Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਟਰੱਕਿੰਗ ਇੰਡਸਟਰੀ ਨਾਲ ਜੁੜੀ ਨਵੀਂ ਟੈਕਨਾਲੌਜੀ, ਨੈੱਟਵਰਕਿੰਗ, ਚੋਰੀ, ਫਰਾਡ ਤੇ ਹੋਰ ਪੱਖਾਂ ‘ਤੇ ਵਿਚਾਰ ਕਰਨ ਲਈ ਆਯੋਜਿਤ ਹੋਈ ‘ਫ਼ਲੀਟ ਐਗਜੈ਼ੱਕਟਿਵ ਸੰਮਿਟ ਟੋਰਾਂਟੋ-2024’ਟੋਰਾਂਟੋ ਵਿੱਚ ਬੁੱਧਵਾਰ ਨੂੰ ਪਹਿਲੀ ਬਰਫਬਾਰੀ ਹੋਣ ਦੀ ਸੰਭਾਵਨਾ, ਐਡਵਇਜ਼ਰੀ ਜਾਰੀਟੀਟੀਸੀ ਬੋਰਡ ਨੇ ਈ-ਬਾਈਕ ਅਤੇ ਈ-ਸਕੂਟਰ `ਤੇ ਸਰਦੀਆਂ ਦੇ ਚਲਦੇ ਰੋਕ ਨੂੰ ਦਿੱਤੀ ਮਨਜ਼ੂਰੀ ਮੈਕਸੀਕਨ ਰਾਸ਼ਟਰਪਤੀ ਨੇ ਕਿਹਾ: ਕੈਨੇਡਾ ਵਿੱਚ ਫੇਂਟੇਨਾਇਲ ਦੀ ਬਹੁਤ ਗੰਭੀਰ ਸਮੱਸਿਆਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ
 
ਪੰਜਾਬ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

December 03, 2024 10:07 AM

-ਐਸ.ਟੀ.ਪੀ. ਸਮੇਤ ਨਵਾਂ ਸੀਵਰੇਜ ਸਿਸਟਮ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਮੁਹੱਈਆ ਕਰਵਾਏਗਾ ਸੀਵਰੇਜ ਸਹੂਲਤਾਂ : ਡਾ. ਰਵਜੋਤ ਸਿੰਘ
ਜਲੰਧਰ, 3 ਦਸੰਬਰ (ਪੋਸਟ ਬਿਊਰੋ): ਅਲਾਵਲਪੁਰ ਵਿੱਚ ਸੈਨੀਟੇਸ਼ਨ ਸਹੂਲਤਾਂ ਦੇ ਸੁਧਾਰ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ 10.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸੀਵਰੇਜ ਸਬੰਧੀ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅਲਾਵਲਪੁਰ ਸ਼ਹਿਰ ਨੂੰ ਪੰਜਾਬ ਦੇ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣਾ ਹੈ।
ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ 10452 ਅਬਾਦੀ ਨੂੰ ਕਵਰ ਕੀਤਾ ਜਾਵੇਗਾ, ਜਿਸ ਵਿੱਚ 896 ਮੀਟਰ ਇੰਟਰਸੈਪਟਿੰਗ ਸੀਵਰੇਜ ਲਾਈਨ, ਇਕ 2 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ, ਮੇਨ ਪੰਪਿੰਗ ਸਟੇਸ਼ਨ, 100 ਮੀਟਰ ਰਾਈਜਿੰਗ ਲਾਈਨ ਅਤੇ ਇਕ ਸਕਰੀਨਿੰਗ ਚੈਂਬਰ ਸ਼ਾਮਿਲ ਹੈ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਾਲੇ ਗੰਦੇ ਪਾਣੀ ਨੂੰ ਪਿੰਡ ਦੇ ਛੱਪੜ ਵਿੱਚ ਸੁੱਟਿਆ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਨਵੇਂ ਪ੍ਰੋਜੈਕਟ ਨਾਲ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਜ਼ਰੀਏ ਸਾਫ਼ ਕਰਕੇ ਮੁੜ ਸਿੰਚਾਈ ਲਈ ਵਰਤਿਆ ਜਾਵੇਗਾ, ਜਿਸ ਨਾਲ ਪਿੰਡ ਦੇ ਛੱਪੜ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇਗਾ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸੂਬੇ ਵਿੱਚ ਅਨੇਕਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਵੀਆਂ ਮਿਸਾਲਾਂ ਕਾਇਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਲਾਵਲਪੁਰ ਸ਼ਹਿਰ ਵਿੱਚ ਲਗਾਏ ਜਾ ਰਹੇ ਇਸ ਪ੍ਰੋਜੈਕਟ ਨੇ ਸੂਬੇ ਦੇ ਵਿਕਾਸ ਵੱਲ ਇਕ ਹੋਰ ਮੀਲ ਪੱਥਰ ਸਥਾਪਿਤ ਕੀਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਵੀਰ ਸਿੰਘ, ਹਲਕਾ ਇੰਚਾਰਜ ਜੀਤ ਲਾਲ ਭੱਟੀ, ਪ੍ਰਧਾਨ ਨਗਰ ਕੌਂਸਲ ਨੀਲਮ ਰਾਣੀ, ਮੁੱਖ ਇੰਜੀਨੀਅਰ ਸਤਨਾਮ ਸਿੰਘ, ਸੁਪਰਡੈਂਟ ਇੰਜੀਨੀਅਰ ਅਸ਼ੀਸ ਰਾਏ, ਕਾਰਜਕਾਰੀ ਇੰਜੀਨੀਅਰ ਜਤਿਨ ਵਾਸੂਦੇਵਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਅਲਾਵਲਪੁਰ ਰਾਮਜੀਤ ਸਿੰਘ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਡਾ. ਬਲਜੀਤ ਕੌਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ ਪੰਜਾਬ ਦੇ ਨਵੇਂ ਸਿੱਖਿਆ ਮਾਡਲ ਦੀ ਬਾਤ ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ : ਲਾਲ ਚੰਦ ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ : ਡਾ. ਬਲਜੀਤ ਕੌਰ ਸ਼ਹਿਰੀ ਖੇਤਰਾਂ ਵਿਚ 100 ਫੀਸਦੀ ਆਬਾਦੀ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਿਆਪਕ ਯੋਜਨਾਬੰਦੀ : ਡਾ.ਰਵਜੋਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਆਗੂਆਂ ਨੂੰ ਸੁਣਾਈ ਸਜ਼ਾ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ ਸਿਲਕ ਐਕਸਪੋ-2024 , 4 ਦਸੰਬਰ ਤੋਂ