Welcome to Canadian Punjabi Post
Follow us on

24

November 2024
ਬ੍ਰੈਕਿੰਗ ਖ਼ਬਰਾਂ :
ਪਾਕਿਸਤਾਨ 'ਚ ਯਾਤਰੀ ਵੈਨ 'ਤੇ ਹਮਲਾ, 50 ਮੌਤਾਂ, 20 ਜ਼ਖਮੀਨੇਤਨਯਾਹੂ ਵਿਰੁੱਧ ਅੰਤਰਰਾਸ਼ਟਰੀ ਅਦਾਲਤ ਵਿੱਚ ਜੰਗੀ ਅਪਰਾਧ ਦੇ ਦੋਸ਼ ਤੈਅ, ਗ੍ਰਿਫਤਾਰੀ ਵਾਰੰਟ ਜਾਰੀ ਬਰੈਂਪਟਨ ਸਿਟੀ ਕਾਉਂਸਲ ਵੱਲੋਂ ਧਾਰਮਿਕ ਸਥਾਨਾਂ ਦੇ ਆਸਪਾਸ ਵਿਰੋਧ ਪ੍ਰਦਰਸ਼ਨ `ਤੇ ਪਾਬੰਦੀ ਲਈ ਕਾਨੂੰਨ ਪਾਸਆਸਟ੍ਰੇਲੀਆ 'ਚ ਬੱਚਿਆਂ ਦੇ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਉਣ ਦੀ ਤਿਆਰੀ, ਸੰਸਦ 'ਚ ਪੇਸ਼ ਕੀਤਾ ਗਿਆ ਬਿੱਲਗੌਤਮ ਅਡਾਨੀ `ਤੇ ਨਿਊਯਾਰਕ ਵਿਚ ਧੋਖਾਧੜੀ ਦਾ ਦੋਸ਼, 2200 ਕਰੋੜ ਦੀ ਰਿਸ਼ਵਤ ਦੀ ਕੀਤੀ ਪੇਸ਼ਕਸ਼ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
 
ਪੰਜਾਬ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

November 21, 2024 09:37 AM

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 21 ਨਵੰਬਰ (ਪਪੋਸਟ ਬਿਊਰੋ): ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਵਿਦਿਆਰਥਣਾਂ ਨੂੰ ਘਰੇਲੂ ਹਿੰਸਾ ਰੋਕੂ ਐਕਟ 2005 ਅਤੇ ਕੰਮਕਾਜ਼ੀ ਸਥਾਨ ਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਜਾਗਰੂਕ ਕੀਤਾ ਗਿਆ।
ਅੱਜ ਇੱਥੇ ਰਤਨ ਕਾਲਜ਼ ਆਫ ਨਰਸਿੰਗ ਮੋਹਾਲੀ ਵਿਖੇ ਹੋਏ ਇਸ ਸਮਾਗਮ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ, ਨੇ ਵਿਦਿਆਰਥਣਾ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਹੋਣ ਦੀ ਲੋੜ ਹੈ ਜਿਸ ਨਾਲ ਅਸੀਂ ਬਹੁਤ ਸਾਰੀਆਂ ਦੁਸ਼ਵਾਰੀਆਂ ਤੋਂ ਬਚ ਜਾਂਦੇ ਹਾਂ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਔਰਤਾਂ ਦੇ ਹੱਕਾਂ ਦੀ ਰਖਵਾਲੀ ਕਰਨ ਲਈ ਘਰੇਲੂ ਹਿੰਸਾ ਕਾਨੂੰਨ, 2005 ਅਤੇ ਕੰਮਕਾਜ ਦੇ ਸਥਾਨਾਂ ‘ਤੇ ਔਰਤਾਂ ਦੀ ਸਰੀਰਕ ਸ਼ੋਸਣ ਰੋਕਥਾਮ ਕਾਨੂੰਨ, 2013 ਦੇਸ਼ ਭਰ ਵਿਚ ਲਾਗੂ ਕੀਤਾ ਹੈ ਜੋ ਕਿ ਔਰਤਾਂ ਨੂੰ ਸ਼ਸ਼ਕਤ ਕਰਨ ਵਿਚ ਮੱਦਦਗਾਰ ਸਾਬਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਸਭ ਤੋਂ ਜ਼ਿਆਦਾ ਘਰੇਲੂ ਹਿੰਸਾ ਤੋਂ ਪੀੜਿਤ ਹਨ। ਉਨ੍ਹਾਂ ਨੇ ਔਰਤਾਂ ਨੂੰ ਆਪਣੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਕਾਨੂੰਨੀ ਮਦਦ ਅਤੇ ਰਾਹਾਂ ਬਾਰੇ ਜਾਣੂ ਕੀਤਾ।
ਲਾਲੀ ਗਿੱਲ ਨੇ ਕਿਹਾ ਕਿ ਰਾਜ ਸਰਕਾਰ ਨੇ ਘਰੇਲੂ ਹਿੰਸਾ ਤੋਂ ਪੀੜਿਤ ਔਰਤਾਂ ਦੀ ਮਦਦ ਲਈ ਸੂਬੇ ਵਿਚ ਸਖੀ ਵਨ ਸਟਾਪ ਸੈਂਟਰ ਖੋਲ੍ਹੇ ਗਏ ਹਨ ਜਿਥੇ ਘਰੇਲੂ ਹਿੰਸਾ ਤੋਂ ਪੀੜਿਤ ਔਰਤਾਂ ਨੂੰ ਕਾਨੂੰਨੀ ਸਹਾਇਤਾਂ ਮੁਹੱਈਆਂ ਕਰਵਾਈ ਜਾਂਦੀ ਹੈ।
ਇਸ ਮੌਕੇ ਉਨ੍ਹਾਂ ਕੰਮਕਾਜ਼ੀ ਸਥਾਨਾਂ ਤੇ ਔਰਤਾਂ ਨਾਲ ਹੋਣ ਵਾਲੇ ਸਰੀਰਕ ਸ਼ੋਸਣ ਐਕਟ 2013 ਬਾਰੇ ਬੋਲਦਿਆਂ ਦੱਸਿਆ ਕਿ ਇਹ ਐਕਟ ਔਰਤਾਂ ਨੂੰ ਕੰਮਕਾਜ਼ੀ ਸਥਾਨ ਤੇ ਸਿੱਧੇ ਅਸਿੱਧੇ ਤੌਰ ਤੇ ਹੋਣ ਵਾਲੇ ਸਰੀਰਕ ਸ਼ੋਸ਼ਣ ਤੋਂ ਬਚਾਉਦਾ ਹੈ। ਉਨ੍ਹਾਂ ਕਿਹਾ ਕਿ ਕੰਮਕਾਜ਼ੀ ਸਥਾਨ ਤੇ ਔਰਤਾਂ ਦੇ ਹਿੱਤਾਂ ਦੀ ਸੁਰੱਖਿਆਂ ਨੁੰ ਯਕੀਨੀ ਬਣਾਉਣ ਲਈ ਉਕਤ ਐਕਟ ਅਧੀਨ ਕਮੇਟੀ ਬਣਾਉਣੀ ਜਰੂਰੀ ਹੈ। ਜਿਸ ਕੋਲ ਇਸ ਤਰ੍ਹਾਂ ਦੀ ਘਟਨਾ ਹੋਣ ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਇਸ ਮੌਕੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਡਿਪਟੀ ਡਾਇਰੈਕਟਰ, ਰਾਜਵਿੰਦਰ ਸਿੰਘ ਗਿੱਲ ਨੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਰਾਜ ਲਾਲੀ ਗਿੱਲ ਵੱਲੋਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਕਿਤਾਬਚਾ ਵੀ ਜਾਰੀ ਕੀਤਾ ਗਿਆ ਇਸ ਤੋਂ ਇਲਾਵਾ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸ੍ਰੀਮਤੀ ਰੁਪਿੰਦਰ ਪਾਲ ਕੌਰ ਵੱਲੋਂ ਵੀ ਘਰੇਲੂ ਹਿੰਸਾ ਕਾਨੂੰਨ 2005 ਅਤੇ ਕੰਮਕਾਜ਼ੀ ਸਥਾਨਾਂ ਤੇ ਔਰਤਾਂ ਦੇ ਸਰੀਰਕ ਸ਼ੋਸਣ ਰੋਕੂ ਕਾਨੂੰਨ 2013 ਬਾਰੇ ਵੀ ਚਾਨਣਾ ਪਾਇਆ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਮੁਹਾਲੀ ਗਗਨਦੀਪ ਸਿੰਘ, ਸੀ.ਡੀ.ਪੀ.ਓ., ਸੁਪਰਵਾਈਜ਼ਰ, ਆਗਣਵਾਂੜੀ ਵਰਕਰ ਅਤੇ ਨਰਸਿੰਗ ਕਾਲਜ਼ ਦੀਆਂ ਵਿਦਿਆਰਥਣਾਂ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ : ਹਰਪਾਲ ਸਿੰਘ ਚੀਮਾ