ਚੰਡੀਗੜ੍ਹ, 2 ਦਸੰਬਰ (ਪੋਸਟ ਬਿਊਰੋ): ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੱਖ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਅਤੇ ਉਸ ਵੇਲੇ ਦੇ ਕੈਬਿਨਟ ਮੰਤਰੀਆਂ ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫ਼ ਕਰਨ ਅਤੇ ਬੇਅਦਬੀ ਮਾਮਲੇ `ਚ ਸਜ਼ਾ ਸੁਣਾਈ ਹੈ।
ਸਿੰਘ ਸਹਿਬਾਨਾਂ ਨੇ ਪੰਜਾਬ ਦੇ ਸਵ. ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖਰ-ਏ-ਕੌਮ ਸਨਮਾਨ ਵਾਪਿਸ ਲੈਣ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਡੇਰਾ ਮੁਖੀ ਨੂੰ ਮੁਆਫ਼ ਦੇਣ ਵਾਲੇ ਸਾਬਕਾ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਸਾਰੀਆਂ ਸਹੂਲਤਾਂ ਵਾਪਿਸ ਲੈਣ ਦੇ ਹੁਕਮ ਦਿੱਤੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਨ੍ਹਾਂ ਜਥੇਦਾਰਾਂ ਨੂੰ ਜਨਤਕ ਪ੍ਰੋਗਰਾਮ `ਚ ਬੋਲਣ `ਤੇ ਪਾਬੰਦੀ ਲਾਈ ਹੈ। ਇਸਦੇ ਨਾਲ ਹੀ ਪੈਸਾ ਸ਼੍ਰੋਮਣੀ ਕਮੇਟੀ ਦਾ ਵਰਤਿਆ ਗਿਆ ਹੈ, ਉਹ ਸਮੇਤ ਵਿਆਜ ਵਾਪਿਸ ਕਰਨ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ 1 ਲੱਖ 25 ਹਜ਼ਾਰ ਬੂਟੇ ਲਾਉਣ ਦੇ ਹੁਕਮ ਦਿੱਤੇ ਹਨ।
ਇਸਦੇ ਨਾਲ ਹੀ ਸਿੰਘ ਸਾਹਿਬਾਨਾਂ ਖ਼ਿਲਾਫ ਵਰਤੀ ਗਲਤ ਸ਼ਬਦਾਵਲੀ ਦੇ ਦੋਸ਼ `ਚ ਹਰਜਿੰਦਰ ਸਿੰਘ ਸਰਨਾ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ। ਬੀਬੀ ਜਗੀਰ ਕੌਰ, ਸੋਹਣ ਸਿੰਘ ਠੰਡਲ, ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਅਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੁਪਹਿਰ 12 ਤੋਂ 1 ਤੱਕ ਬਾਥਰੂਮਾਂ ਨੂੰ ਸਾਫ਼ ਕਰਨ ਦੀ ਸੇਵਾ ਕਰਨਗੇ। ਇਸਦੇ ਨਾਲ ਹੀ ਆਪਣੇ ਨੇੜੇ ਦੇ ਗੁਰੂ ਘਰ ਜਾ ਕੇ ਸੇਵਾ ਕਰਨਗੇ ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਹੁਕਮ ਦਿੱਤੇ ਗਏ ਕਿ ਸੁਖਬੀਰ ਸਿੰਘ ਬਾਦਲ ਸਮੇਤ ਜਿਨ੍ਹਾਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਹੈ, ਉਹ ਪ੍ਰਵਾਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਭੇਜਿਆ ਜਾਵੇ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦੇ ਸੁਖਬੀਰ ਸਿੰਘ ਬਾਦਲ ਨੂੰ ਹੁਕਮ ਹੋਇਆ ਕਿ ਉਹ ਆਪਣੀ ਸਾਰੀ ਸਜ਼ਾ ਪੂਰੀ ਕਰਨ ਤੋਂ ਬਾਅਦ 11,000 ਦੀ ਦੇਗ ਅਤੇ 11,000 ਕਮੇਟੀ ਦੀ ਗੋਲਕ ‘ਚ ਪਾ ਕੇ ਗੁਰਦੁਆਰਾ ਸਾਹਿਬ ਦੀ ਗੋਲਕ ‘ਚ ਪਾ ਕੇ ਇਥੋਂ ਅਰਦਾਸ ਬੇਨਤੀ ਕਰਨਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਤੇ ਸਾਥੀਆਂ ਲਈ ਸਜ਼ਾ ਤੈਅ ਕਰ ਦਿੱਤੀ ਹੈ। ਨਿਸ਼ਚਿਤ ਸਜ਼ਾ ਮੁਤਾਬਕ ਇਹ ਸਾਰੇ ਕੱਲ੍ਹ ਮਿਤੀ 3 ਦਸੰਬਰ 2024 ਤੋਂ ਸੰਗਤ ਲਈ ਬਣੇ ਬਾਥਰੂਮਾਂ ਦੀ 12.00 ਤੋਂ 1.00 ਵਜੇ ਤੱਕ ਸਫਾਈ ਕਰਨਗੇ।
ਮੈਨੇਜਰ ਸ੍ਰੀ ਦਰਬਾਰ ਸਾਹਿਬ ਹਾਜ਼ਰੀ ਚਿੰਨਤਾ ਕਰਨਗੇ।ਇਸ ਉਪਰੰਤ ਇਕ ਘੰਟਾ ਲੰਗਰ ‘ਚ ਭਾਂਡੇ ਸਾਫ ਕਰਨ ਦੀ ਸੇਵਾ ਕਰਨਗੇ। ਇਸ ਉਪਰੰਤ ਗੁਰਬਾਣੀ ਕੀਰਤਨ ਸਰਵਰਣ ਕਰਨਗੇ।
ਇਨ੍ਹਾਂ ਸਾਰਿਆਂ ਦੇ ਗਲ ‘ਚ ਤਖਤੀ ਪਾਈ ਜਾਵੇਗੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਾਈ ਜਾਂਦੀ ਹੈ।
ਇਸ ਤੋਂ ਇਲਾਵਾ ਵ੍ਹੀਲ ਚੇਅਰ ’ਤੇ ਬੈਠੇ ਸੁਖਦੇਵ ਸਿੰਘ ਢੀਂਡਸਾ ਤੇ ਸੁਖਬੀਰ ਸਿੰਘ ਬਾਦਲ ਹੱਥ ‘ਚ ਬਰਛਾ ਫੜ੍ਹ ਕੇ ਤਖ਼ਤ ਸਾਹਿਬਾਨ ’ਤੇ ਦੋ-ਦੋ ਦਿਨ ਸਵੇਰੇ 9.00 ਤੋਂ 10.00 ਵਜੇ ਤੱਕ ਬੈਠਣਗੇ। ਸ੍ਰੀ ਦਰਬਾਰ ਸਾਹਿਬ ਤੇ ਦਰਸ਼ਨੀ ਡਿਓੜੀ ਦੇ ਬਾਹਰ ਇਹ ਸੇਵਾ ਕਰਨਗੇ। ਇਸ ਤੋਂ ਇਲਾਵਾ ਭਾਂਡੇ ਮਾਂਜਣ ਦੀ ਸੇਵਾ ਕੀਤੀ ਜਾਵੇਗੀ। ਕੀਰਤਣ ਸਰਵਣ ਕਰਨਾ ਹੋਵੇਗਾ ਤੇ ਸੁਖਮਨੀ ਸਾਹਿਬ ਦਾ ਪਾਠ ਕਰਨਾ ਹੋਵੇਗਾ।