ਨਵੀਂ ਦਿੱਲੀ, 24 ਨਵੰਬਰ (ਪੋਸਟ ਬਿਊਰੋ): ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਿਗੜਦਾ ਜਾ ਰਿਹਾ ਹੈ। ਜਿਵੇਂ-ਜਿਵੇਂ ਸਰਦੀ ਵਧ ਰਹੀ ਹੈ, ਦਿੱਲੀ ਦੀ ਹਵਾ ਵਿਚ ਪ੍ਰਦੂਸ਼ਣ ਦਾ ਪੱਧਰ ਵੀ ਵਧਦਾ ਜਾ ਰਿਹਾ ਹੈ। ਅੱਜ ਵੀ ਰਾਜਧਾਨੀ ਦੇ ਕਈ ਖੇਤਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 400 ਨੂੰ ਪਾਰ ਕਰ ਗਿਆ ਹੈ, ਜੋਕਿ “ਗੰਭੀਰ” ਸ਼੍ਰੇਣੀ ਵਿੱਚ ਆਉਂਦਾ ਹੈ। ਇਹ ਸਥਿਤੀ ਲੋਕਾਂ ਦੀ ਸਿਹਤ ਲਈ ਖ਼ਤਰਨਾਕ ਹੈ, ਖ਼ਾਸ ਕਰਕੇ ਉਨ੍ਹਾਂ ਲਈ ਜੋ ਦਮਾ, ਦਿਲ ਦੀਆਂ ਬਿਮਾਰੀਆਂ ਜਾਂ ਸਾਹ ਦੀਆਂ ਹੋਰ ਸਮੱਸਿਆਵਾਂ ਤੋਂ ਪੀੜਤ ਹਨ।
ਦਿੱਲੀ ਦੇ ਬਹੁਤ ਸਾਰੇ ਖੇਤਰਾਂ ਜਿਵੇਂ ਕਿ ਆਈਟੀਓ, ਆਨੰਦ ਵਿਹਾਰ ਅਤੇ ਸ਼ਾਹਦਰਾ ਵਿੱਚ 400 ਤੋਂ ਉੱਪਰ ਹੈ, ਜੋ “ਗੰਭੀਰ” ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਦਾ ਮਤਲਬ ਹੈ ਕਿ ਇਨ੍ਹਾਂ ਇਲਾਕਿਆਂ ਦੀ ਹਵਾ ਵਿਚ ਮੌਜੂਦ ਪ੍ਰਦੂਸ਼ਕਾਂ ਦੀ ਮਾਤਰਾ ਇੰਨੀ ਜਿ਼ਆਦਾ ਹੈ ਕਿ ਇਹ ਲੋਕਾਂ ਦੀ ਸਿਹਤ ਲਈ ਖਤਰਾ ਬਣ ਸਕਦੀ ਹੈ।