Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰਕਿਟਸਿਲਾਨੋ ਵਿਚ ਕ੍ਰਿਸਮਸ ਦੀ ਪੂਰਵਸੰਧਿਆ `ਤੇ ਹਾਦਸੇ ਵਿੱਚ 44 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀਸਰੀ ਵਿੱਚ ਪਿਕਅਪ ਟਰੱਕ ਹੋਇਆ ਹਾਦਸੇ ਦਾ ਸਿ਼ਕਾਰ, ਇੱਕ ਔਰਤ ਦੀ ਮੌਤਓਵੇਨ ਸਾਊਂਡ ਦੇ ਵਿਅਕਤੀ ਦੀ 1 ਮਿਲੀਅਨ ਡਾਲਰ ਦੀ ਨਿਕਲੀ ਲਾਟਰੀ
 
ਭਾਰਤ

ਸਾਬਕਾ ਸੀਜੇਆਈ ਨੇ ਕਿਹਾ- ਰਾਜਨੀਤੀ 'ਚ ਜਾਣ ਦਾ ਕੋਈ ਇਰਾਦਾ ਨਹੀਂ

November 24, 2024 11:07 AM

ਨਵੀਂ ਦਿੱਲੀ, 24 ਨਵੰਬਰ (ਪੋਸਟ ਬਿਊਰੋ): ਸਾਬਕਾ ਸੀਜੇਆਈ ਡੀਵਾਈ ਚੰਦਰਚੂੜ ਨੂੰ ਪੁੱਛਿਆ ਗਿਆ ਕਿ ਕੀ ਉਹ ਕਦੇ ਰਾਜਨੀਤੀ ਵਿੱਚ ਆਉਣਗੇ। ਉਨ੍ਹਾਂ ਕਿਹਾ- ਉਹ 65 ਸਾਲ ਦੀ ਉਮਰ ਤੋਂ ਬਾਅਦ ਅਜਿਹਾ ਕੁਝ ਨਹੀਂ ਕਰਨਗੇ, ਜਿਸ ਨਾਲ ਉਨ੍ਹਾਂ ਦੇ ਕੰਮ ਦੀ ਇਮਾਨਦਾਰੀ ਅਤੇ ਨਿਆਂ ਪ੍ਰਣਾਲੀ 'ਤੇ ਸ਼ੱਕ ਹੋਵੇ। ਚੰਦਰਚੂੜ ਨੇ ਐਤਵਾਰ ਨੂੰ ਭਾਰਤ ਦੇ ਸੰਵਿਧਾਨ @75 ਸੰਮੇਲਨ ਵਿਚ ਹਿੱਸਾ ਲਿਆ ਸੀ।
ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਕੀ ਜੱਜਾਂ ਨੂੰ ਸੇਵਾਮੁਕਤੀ ਤੋਂ ਬਾਅਦ ਰਾਜਨੀਤੀ ਵਿੱਚ ਆਉਣਾ ਚਾਹੀਦਾ ਹੈ? ਇਸ ਦੇ ਜਵਾਬ 'ਚ ਉਨ੍ਹਾਂ ਕਿਹਾ- ਸੰਵਿਧਾਨ ਜਾਂ ਕਾਨੂੰਨ 'ਚ ਅਜਿਹਾ ਕਰਨ 'ਤੇ ਕੋਈ ਪਾਬੰਦੀ ਨਹੀਂ ਹੈ। ਸਾਡਾ ਸਮਾਜ ਸਾਬਕਾ ਜੱਜਾਂ ਨੂੰ ਕਾਨੂੰਨ ਦੇ ਰਾਖੇ ਵਜੋਂ ਦੇਖਦਾ ਹੈ। ਉਨ੍ਹਾਂ ਦੀ ਜੀਵਨ ਸ਼ੈਲੀ ਸਮਾਜ ਦੀ ਕਾਨੂੰਨੀ ਪ੍ਰਣਾਲੀ ਅਨੁਸਾਰ ਹੋਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਜੱਜਾਂ ਨੂੰ ਟ੍ਰੋਲਿੰਗ ਨੂੰ ਲੈ ਕੇ ਬਹੁਤ ਸਾਵਧਾਨ ਰਹਿਣਾ ਪੈਂਦਾ ਹੈ। ਟ੍ਰੋਲਰਜ਼ ਅਦਾਲਤ ਦੇ ਫੈਸਲਿਆਂ ਨੂੰ ਬਦਲਣ ਦੀ ਕੋਸਿ਼ਸ਼ ਕਰ ਰਹੇ ਹਨ। ਲੋਕਤੰਤਰ ਵਿੱਚ, ਕਾਨੂੰਨਾਂ ਦੀ ਵੈਧਤਾ ਦਾ ਫੈਸਲਾ ਕਰਨ ਦੀ ਸ਼ਕਤੀ ਸੰਵਿਧਾਨਕ ਅਦਾਲਤ ਨੂੰ ਸੌਂਪੀ ਗਈ ਹੈ।
ਸ਼ਕਤੀਆਂ ਨੂੰ ਵੱਖ ਕਰਨ ਦੇ ਨਿਯਮ ਹਨ। ਉਦਾਹਰਨ ਲਈ, ਵਿਧਾਨ ਪਾਲਿਕਾ ਕਾਨੂੰਨ ਬਣਾਏਗੀ, ਕਾਰਜਪਾਲਿਕਾ ਕਾਨੂੰਨਾਂ ਨੂੰ ਲਾਗੂ ਕਰੇਗੀ, ਅਤੇ ਨਿਆਂਪਾਲਿਕਾ ਕਾਨੂੰਨ ਦੀ ਵਿਆਖਿਆ ਕਰੇਗੀ ਅਤੇ ਵਿਵਾਦਾਂ ਦਾ ਫੈਸਲਾ ਕਰੇਗੀ। ਹਾਲਾਂਕਿ, ਕਈ ਵਾਰ ਇਹ ਤਣਾਅਪੂਰਨ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਨੀਤੀ ਬਣਾਉਣ ਦਾ ਕੰਮ ਸਰਕਾਰ ਨੂੰ ਸੌਂਪਿਆ ਜਾਂਦਾ ਹੈ। ਜਦੋਂ ਮੌਲਿਕ ਅਧਿਕਾਰਾਂ ਦੀ ਗੱਲ ਆਉਂਦੀ ਹੈ, ਤਾਂ ਅਦਾਲਤ ਦਾ ਸੰਵਿਧਾਨ ਦੇ ਤਹਿਤ ਦਖਲ ਦੇਣ ਦਾ ਫਰਜ਼ ਹੈ। ਨੀਤੀ ਬਣਾਉਣਾ ਵਿਧਾਨ ਸਭਾ ਦਾ ਕੰਮ ਹੈ, ਪਰ ਇਸ ਦੀ ਵੈਧਤਾ ਦਾ ਤੈਅ ਕਰਨਾ ਅਦਾਲਤ ਦਾ ਕੰਮ ਅਤੇ ਜਿ਼ੰਮੇਵਾਰੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਵੀਰ ਬਾਲ ਦਿਵਸ’ ਮੌਕੇ ‘ਸਾਹਿਬਜ਼ਾਦਿਆਂ’ ਨੂੰ ਕੀਤੀ ਸ਼ਰਧਾਂਜਲੀ ਭੇਟ ਬੋਨਟ 'ਤੇ ਬੈਠਾਇਆ ਬੱਚਾ, ਹਾਈਵੇ 'ਤੇ ਭਜਾਈ ਕਾਰ, ਮੁਲਜ਼ਮ ਗ੍ਰਿਫ਼ਤਾਰ ਗੁਜਰਾਤ 'ਚ ਟਾਇਰ ਫਟਣ ਕਾਰਨ 2 ਟਰੱਕਾਂ ਦੀ ਟੱਕਰ, 2 ਦੀ ਮੌਤ, 3 ਜ਼ਖਮੀ ਅਜੇ ਮਾਕਨ ਦੇ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿਣ `ਤੇ ਆਪ ਨੇ ਕਾਂਗਰਸ ਨੂੰ 24 ਘੰਟਿਆਂ ਅੰਦਰ ਅਜੇ ਮਾਕਨ ਖਿਲਾਫ ਕਾਰਵਾਈ ਕਰਨ ਲਈ ਕਿਹਾ ਮਹਾਰਾਸ਼ਟਰ 'ਚ ਕੰਟਰੈਕਟ ਮੁਲਾਜ਼ਮ ਨੇ ਕੀਤਾ 21 ਕਰੋੜ ਦਾ ਘਪਲਾ, 13 ਹਜ਼ਾਰ ਰੁਪਏ ਤਨਖਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ 'ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਕੀਤੀ ਸਿ਼ਰਕਤ ਦਿੱਲੀ ਸਰਕਾਰ ਨੇ ਖੁਦ ਹੀ ਕਿਹਾ- ਮੁਫ਼ਤ ਇਲਾਜ, ਔਰਤਾਂ ਨੂੰ 2100 ਰੁਪਏ ਦੇਣ ਦੀ ਕੋਈ ਸਕੀਮ ਨਹੀਂ, ਕੇਜਰੀਵਾਲ ਨੇ ਕੀਤੇ ਸਨ ਐਲਾਨ ਸੰਸਦ ਭਵਨ ਸਾਹਮਣੇ ਵਿਅਕਤੀ ਨੇ ਲਾਈ ਖੁਦ ਨੂੰ ਅੱਗ, ਗੰਭੀਰ ਹਾਲਤ 'ਚ ਹਸਪਤਾਲ ਦਾਖਲ ਰਾਹੁਲ ਗਾਂਧੀ ਤੇ ਖੜਗੇ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਪਰਸਨ ਦੀ ਚੋਣ `ਤੇ ਜਤਾਈ ਅਸਹਿਮਤੀ ਐਕਟਰ ਅੱਲੂ ਅਰਜੁਨ ਤੋਂ ਪੁਲਿਸ ਨੇ ਕਰੀਬ ਤਿੰਨ ਘੰਟੇ ਕੀਤੀ ਪੁੱਛਗਿੱਛ