Welcome to Canadian Punjabi Post
Follow us on

21

November 2024
ਬ੍ਰੈਕਿੰਗ ਖ਼ਬਰਾਂ :
ਏ.ਆਰ. ਰਹਿਮਾਨ ਨੇ ਪਤਨੀ ਸਾਇਰਾ ਬਾਨੋ ਤੋਂ 29 ਸਾਲ ਬਾਅਦ ਲਿਆ ਤਲਾਕਵਿਆਹ ਵਿਚ ਆਏ ਮਹਿਮਾਨਾਂ ਨੇ ਹਵਾ 'ਚ ਉਡਾਏ 20 ਲੱਖ ਰੁਪਏਪਾਕਿਸਤਾਨ 'ਚ ਫੌਜ ਦੀ ਚੌਕੀ 'ਤੇ ਆਤਮਘਾਤੀ ਹਮਲਾ, 12 ਜਵਾਨ ਸ਼ਹੀਦ, 6 ਅੱਤਵਾਦੀ ਵੀ ਮਾਰੇ ਗਏਫਿਨਲੈਂਡ, ਸਵੀਡਨ ਅਤੇ ਨਾਰਵੇ ਨੇ ਜੰਗ ਦੀ ਚੇਤਾਵਨੀ ਕੀਤੀ ਜਾਰੀ, ਰੂਸੀ ਹਮਲੇ ਤੋਂ ਬਚਣ ਲਈ ਤਿਆਰ ਰਹਿਣ ਲਈ ਕਿਹਾਜੀ-20 ਸੰਮੇਲਨ ਦੀ ਸਮਾਪਤੀ ਮੌਕੇ ਫੋਟੋ ਸੈਸ਼ਨ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਨਾਲ ਨਜ਼ਰ ਆਏ ਨਰਿੰਦਰ ਮੋਦੀਪ੍ਰਧਾਨ ਮੰਤਰੀ ਮੋਦੀ ਨੇ ਗੁਆਨਾ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ : ਹਰਪਾਲ ਸਿੰਘ ਚੀਮਾ
 
ਪੰਜਾਬ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

November 20, 2024 11:23 AM

-ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਚੋਣਾਂ ਨੇਪਰੇ ਚਾੜ੍ਹਨ ਲਈ ਵੋਟਰਾਂ, ਚੋਣ ਅਮਲੇ, ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦਾ ਕੀਤਾ ਧੰਨਵਾਦ
ਚੰਡੀਗੜ੍ਹ, 20 ਨਵੰਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ 81 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ।
ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ 54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।
ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ। ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਿਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ।
ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ ਦਾ ਵੀ ਸ਼ੁਕਰੀਆ ਕੀਤਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ : ਹਰਪਾਲ ਸਿੰਘ ਚੀਮਾ ਪੀ.ਐੱਸ.ਡੀ.ਐੱਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ ਪੰਚਾਂ ਦਾ ਸਹੁੰ ਚੁੱਕ ਸਮਾਗਮ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੇ 4466 ਪੰਚਾਂ ਨੂੰ ਚੁਕਾਈ ਸਹੁੰ ਕੈਬਨਿਟ ਮੰਤਰੀ ਮੁੰਡੀਆਂ ਨੇ 6391 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਸਪੀਕਰ ਸੰਧਵਾਂ, ਵਿਧਾਇਕ ਸੇਖੋਂ ਅਤੇ ਵਿਧਾਇਕ ਅਮੋਲਕ ਸਿੰਘ ਵੱਲੋਂ ‘ਸਾਡਾ ਫ਼ਰੀਦਕੋਟ’ ਫੋਟੋਗਰਾਫੀ ਮੁਕਾਬਲਿਆਂ ਦਾ ਪੋਸਟਰ ਜਾਰੀ 1971 ਦੀ ਜੰਗ ਦਾ ਜੇਤੂ ਟੈਂਕ ਪਹਿਲਾਂ ਦੀ ਤਰ੍ਹਾਂ ਭਾਰਤ ਨਗਰ ਚੌਂਕ ਵਿੱਚ ਹੀ ਰੱਖਿਆ ਜਾਵੇ : ਕਾਹਲੋਂ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਲਈ ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ