-ਭਾਰਤ ਕੈਰੇਬੀਅਨ ਦੇਸ਼ ਵਿੱਚ ਜਨ ਔਸ਼ਧੀ ਕੇਂਦਰ ਖੋਲ੍ਹੇਗਾ
ਜਾਰਜਟਾਊਨ, 20 ਨਵੰਬਰ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਆਨਾ ਦੇ ਦੋ ਦਿਨਾਂ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਅਤੇ ਗੁਆਨਾ ਦੇ ਰਾਸ਼ਟਰਪਤੀ ਮੁਹੰਮਦ ਇਰਫਾਨ ਵਿਚਕਾਰ ਬੁੱਧਵਾਰ ਸ਼ਾਮ ਨੂੰ ਦੁਵੱਲੀ ਗੱਲਬਾਤ ਹੋਈ। ਇਸ ਦੌਰਾਨ ਦੋਨਾਂ ਦੇਸ਼ਾਂ ਵਿਚਾਲੇ ਕਈ ਸਮਝੌਤਿਆਂ 'ਤੇ ਦਸਤਖਤ ਹੋਏ ਹਨ।
ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਇਰਫਾਨ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਮੋਦੀ ਨੇ ਰਾਸ਼ਟਰਪਤੀ ਇਰਫਾਨ ਦਾ ਗੁਆਨਾ ਵਿੱਚ ਸਵਾਗਤ ਕਰਨ ਲਈ ਧੰਨਵਾਦ ਕੀਤਾ। ਪ੍ਰਧਾਨ ਇਰਫਾਨ ਬਾਰੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨਾਲ ਉਨ੍ਹਾਂ ਦਾ ਖਾਸ ਰਿਸ਼ਤਾ ਹੈ। ਉਹ ਭਾਰਤੀ ਭਾਈਚਾਰੇ ਦਾ ਬ੍ਰਾਂਡ ਅੰਬੈਸਡਰ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲਗਭਗ 24 ਸਾਲਾਂ ਬਾਅਦ ਗੁਆਨਾ ਦੀ ਯਾਤਰਾ 'ਤੇ ਆਏ ਹਨ। ਇਸ ਤੋਂ ਪਹਿਲਾਂ ਉਹ ਆਮ ਆਦਮੀ ਦੇ ਤੌਰ 'ਤੇ ਨਿੱਜੀ ਦੌਰੇ ਲਈ ਗੁਆਨਾ ਆਏ ਸਨ। ਇਹ 56 ਸਾਲਾਂ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਗੁਆਨਾ ਯਾਤਰਾ ਹੈ।
ਭਾਰਤ ਨੇ ਗੁਆਨਾ ਦੇ ਲੋਕਾਂ ਦੇ ਹੁਨਰ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਅਸੀਂ ਇਸ ਸਹਿਯੋਗ ਨੂੰ ਅੱਗੇ ਲੈ ਕੇ ਜਾਵਾਂਗੇ।
ਪਿਛਲੇ ਸਾਲ, ਅਸੀਂ ਮਿਲੇਟਸ ਪ੍ਰਦਾਨ ਕਰਕੇ ਭੋਜਨ ਸੁਰੱਖਿਆ ਵਿੱਚ ਯੋਗਦਾਨ ਪਾਇਆ। ਹੁਣ ਅਸੀਂ ਹੋਰ ਫ਼ਸਲਾਂ ਦੀ ਕਾਸ਼ਤ ਵਿੱਚ ਵੀ ਮਦਦ ਕਰਾਂਗੇ। ਦੋਨਾਂ ਦੇਸ਼ਾਂ ਦੀਆਂ ਖੇਤੀਬਾੜੀ ਸੰਸਥਾਵਾਂ ਦਰਮਿਆਨ ਸਹਿਯੋਗ ਵਧਾਉਣ ਲਈ ਐੱਮਓਯੂ 'ਤੇ ਹਸਤਾਖਰ ਕੀਤੇ ਗਏ ਹਨ। ਭਾਰਤ ਗੁਆਨਾ ਵਿੱਚ ਜਨ ਔਸ਼ਧੀ ਕੇਂਦਰ ਖੋਲ੍ਹੇਗਾ।