ਇਸਲਾਮਾਬਾਦ, 21 ਨਵੰਬਰ (ਪੋਸਟ ਬਿਊਰੋ): ਪਾਕਿਸਤਾਨ ਦੇ ਖੈਬਰ ਪਖਤੂਖਵਾ ਸੂਬੇ 'ਚ ਵੀਰਵਾਰ ਨੂੰ ਇਕ ਯਾਤਰੀ ਵੈਨ 'ਤੇ ਗੋਲੀਬਾਰੀ ਕੀਤੀ ਗਈ। ਇਸ 'ਚ 50 ਲੋਕਾਂ ਦੀ ਮੌਤ ਹੋ ਗਈ ਸੀ। 20 ਲੋਕ ਜ਼ਖਮੀ ਹਨ। ਇਹ ਘਟਨਾ ਖੈਬਰ ਪਖਤੂਨਖਵਾ ਦੀ ਕੁਰੱਮ ਘਾਟੀ ਦੀ ਹੈ। ਵੈਨ ਪੇਸ਼ਾਵਰ ਤੋਂ ਕੁਰੱਮ ਜਾ ਰਹੀ ਸੀ।
ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਖੈਬਰ ਪਖਤੂਨਖਵਾ ਸੂਬੇ ਦੇ ਬੰਨੂ ਜਿ਼ਲੇ੍ਹ 'ਚ ਫੌਜ ਦੀ ਇਕ ਚੌਕੀ 'ਤੇ ਆਤਮਘਾਤੀ ਹਮਲਾ ਹੋਇਆ ਸੀ। ਇਸ ਹਮਲੇ ਵਿਚ 12 ਪਾਕਿਸਤਾਨੀ ਸੈਨਿਕ ਮਾਰੇ ਗਏ ਸਨ। ਉੱਥੇ ਹੀ ਛੇ ਅੱਤਵਾਦੀ ਵੀ ਮਾਰੇ ਗਏ।
ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਅੱਤਵਾਦੀਆਂ ਨੇ ਗੱਡੀ ਨੂੰ ਚੈਕ ਪੋਸਟ ਦੀ ਕੰਧ ਨਾਲ ਟਕਰਾਇਆ ਅਤੇ ਉਸ 'ਚ ਰੱਖੇ ਵਿਸਫੋਟਕ ਦਾ ਧਮਾਕਾ ਕਰ ਦਿੱਤਾ। ਇਸ ਧਮਾਕੇ 'ਚ 12 ਜਵਾਨ ਸ਼ਹੀਦ ਹੋ ਗਏ ਸਨ। ਜਵਾਬੀ ਕਾਰਵਾਈ 'ਚ ਫੌਜ ਨੇ ਵੀ 6 ਅੱਤਵਾਦੀਆਂ ਨੂੰ ਮਾਰ ਦਿੱਤਾ।
16 ਨਵੰਬਰ ਨੂੰ ਪਾਕਿਸਤਾਨ ਦੇ ਪੱਛਮੀ ਸੂਬੇ ਬਲੋਚਿਸਤਾਨ 'ਚ ਫੌਜ ਦੀ ਇਕ ਚੌਕੀ 'ਤੇ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿਚ ਪਾਕਿਸਤਾਨੀ ਸੁਰੱਖਿਆ ਬਲਾਂ ਦੇ 7 ਜਵਾਨ ਸ਼ਹੀਦ ਹੋ ਗਏ ਸਨ।