Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰਕਿਟਸਿਲਾਨੋ ਵਿਚ ਕ੍ਰਿਸਮਸ ਦੀ ਪੂਰਵਸੰਧਿਆ `ਤੇ ਹਾਦਸੇ ਵਿੱਚ 44 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀਸਰੀ ਵਿੱਚ ਪਿਕਅਪ ਟਰੱਕ ਹੋਇਆ ਹਾਦਸੇ ਦਾ ਸਿ਼ਕਾਰ, ਇੱਕ ਔਰਤ ਦੀ ਮੌਤਓਵੇਨ ਸਾਊਂਡ ਦੇ ਵਿਅਕਤੀ ਦੀ 1 ਮਿਲੀਅਨ ਡਾਲਰ ਦੀ ਨਿਕਲੀ ਲਾਟਰੀ
 
ਪੰਜਾਬ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਸਮੱਗਲਰ ਰਾਣੋ ਸਰਪੰਚ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਰੋਕਥਾਮ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ

November 26, 2024 09:26 AM

-ਇਹ ਰੋਕਥਾਮ ਨਜ਼ਰਬੰਦੀ ਦਾ ਅਜਿਹਾ ਦੂਜਾ ਮਾਮਲਾ ਜਿਸ ਵਿੱਚ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਹੁਕਮ ਕੀਤੇ ਗਏ ਜਾਰੀ
-ਦੋਸ਼ੀ ਰਾਣੋ ਸਰਪੰਚ ਦਾ ਅੰਤਰਰਾਸ਼ਟਰੀ ਤਸਕਰਾਂ ਨਾਲ ਸਬੰਧ, ਜਾਂਚ ਦੌਰਾਨ ਹੋਇਆ ਖੁਲਾਸਾ : ਡੀਜੀਪੀ ਗੌਰਵ ਯਾਦਵ
-ਸਮਰੱਥ ਅਥਾਰਟੀ ਨੇ ਮੁਲਜ਼ਮ ਦੀ 7.80 ਕਰੋੜ ਰੁਪਏ ਦੀ ਜਾਇਦਾਦ ਕੀਤੀ ਫਰੀਜ਼ : ਡੀਜੀਪੀ ਪੰਜਾਬ
ਚੰਡੀਗੜ੍ਹ, 26 ਨਵੰਬਰ (ਪੋਸਟ ਬਿਊਰੋ): ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ‘ਤੇ ਨਕੇਲ ਕੱਸਣ ਦੀ ਦਿਸ਼ਾ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪੰਜਾਬ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਾਰਕੋਟਿਕ ਡਰੱਗਜ਼ ਸਾਈਕੋਟ੍ਰੋਪਿਕ ਸਬਸਟੈਂਸ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਅਧੀਨ ਨਾਜਾਇਜ਼ ਤਸਕਰੀ ਦੀ ਰੋਕਥਾਮ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਵਾਸੀ ਪਿੰਡ ਰਾਣੋ, ਲੁਧਿਆਣਾ ਨੂੰ ਰੋਕਥਾਮ ਨਜ਼ਰਬੰਦੀ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਰੋਕਥਾਮ ਨਜ਼ਰਬੰਦੀ ਦਾ ਇਹ ਦੂਜਾ ਅਜਿਹਾ ਮਾਮਲਾ ਹੈ ਜਿਸ ਵਿੱਚ ਸਮਰੱਥ ਅਥਾਰਟੀ ਵੱਲੋਂ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਤਹਿਤ ਆਦੇਸ਼ ਜਾਰੀ ਕੀਤੇ ਗਏ ਹਨ। ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਦੀ ਧਾਰਾ 3 ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਅਤੇ ਮਨੋਵਿਗਿਆਨਕ ਪਦਾਰਥਾਂ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਹੋਣ ਤੋਂ ਰੋਕਣ ਲਈ ਰੋਕਥਾਮ ਨਜ਼ਰਬੰਦੀ ਦਾ ਅਧਿਕਾਰ ਦਿੰਦੀ ਹੈ।
ਜਿ਼ਕਰਯੋਗ ਹੈ ਕਿ ਇੱਕ ਮਹੀਨਾ ਪਹਿਲਾਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਜਿ਼ਲ੍ਹੇ ਦੇ ਸਰਹੱਦੀ ਪਿੰਡ ਸ਼ਾਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਵਜੋਂ ਜਾਣੇ ਜਾਂਦੇ ਇੱਕ ਬਦਨਾਮ ਨਸ਼ਾ ਤਸਕਰ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਵਿਸ਼ੇਸ਼ ਧਾਰਾਵਾਂ ਦੀ ਵਰਤੋਂ ਕਰਦਿਆਂ ਦੋ ਸਾਲਾਂ ਲਈ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗੁਰਦੀਪ ਸਿੰਘ ਉਰਫ਼ ਰਾਣੋ ਸਰਪੰਚ ਦੇ ਅੰਤਰਰਾਸ਼ਟਰੀ ਸਮੱਗਲਰਾਂ ਜਿਨ੍ਹਾਂ ਦੀ ਪਛਾਣ ਹਰਮਿੰਦਰ ਸਿੰਘ ਉਰਫ਼ ਰੋਮੀ ਰੰਧਾਵਾ, ਰਾਜਨ ਸ਼ਰਮਾ, ਤਨਵੀਰ ਬੇਦੀ ਅਤੇ ਬਲਜੀਤ ਸਿੰਘ ਉਰਫ਼ ਬੱਬੂ ਖੇੜਾ ਵਜੋਂ ਹੋਈ ਹੈ, ਨਾਲ ਸਬੰਧ ਸਨ। ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਦੀਪ ਸਿੰਘ ਦੀ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀ 7.80 ਕਰੋੜ ਰੁਪਏ ਦੀ ਜਾਇਦਾਦ ਨੂੰ ਸਮਰੱਥ ਅਥਾਰਟੀ ਵੱਲੋਂ ਫਰੀਜ਼ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਸੱਤ ਕੇਸ ਦਰਜ ਹਨ। ਉਹ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਹੈ।
ਜਾਣਕਾਰੀ ਮੁਤਾਬਿਕ, ਐਸ.ਟੀ.ਐਫ. ਲੁਧਿਆਣਾ ਰੇਂਜ ਨੇ ਅਕਤੂਬਰ 2020 ਵਿੱਚ ਮੁਲਜ਼ਮ ਗੁਰਦੀਪ ਸਿੰਘ ਅਤੇ ਹੋਰ ਸਹਿ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ ਅਤੇ 31 ਕਿਲੋ 418 ਗ੍ਰਾਮ ਹੈਰੋਇਨ, 6 ਕਿਲੋ ਐਮਫੇਟਾਮਾਈਨ, 2 ਕਿਲੋ ਕੈਮੀਕਲ ਪਾਊਡਰ ਅਤੇ ਪੰਜ ਲਗਜ਼ਰੀ ਕਾਰਾਂ/ਵਾਹਨ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਨਵੰਬਰ 2020 ਵਿੱਚ ਉਸ ਵਿਰੁੱਧ ਇੱਕ ਹੋਰ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸ ਕੋਲੋਂ 5.7 ਕਿਲੋ ਹੈਰੋਇਨ, 400 ਗ੍ਰਾਮ ਅਫੀਮ, ਤਿੰਨ ਪਿਸਤੌਲ, ਇੱਕ ਰਿਵਾਲਵਰ, ਦੋ ਰਾਈਫਲਾਂ, 12 ਲਗਜ਼ਰੀ ਕਾਰਾਂ ਅਤੇ 50.24 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ।
ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਨੂੰ ਪੀ.ਆਈ.ਟੀ.-ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਸਾਲ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਸਖ਼ਤ ਨਿਗਰਾਨੀ ਲਈ ਕੇਂਦਰੀ ਜੇਲ੍ਹ, ਕਪੂਰਥਲਾ ਤੋਂ ਕੇਂਦਰੀ ਜੇਲ੍ਹ, ਬਠਿੰਡਾ ਵਿੱਚ ਭੇਜ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਆਉਣ ਵਾਲੇ ਦਿਨਾਂ ਵਿੱਚ ਨਸ਼ਾ ਤਸਕਰੀ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਕਰਾਰਾ ਝਟਕਾ ਦੇਣ ਲਈ ਰੋਕਥਾਮ ਨਜ਼ਰਬੰਦੀ ਦੇ ਹੋਰ ਹੁਕਮਾਂ ਨੂੰ ਅਮਲ ਵਿੱਚ ਲਿਆਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ