Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲਹਾਈਵੇ 417 `ਤੇ ਓਵਰਪਾਸ ਦੇ ਹੇਠਾਂ ਫਸਿਆ ਵਾਹਨ, ਓਪੀਪੀ ਅਤੇ ਓਟਵਾ ਦੇ ਫਾਇਰਫਾਈਟਰਾਂ ਦੀ ਮੱਦਦ ਨਾਲੇ ਵਾਹਨ ਕੱਢਿਆਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ
 
ਪੰਜਾਬ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ, ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

November 26, 2024 07:43 AM

-ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ
ਚੰਡੀਗੜ੍ਹ, 26 ਨਵੰਬਰ (ਪੋਸਟ ਬਿਊਰੋ): ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ।
ਕੁਰਾਲੀ (ਐਸ.ਏ.ਐਸ. ਨਗਰ) ਦੀ ਰਹਿਣ ਵਾਲੀ ਮਹਿਲਾ ਕੈਡੇਟ ਚਰਨਪ੍ਰੀਤ ਕੌਰ, ਦੇ ਪਿਤਾ ਹਰਮਿੰਦਰ ਸਿੰਘ ਬਨਵੈਤ ਇੱਕ ਪ੍ਰਾਈਵੇਟ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਦੇ ਹਨ। ਐਸ.ਏ.ਐਸ.ਨਗਰ ਦੀ ਰਹਿਣ ਵਾਲੀ ਮਹਿਲਾ ਕੈਡਿਟ ਮਹਿਕ ਦੇ ਪਿਤਾ ਅਨਿਲ ਕੁਮਾਰ ਦਹੀਆ ਸਰਕਾਰੀ ਅਧਿਆਪਕ ਹਨ। ਮੈਰਿਟ ਸੂਚੀ ਵਿੱਚ ਸ਼ਾਮਲ 192 ਲੜਕੀਆਂ ਵਿੱਚੋਂ, ਚਰਨਪ੍ਰੀਤ ਕੌਰ ਨੇ ਚੌਥਾ ਆਲ ਇੰਡੀਆ ਰੈਂਕ (ਏ.ਆਈ.ਆਰ.) ਹਾਸਲ ਕੀਤਾ ਹੈ ਜਦੋਂਕਿ ਮਹਿਕ ਨੇ 23ਵਾਂ ਰੈਂਕ ਪ੍ਰਾਪਤ ਕੀਤਾ ਹੈ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਬਿਨਾਂ ਸ਼ੱਕ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਦੇਸ਼ ਦੀ ਸੇਵਾ ਨਿਭਾਉਣ ਦੇ ਮੌਕੇ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਲੜਕੀਆਂ ਲਈ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ ਸੀ। ਇਸ ਸੰਸਥਾ ਦੀਆਂ ਚਾਰ ਹੋਰ ਮਹਿਲਾ ਕੈਡਿਟਾਂ ਨੇ ਐਨ.ਡੀ.ਏ. ਦੀ ਦਾਖਲਾ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਹੁਣ ਉਹ ਆਪਣੀ ਐਸ.ਐਸ.ਬੀ. ਸਕ੍ਰੀਨਿੰਗ ਦੀ ਤਿਆਰੀ ਕਰ ਰਹੀਆਂ ਹਨ।
ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ ਏ.ਵੀ.ਐਸ.ਐਮ.(ਸੇਵਾਮੁਕਤ) ਨੇ ਏਅਰ ਫੋਰਸ ਅਕੈਡਮੀ ਲਈ ਮਹਿਲਾ ਕੈਡਿਟਾਂ ਦੀ ਚੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੀ ਵੱਖ-ਵੱਖ ਹਥਿਆਰਬੰਦ ਬਲਾਂ ਦੀਆਂ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ