Welcome to Canadian Punjabi Post
Follow us on

21

November 2024
ਬ੍ਰੈਕਿੰਗ ਖ਼ਬਰਾਂ :
ਪਾਕਿਸਤਾਨ 'ਚ ਯਾਤਰੀ ਵੈਨ 'ਤੇ ਹਮਲਾ, 50 ਮੌਤਾਂ, 20 ਜ਼ਖਮੀਨੇਤਨਯਾਹੂ ਵਿਰੁੱਧ ਅੰਤਰਰਾਸ਼ਟਰੀ ਅਦਾਲਤ ਵਿੱਚ ਜੰਗੀ ਅਪਰਾਧ ਦੇ ਦੋਸ਼ ਤੈਅ, ਗ੍ਰਿਫਤਾਰੀ ਵਾਰੰਟ ਜਾਰੀ ਬਰੈਂਪਟਨ ਸਿਟੀ ਕਾਉਂਸਲ ਵੱਲੋਂ ਧਾਰਮਿਕ ਸਥਾਨਾਂ ਦੇ ਆਸਪਾਸ ਵਿਰੋਧ ਪ੍ਰਦਰਸ਼ਨ `ਤੇ ਪਾਬੰਦੀ ਲਈ ਕਾਨੂੰਨ ਪਾਸਆਸਟ੍ਰੇਲੀਆ 'ਚ ਬੱਚਿਆਂ ਦੇ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਉਣ ਦੀ ਤਿਆਰੀ, ਸੰਸਦ 'ਚ ਪੇਸ਼ ਕੀਤਾ ਗਿਆ ਬਿੱਲਗੌਤਮ ਅਡਾਨੀ `ਤੇ ਨਿਊਯਾਰਕ ਵਿਚ ਧੋਖਾਧੜੀ ਦਾ ਦੋਸ਼, 2200 ਕਰੋੜ ਦੀ ਰਿਸ਼ਵਤ ਦੀ ਕੀਤੀ ਪੇਸ਼ਕਸ਼ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
 
ਪੰਜਾਬ

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

November 21, 2024 09:37 AM

-ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 21 ਨਵੰਬਰ (ਪੋਸਟ ਬਿਊਰੋ): ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।
ਡਾ: ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਮੀਟਿੰਗ ਸਦਭਾਵਨਾ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ। ਗੱਲਬਾਤ ਦੌਰਾਨ ਮੰਤਰੀ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਦੀ ਸ਼ਲਾਘਾ ਕੀਤੀ।
ਯੂਨੀਅਨ ਦੀਆਂ ਮੰਗਾਂ ਸੁਣਨ ਤੋਂ ਬਾਅਦ ਮੰਤਰੀ ਡਾ ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗ ਪੱਧਰ 'ਤੇ ਹੱਲ ਕੀਤੇ ਜਾ ਸਕਣ ਵਾਲੇ ਸਾਰੇ ਜਾਇਜ਼ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ : ਹਰਪਾਲ ਸਿੰਘ ਚੀਮਾ