Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰਕਿਟਸਿਲਾਨੋ ਵਿਚ ਕ੍ਰਿਸਮਸ ਦੀ ਪੂਰਵਸੰਧਿਆ `ਤੇ ਹਾਦਸੇ ਵਿੱਚ 44 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀਸਰੀ ਵਿੱਚ ਪਿਕਅਪ ਟਰੱਕ ਹੋਇਆ ਹਾਦਸੇ ਦਾ ਸਿ਼ਕਾਰ, ਇੱਕ ਔਰਤ ਦੀ ਮੌਤਓਵੇਨ ਸਾਊਂਡ ਦੇ ਵਿਅਕਤੀ ਦੀ 1 ਮਿਲੀਅਨ ਡਾਲਰ ਦੀ ਨਿਕਲੀ ਲਾਟਰੀ
 
ਪੰਜਾਬ

ਪੰਜਾਬ ਸਰਕਾਰ ਪਟਿਆਲਾ ਵਿੱਚ ਜਲਦੀ ਸ਼ੁਰੂ ਕਰੇਗੀ ਯੂਰੋਮਿਨ ਲਿੱਕ ਬਲਾਕਜ਼ ਪਲਾਂਟ

November 25, 2024 12:06 PM

-ਪਸ਼ੂ ਪਾਲਕਾਂ ਨੂੰ ਵੱਖ-ਵੱਖ ਪੌਸ਼ਟਿਕ ਤੱਤਾਂ ਨਾਲ ਭਰਪੂਰ ਬਲਾਕਜ਼ ਵਾਜਬ ਦਰਾਂ ’ਤੇ ਉਪਲੱਬਧ ਕਰਵਾਏ ਜਾਣਗੇ : ਗੁਰਮੀਤ ਸਿੰਘ ਖੁੱਡੀਆਂ
ਖਣਿਜਾਂ ਨਾਲ ਭਰਪੂਰ ਬਲਾਕਜ਼ ਪਸ਼ੂਆਂ ਦੀ ਸਮੁੱਚੀ ਸਰੀਰਿਕ ਸਥਿਤੀ ਨੂੰ ਬਣਾਉਂਦੇ ਹਨ ਬਿਹਤਰ ਅਤੇ ਪਸ਼ੂਆਂ ਦੀ ਗਰਭ ਧਾਰਨ ਕਰਨ ਦੀ ਸਮਰੱਥਾ ਵਿੱਚ ਕਰਦੇ ਹਨ ਵਾਧਾ
ਚੰਡੀਗੜ੍ਹ, 25 ਨਵੰਬਰ (ਪੋਸਟ ਬਿਊਰੋ): ਇੱਕ ਨਵੇਕਲੀ ਪਹਿਲਕਦਮੀ ਤਹਿਤ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੌਣੀ ਵਿੱਚ ਸਥਿਤ ਸਰਕਾਰੀ ਕੈਟਲ ਬਰੀਡਿੰਗ ਫਾਰਮ ਵਿਖੇ ਜਲਦੀ ਯੂਰੋਮਿਨ ਲਿੱਕ (ਪਸ਼ੂ ਚਾਟ) ਪਲਾਂਟ ਚਾਲੂ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਯੂਰੋਮਿਨ ਲਿੱਕ (ਯੂ.ਐਮ.ਐਲ.) ਜਾਂ ਯੂਰੀਆ-ਮੋਲਾਸਿਸ ਮਲਟੀ-ਨਿਊਟਰੀਐਂਟ ਬਲਾਕ (ਯੂ.ਐਮ.ਐਮ.ਬੀ.) ਬੇਹੱਦ ਪੌਸ਼ਟਿਕ ਹਨ, ਜੋ ਊਰਜਾ, ਪ੍ਰੋਟੀਨ ਅਤੇ ਖਣਿਜਾਂ ਦਾ ਸੁਮੇਲ ਹੋਣ ਕਰਕੇ ਪਸ਼ੂਆਂ ਲਈ ਮਹੱਤਵਪੂਰਨ ਤੇ ਜੀਵਨ-ਬਚਾਊ ਖ਼ੁਰਾਕ ਹਨ। ਇਹ ਖਣਿਜ ਨਾਲ ਭਰਪੂਰ ਬਲਾਕ ਪਸ਼ੂਆਂ ਦੀ ਸਰੀਰਕ ਸਥਿਤੀ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰਦੇ ਹਨ, ਪਸ਼ੂਆਂ ਦੀ ਗਰਭਧਾਰਨ ਦੀ ਸਮਰੱਥਾ ਨੂੰ ਵਧਾਉਂਦੇ ਹਨ।
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਯੂਰੋਮਿਨ ਲਿੱਕ ਬਲਾਕਾਂ ਲਈ ਸਟੋਰੇਜ ਯੂਨਿਟ ਸਥਾਪਿਤ ਕੀਤਾ ਜਾਵੇਗਾ ਅਤੇ ਸੂਬੇ ਭਰ ਵਿੱਚ ਸਰਕਾਰੀ ਸਿਵਲ ਪਸ਼ੂ ਹਸਪਤਾਲਾਂ/ਡਿਸਪੈਂਸਰੀਆਂ ਰਾਹੀਂ ਇਹ ਪਸ਼ੂ ਚਾਟ ਪਸ਼ੂ ਪਾਲਕਾਂ ਨੂੰ ਸਸਤੇ ਭਾਅ ਉੱਤੇ ਉਪਲੱਬਧ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਤਕਨੀਕ ਘੱਟ ਗੁਣਵੱਤਾ ਵਾਲੇ ਚਾਰੇ ਦੀ ਪਾਚਨ ਕਿਰਿਆ ਵਿੱਚ ਸੁਧਾਰ ਕਰਕੇ ਪਸ਼ੂਆਂ ਨੂੰ ਕਈ ਤਰ੍ਹਾਂ ਦੇ ਪੌਸ਼ਟਿਕ ਤੱਤ ਪ੍ਰਦਾਨ ਕਰਨ ਲਈ ਸੁਵਿਧਾਜਨਕ ਅਤੇ ਸਸਤਾ ਤਰੀਕਾ ਹੈ। ਇਹ ਉਤਪਾਦਕਤਾ ਵਿੱਚ ਵਾਧਾ ਕਰਨ ਤੋਂ ਇਲਾਵਾ ਦੁੱਧ ਦੇ ਉਤਪਾਦਨ ਨੂੰ ਵਧਾਉਣ ਅਤੇ ਪਸ਼ੂਆਂ ਜਿਵੇਂ ਕਿ ਮੱਝਾਂ ਅਤੇ ਗਾਵਾਂ ਵਿੱਚ ਪ੍ਰਜਨਨ ਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਂਦਾ ਹੈ।
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸੂਬੇ ਦੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗਾ ਕਿਉਂਕਿ ਇਸ ਨਾਲ ਦੁਧਾਰੂ ਪਸ਼ੂਆਂ ਦੀ ਉੁਤਪਾਦਕਤਾ ਵਧੇਗੀ, ਜਿਸ ਨਾਲ ਪਸ਼ੂ ਪਾਲਕਾਂ ਦੀ ਆਰਥਿਕ ਦਸ਼ਾ ਵਿੱਚ ਵੀ ਸੁਧਾਰ ਹੋਵੇਗਾ। ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਦੇ ਵੈਟਰਨਰੀ ਅਫਸਰਾਂ ਦੀ ਸਲਾਹ ਅਨੁਸਾਰ ਆਪਣੇ ਪਸ਼ੂਆਂ ਦੇ ਰੋਜ਼ਾਨਾ ਚਾਰੇ ਵਿੱਚ ਇਸ ਤਕਨੀਕ ਨੂੰ ਅਪਣਾਉਣ ਤਾਂ ਜੋ ਪਸ਼ੂਆਂ ਨੂੰ ਪੌਸ਼ਟਿਕ ਤੇ ਸੰਤੁਲਿਤ ਆਹਾਰ ਉਪਲਬਧ ਕਰਵਾਕੇ ਉਹਨਾਂ ਦੀ ਸਿਹਤ ਅਤੇ ਉਤਪਾਦਕਤਾ ਵਿੱਚ ਵਾਧਾ ਕੀਤਾ ਜਾ ਸਕੇ ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ