Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ : ਲਾਲ ਚੰਦ ਕਟਾਰੂਚੱਕ

December 03, 2024 10:06 AM

-ਅਦਾਇਗੀ ਦੇ ਲਗਭਗ 39000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ
-ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਨੇ ਲਾਭਪਾਤਰੀਆਂ ਨੂੰ ਈ-ਕੇਵਾਈਸੀ ਕਰਵਾਉਣ ਲਈ ਕੀਤੀ ਅਪੀਲ
ਚੰਡੀਗੜ੍ਹ, 3 ਦਸੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਸੁਹਿਰਦ ਸੋਚ ਸਦਕਾ ਪੰਜਾਬ ਸਰਕਾਰ ਹਮੇਸ਼ਾ ਹੀ ਆੜ੍ਹਤੀਆਂ, ਕਿਸਾਨਾਂ, ਮਿੱਲ ਮਾਲਕਾਂ ਅਤੇ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਜੋ ਸੂਬੇ ਦੀ ਆਰਥਿਕਤਾ ਦਾ ਧੁਰਾ ਹਨ ਅਤੇ ਕਣਕ ਤੇ ਝੋਨੇ ਦੇ ਖ਼ਰੀਦ ਸੀਜ਼ਨਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਸਭ ਤੋਂ ਅਹਿਮ ਕੜੀ ਹਨ।
ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਮੌਜੂਦਾ ਝੋਨੇ ਦੇ ਖਰੀਦ ਸੀਜ਼ਨ ਵਿੱਚ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੀਜ਼ਨ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ।
ਅੱਜ ਇੱਥੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਹੁਣ ਲਗਭਗ ਖਤਮ ਹੋ ਚੁੱਕਾ ਹੈ ਅਤੇ ਰਾਜ ਸਰਕਾਰ ਨੇ ਕੁੱਲ 173.65 ਲੱਖ ਮੀਟਰਕ ਟਨ ਝੋਨੇ ਚੋਂ 173.50 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕਰ ਲਈ ਹੈ। ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਖਾਤਿਆਂ ਵਿੱਚ 39000 ਕਰੋੜ ਰੁਪਏ ਜਮ੍ਹਾਂ ਹੋ ਚੁੱਕੇ ਹਨ ਅਤੇ ਪਠਾਨਕੋਟ, ਮੋਹਾਲੀ ਅਤੇ ਰੂਪਨਗਰ ਜ਼ਿਲਿਆਂ ਵਿੱਚ ਮਿਲਿੰਗ ਪ੍ਰਕਿਰਿਆ ਸ਼ੁਰੂ ਵੀ ਹੋ ਚੁੱਕੀ ਹੈ।
ਸਟੋਰੇਜ ਸਪੇਸ (ਭੰੰਡਾਰਨ ਸਮਰੱਥਾ) ਦੇ ਮੁੱਦੇ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਹੋਰ ਸਟੋਰੇਜ ਸਪੇਸ ਉਪਲਬਧ ਕਰਾਉਣ ਲਈ ਪੰਜਾਬ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਹਰ ਮਹੀਨੇ 15 ਲੱਖ ਮੀਟਰਕ ਟਨ ਚੌਲ ਸੂਬੇ ਤੋਂ ਬਾਹਰ ਭੇਜੇ ਜਾ ਰਹੇ ਹਨ।
ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਮੇਂ ਰਾਸ਼ਨ ਕਾਰਡਾਂ ਦੀ ਤਸਦੀਕ ਦੇ ਸਬੰਧ ਵਿੱਚ ਈ-ਕੇਵਾਈਸੀ ਸਰਵੇਖਣ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 1.57 ਕਰੋੜ ਲਾਭਪਾਤਰੀਆਂ ਵਿੱਚੋਂ, 1.06 ਕਰੋੜ ਲਾਭਪਾਤਰੀਆਂ ਦੀ ਤਸਦੀਕ ਦੀ ਈ-ਕੇਵਾਈਸੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਈ-ਕੇਵਾਈਸੀ ਪ੍ਰਕਿਰਿਆ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਕੋਈ ਵੀ ਅਸਲ ਅਤੇ ਲੋੜਵੰਦ ਲਾਭਪਾਤਰੀ ਪ੍ਰਤੀ ਮਹੀਨਾ ਪ੍ਰਤੀ ਵਿਅਕਤੀ 5 ਕਿਲੋ ਕਣਕ ਲੈਣ ਦੇ ਲਾਭਾਂ ਤੋਂ ਵਾਂਝਾ ਨਾ ਰਹੇ।
ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੌਜੂਦਾ ਸੀਜ਼ਨ ਦੀ ਕਾਮਯਾਬੀ ਅਤੇ ਤਜਰਬਿਆਂ ਤੋਂ ਸਿੱਖ ਕੇ ਅਗਲੇ ਸੀਜ਼ਨ ਵਿੱਚ ਹੋਰ ਵੀ ਬਿਹਤਰ ਪ੍ਰਦਰਸ਼ਨ ਤੇ ਕਾਰਗੁਜ਼ਾਰੀ ਕਰਨ ਲਈ ਪ੍ਰੇਰਿਆ।
ਇਸ ਮੌਕੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਵਿਕਾਸ ਗਰਗ, ਡਾਇਰੈਕਟਰ ਪੁਨੀਤ ਗੋਇਲ, ਹੋਰ ਸੀਨੀਅਰ ਅਧਿਕਾਰੀ ਅਤੇ ਡੀ.ਐਫ.ਐਸ.ਸੀਜ਼ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ