Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰਕਿਟਸਿਲਾਨੋ ਵਿਚ ਕ੍ਰਿਸਮਸ ਦੀ ਪੂਰਵਸੰਧਿਆ `ਤੇ ਹਾਦਸੇ ਵਿੱਚ 44 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀਸਰੀ ਵਿੱਚ ਪਿਕਅਪ ਟਰੱਕ ਹੋਇਆ ਹਾਦਸੇ ਦਾ ਸਿ਼ਕਾਰ, ਇੱਕ ਔਰਤ ਦੀ ਮੌਤਓਵੇਨ ਸਾਊਂਡ ਦੇ ਵਿਅਕਤੀ ਦੀ 1 ਮਿਲੀਅਨ ਡਾਲਰ ਦੀ ਨਿਕਲੀ ਲਾਟਰੀ ਫੋਰਟ ਲਾਡਰਡੇਲ ਵਿੱਚ ਕਿਸ਼ਤੀ ਵਿੱਚ ਹੋਇਆ ਧਮਾਕਾ, ਮਾਂਟਰੀਅਲ ਵਿਅਕਤੀ ਦੀ ਮੌਤਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵੀਰ ਬਾਲ ਦਿਵਸ’ ਮੌਕੇ ‘ਸਾਹਿਬਜ਼ਾਦਿਆਂ’ ਨੂੰ ਕੀਤੀ ਸ਼ਰਧਾਂਜਲੀ ਭੇਟਬੋਨਟ 'ਤੇ ਬੈਠਾਇਆ ਬੱਚਾ, ਹਾਈਵੇ 'ਤੇ ਭਜਾਈ ਕਾਰ, ਮੁਲਜ਼ਮ ਗ੍ਰਿਫ਼ਤਾਰ
 
ਪੰਜਾਬ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

November 21, 2024 09:42 AM

-ਜੈਨ ਭਗਵਤੀ ਦੀਕਸ਼ਾ ਮਹਾਉਤਸਵ ਵਿੱਚ ਹਿੱਸਾ ਲਿਆ
-ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾ
ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ), 21 ਨਵੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲ ਰਹੀ ਹੈ।

  
ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਸਾਰੇ ਵਸਨੀਕਾਂ ਦੇ ਹਿੱਤਾਂ ਦੀ ਰਾਖੀ ਕਰਨ ਉਨ੍ਹਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਹ ਮਹਾਨ ਅਤੇ ਪਵਿੱਤਰ ਧਰਤੀ ਹੈ, ਜਿੱਥੇ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਸਮਾਜ ਦੇ ਸਮੂਹ ਵਰਗਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਧਰਤੀ ਦੀ ਸੇਵਾ ਕਰਨ ਲਈ ਲੋਕਾਂ ਵੱਲੋਂ ਵੱਡਾ ਫਤਵਾ ਦਿੱਤਾ ਗਿਆ ਹੈ ਅਤੇ ਇਸ ਨੇਕ ਕਾਰਜ ਲਈ ਉਨ੍ਹਾਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ, “ਫੁੱਲਾਂ ਦੀਆਂ ਵੱਖ-ਵੱਖ ਵੰਨਗੀਆਂ ਹਰ ਕਿਸੇ ਦੀਆਂ ਅੱਖਾਂ ਨੂੰ ਸਕੂਨ ਦਿੰਦੀਆਂ ਹਨ, ਏਸੇ ਲਈ ਲੋਕ ਇਨ੍ਹਾਂ ਨੂੰ ਦੇਖਣ ਲਈ ਤਤਪਰ ਹੁੰਦੇ ਹਨ। ਇਸੇ ਤਰ੍ਹਾਂ ਹਰੇਕ ਸਮਾਜ ਵਿੱਚ ਹਰ ਧਰਮ ਦੀ ਸਦਭਾਵਨਾ ਅਤੇ ਸ਼ਾਂਤੀਪੂਰਨ ਸਹਿ-ਹੋਂਦ ਮੁਲਕ ਦੀ ਤਰੱਕੀ ਲਈ ਮਹੱਤਵਪੂਰਨ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਧਰਮ ਸਾਨੂੰ ਸਾਦਾ ਜੀਵਨ, ਉੱਚੀ ਸੋਚ ਅਤੇ ਅਹਿੰਸਾ ਦੇ ਸਿਧਾਂਤ ਨੂੰ ਅਧਿਆਤਮਿਕਤਾ ਦੇ ਮਾਰਗ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਉਪਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦਾ ਸਦੀਵੀ ਸੰਦੇਸ਼ ਵਿਸ਼ਵ-ਵਿਆਪੀ ਭਾਈਚਾਰਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਹੈ ਜੋ ਮੌਜੂਦਾ ਭੌਤਿਕਵਾਦੀ ਸਮਾਜ ਦੇ ਸੰਦਰਭ ਵਿੱਚ ਅੱਜ ਵੀ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹਾਨ ਧਾਰਮਿਕ ਆਗੂਆਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਅਜਿਹੇ ਸਮਾਗਮ ਸਾਡੇ ਲਈ ਬਹੁਤ ਮਹੱਤਵ ਰੱਖਦੇ ਹਨ ਕਿਉਂਕਿ ਇਹ ਆਪਣੇ ਆਪ ਨੂੰ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਸਾਡੀਆਂ ਧਾਰਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਜੋ ਸਮੁੱਚੀ ਮਾਨਵਤਾ ਨੂੰ ਇਕ ਮਾਲਾ ਵਿੱਚ ਪਰੋ ਕੇ ਰੱਖਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਅਧਿਆਤਮਕ ਅਤੇ ਧਾਰਮਿਕ ਆਗੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ 'ਆਪ' ਸਰਕਾਰ ਸੂਬੇ 'ਚ ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਰ੍ਹਾਂ ਸਮਰਪਿਤ ਹੈ।
ਜੈਨ ਭਾਈਚਾਰੇ ਨਾਲ ਆਪਣੀ ਪੁਰਾਣੀ ਸਾਂਝ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਜੈਨ ਭਾਈਚਾਰੇ ਦੇ ਸੰਤਾਂ ਦੇ ਆਸ਼ੀਰਵਾਦ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਸ ਖੇਤਰ ਵਿੱਚ ਅਤਿ ਆਧੁਨਿਕ ਹਸਪਤਾਲ ਸਥਾਪਤ ਕਰਨ ਲਈ ਭਾਈਚਾਰੇ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੂਰੇ ਉੱਤਰੀ ਖਿੱਤੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਏਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ