Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

December 02, 2024 09:03 AM

-ਮੁਲਜ਼ਮ, ਇਸ ਤੋਂ ਪਹਿਲਾਂ ਜ਼ਮੀਨ ਦੇ ਤਬਾਦਲੇ ਲਈ ਲੈ ਚੁੱਕਾ ਸੀ 10,000 ਰੁਪਏ ਰਿਸ਼ਵਤ
ਚੰਡੀਗੜ੍ਹ, 2 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜਿ਼ਲ੍ਹੇ ਦੇ ਮਾਲ ਹਲਕਾ ਸਲੋਹ ਵਿਖੇ ਤਾਇਨਾਤ ਮਾਲ ਪਟਵਾਰੀ ਗੌਰਵ ਗੁਪਤਾ, ਜਿਸ ਕੋਲ ਫਾਂਬੜਾ ਹਲਕੇ ਦਾ ਵਾਧੂ ਚਾਰਜ ਵੀ ਹੈ, ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਨੂੰ ਜਿ਼ਲ੍ਹਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਸਨੀਕ ਕੇਸਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੇ ਪਰਿਵਾਰ ਦੇ ਜ਼ਮੀਨ ਦੇ ਤਬਾਦਲੇ ਸਬੰਧੀ ਕੇਸ ਦਾ ਨਿਪਟਾਰਾ ਕਰਨ ਬਦਲੇ ਉਸ ਤੋਂ 20000 ਰੁਪਏ ਰਿਸ਼ਵਤ ਮੰਗੀ ਹੈ ਅਤੇ ਇਸ ਸਬੰਧੀ 10000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਟਵਾਰੀ ਉਕਤ ਜ਼ਮੀਨ ਦੇ ਇੰਤਕਾਲ ਬਦਲੇ ਉਸ ਤੋਂ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਅਤੇ ਉਸਨੇ ਇਸ ਸਬੰਧੀ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ