ਐਕਸੀਲੈਂਸ ਦੇ ਪ੍ਰਬੰਧਨ ਦੇ ਨਾਲ ਨਾਲ ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ ਪਲੇਸਮੈਂਟ ਦੀ ਸਹੂਲਤ ਦਿੱਤੀ ਜਾਵੇਗੀ। ਇਹ ਭਾਈਵਾਲੀ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਅਤੇ ਸਿਹਤ ਸੰਭਾਲ ਖੇਤਰ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੀ.ਐਸ.ਡੀ.ਐਮ. ਅਤੇ ਬੀ.ਐਫ.ਯੂ.ਐੱਚ.ਐੱਸ. ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ : ਹਰਪਾਲ ਸਿੰਘ ਚੀਮਾ ਪੰਚਾਂ ਦਾ ਸਹੁੰ ਚੁੱਕ ਸਮਾਗਮ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੇ 4466 ਪੰਚਾਂ ਨੂੰ ਚੁਕਾਈ ਸਹੁੰ ਕੈਬਨਿਟ ਮੰਤਰੀ ਮੁੰਡੀਆਂ ਨੇ 6391 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਅਤੇ ਵਿਧਾਇਕ ਅਮੋਲਕ ਸਿੰਘ ਵੱਲੋਂ ‘ਸਾਡਾ ਫ਼ਰੀਦਕੋਟ’ ਫੋਟੋਗਰਾਫੀ ਮੁਕਾਬਲਿਆਂ ਦਾ ਪੋਸਟਰ ਜਾਰੀ 1971 ਦੀ ਜੰਗ ਦਾ ਜੇਤੂ ਟੈਂਕ ਪਹਿਲਾਂ ਦੀ ਤਰ੍ਹਾਂ ਭਾਰਤ ਨਗਰ ਚੌਂਕ ਵਿੱਚ ਹੀ ਰੱਖਿਆ ਜਾਵੇ : ਕਾਹਲੋਂ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ