Welcome to Canadian Punjabi Post
Follow us on

26

December 2024
 
ਭਾਰਤ

ਅੱਠ ਹਫਤਿਆਂ ਬਾਅਦ ਸਿੱਖਾਂ ’ਤੇ ਚੁਟਕਲੇ ਵਾਲੀਆਂ ਵੈੱਬਸਾਈਟਾਂ ’ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਹੋਵੇਗੀ ਸੁਣਵਾਈ

November 21, 2024 01:06 PM

ਨਵੀਂ ਦਿੱਲੀ, 21 ਨਵੰਬਰ (ਪੋਸਟ ਬਿਊਰੋ): ਸੁਪਰੀਮ ਕੋਰਟ ਉਨ੍ਹਾਂ ਵੈੱਬਸਾਈਟਾਂ `ਤੇ ਅੱਠ ਹਫ਼ਤਿਆਂ ਬਾਅਦ ਸੁਣਵਾਈ ਕਰੇਗਾ ਜੋ ਸਿੱਖਾਂ ਬਾਰੇ ਚੁਟਕਲੇ ਵਿਖਾ ਕੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰ ਰਹੀਆਂ ਹਨ। ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਮਾਮਲਾ ਹੈ। ਪਟੀਸ਼ਨਕਰਤਾ ਹਰਵਿੰਦਰ ਚੌਧਰੀ ਨੇ ਬੈਂਚ ਨੂੰ ਸੂਚਿਤ ਕੀਤਾ ਕਿ ਉਹ ਇਸ ਮਾਮਲੇ ਵਿਚ ਅਪਣੇ ਸੁਝਾਵਾਂ ਦੇ ਨਾਲ-ਨਾਲ ਹੋਰ ਧਿਰਾਂ ਦੇ ਸੁਝਾਵਾਂ ਨੂੰ ਇਕਜੁੱਟ ਕਰੇਗੀ ਅਤੇ ਇਕ ਸੰਖੇਪ ਸੰਗ੍ਰਹਿ ਦਾਇਰ ਕਰੇਗੀ।
ਸੁਣਵਾਈ ਦੌਰਾਨ ਚੌਧਰੀ ਨੇ ਸਿੱਖ ਭਾਈਚਾਰੇ ਦੀਆਂ ਔਰਤਾਂ ਦੀਆਂ ਸਿ਼ਕਾਇਤਾਂ ਨੂੰ ਉਜਾਗਰ ਕੀਤਾ, ਜਿਨ੍ਹਾਂ ਦੇ ਕਪੜੇ ਪਹਿਨਣ ਦੇ ਤਰੀਕੇ ਲਈ ਉਨ੍ਹਾਂ ਦਾ ਮਜ਼ਾਕ ਉਡਾਇਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲਾਂ ਵਿਚ ਸਿੱਖ ਬੱਚਿਆਂ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਵੀ ਦੱਸਿਆ।
ਬੈਂਚ ਨੇ ਕਿਹਾ ਕਿ ਤੁਸੀਂ ਇੱਕ ਛੋਟਾ ਜਿਹਾ ਸੰਗ੍ਰਹਿ ਤਿਆਰ ਕਰੋ ਤਾਂ ਜੋ ਇਸ ਨੂੰ ਪੜ੍ਹਨਾ ਆਸਾਨ ਹੋ ਜਾਵੇ। ਸੁਪਰੀਮ ਕੋਰਟ ਅਕਤੂਬਰ 2015 ’ਚ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਸੀ ਜਿਸ ਤੋਂ ਬਾਅਦ ਅਜਿਹੀਆਂ ਸਿ਼ਕਾਇਤਾਂ ਉਠਾਉਣ ਵਾਲੀਆਂ ਹੋਰ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਪਟੀਸ਼ਨਕਰਤਾ ਨੇ ਪਹਿਲਾਂ ਕਿਹਾ ਸੀ ਕਿ 5,000 ਤੋਂ ਵੱਧ ਵੈੱਬਸਾਈਟਾਂ ਹਨ ਜੋ ਸਿੱਖਾਂ ਬਾਰੇ ਚੁਟਕਲੇ ਵਿਖਾਉਂਦੀਆਂ ਹਨ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਦੀਆਂ ਹਨ।
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸਿੱਖਾਂ ਬਾਰੇ ਚੁਟਕਲੇ ਵਾਲੀ ਅਜਿਹੀ ਵੈੱਬਸਾਈਟ ’ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਕਿਉਂਕਿ ਇਹ ਸੰਵਿਧਾਨ ਤਹਿਤ ਦਿੱਤੇ ਗਏ ਜੀਵਨ ਅਤੇ ਸਨਮਾਨ ਨਾਲ ਜਿਉਣ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵੀਰ ਬਾਲ ਦਿਵਸ’ ਮੌਕੇ ‘ਸਾਹਿਬਜ਼ਾਦਿਆਂ’ ਨੂੰ ਕੀਤੀ ਸ਼ਰਧਾਂਜਲੀ ਭੇਟ ਬੋਨਟ 'ਤੇ ਬੈਠਾਇਆ ਬੱਚਾ, ਹਾਈਵੇ 'ਤੇ ਭਜਾਈ ਕਾਰ, ਮੁਲਜ਼ਮ ਗ੍ਰਿਫ਼ਤਾਰ ਗੁਜਰਾਤ 'ਚ ਟਾਇਰ ਫਟਣ ਕਾਰਨ 2 ਟਰੱਕਾਂ ਦੀ ਟੱਕਰ, 2 ਦੀ ਮੌਤ, 3 ਜ਼ਖਮੀ ਅਜੇ ਮਾਕਨ ਦੇ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿਣ `ਤੇ ਆਪ ਨੇ ਕਾਂਗਰਸ ਨੂੰ 24 ਘੰਟਿਆਂ ਅੰਦਰ ਅਜੇ ਮਾਕਨ ਖਿਲਾਫ ਕਾਰਵਾਈ ਕਰਨ ਲਈ ਕਿਹਾ ਮਹਾਰਾਸ਼ਟਰ 'ਚ ਕੰਟਰੈਕਟ ਮੁਲਾਜ਼ਮ ਨੇ ਕੀਤਾ 21 ਕਰੋੜ ਦਾ ਘਪਲਾ, 13 ਹਜ਼ਾਰ ਰੁਪਏ ਤਨਖਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ 'ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਕੀਤੀ ਸਿ਼ਰਕਤ ਦਿੱਲੀ ਸਰਕਾਰ ਨੇ ਖੁਦ ਹੀ ਕਿਹਾ- ਮੁਫ਼ਤ ਇਲਾਜ, ਔਰਤਾਂ ਨੂੰ 2100 ਰੁਪਏ ਦੇਣ ਦੀ ਕੋਈ ਸਕੀਮ ਨਹੀਂ, ਕੇਜਰੀਵਾਲ ਨੇ ਕੀਤੇ ਸਨ ਐਲਾਨ ਸੰਸਦ ਭਵਨ ਸਾਹਮਣੇ ਵਿਅਕਤੀ ਨੇ ਲਾਈ ਖੁਦ ਨੂੰ ਅੱਗ, ਗੰਭੀਰ ਹਾਲਤ 'ਚ ਹਸਪਤਾਲ ਦਾਖਲ ਰਾਹੁਲ ਗਾਂਧੀ ਤੇ ਖੜਗੇ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਪਰਸਨ ਦੀ ਚੋਣ `ਤੇ ਜਤਾਈ ਅਸਹਿਮਤੀ ਐਕਟਰ ਅੱਲੂ ਅਰਜੁਨ ਤੋਂ ਪੁਲਿਸ ਨੇ ਕਰੀਬ ਤਿੰਨ ਘੰਟੇ ਕੀਤੀ ਪੁੱਛਗਿੱਛ