Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ : ਡਾ. ਬਲਜੀਤ ਕੌਰ

December 03, 2024 10:08 AM

-ਕਿਹਾ, ਬਿਨ੍ਹਾਂ ਕਿਸੇ ਪੱਖ ਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਤਰਜੀਹ
-ਜ਼ਿਲ੍ਹੇ ਦੇ 10 ਪਿੰਡਾਂ ਨੂੰ 2 ਕਰੋੜ 6 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦੇਣ ਦਾ ਕੀਤਾ ਐਲਾਨ
-ਜ਼ਿਲ੍ਹੇ ਦੇ 248 ਸਰਪੰਚਾਂ ਅਤੇ 1908 ਪੰਚਾਂ ਨੂੰ ਚੁਕਾਈ ਸਹੁੰ
ਸ੍ਰੀ ਮੁਕਤਸਰ ਸਾਹਿਬ, 3 ਦਸੰਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰੀ ਕਾਲਜ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜਿ਼ਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜਿ਼ਲ੍ਹੇ ਦੇ 248 ਪਿੰਡਾਂ ਦੀਆਂ ਪੰਚਾਇਤਾਂ ਦੇ ਨਵੇਂ ਚੁਣੇ ਗਏ 248 ਸਰਪੰਚ ਅਤੇ 1908 ਪੰਚਾਂ ਨੂੰ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਮੁਬਾਰਕਬਾਦ ਦਿੰਦਿਆਂ ਸਮਾਗਮ ਵਿੱਚ ਪੁੱਜੇ ਸਰਪੰਚਾਂ ਅਤੇ ਪੰਚਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਡਾ. ਬਲਜੀਤ ਕੌਰ ਨੇ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਜਮਹੂਰੀਅਤ ਦੀ ਨੀਂਹ ਦੱਸਦਿਆ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਚਾਹੀਦੇ ਹਨ।
ਕੈਬਨਿਟ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਿਨ੍ਹਾਂ ਕਿਸੇ ਪੱਖ ਪਾਤ ਤੋਂ ਪਿੰਡਾਂ ਦੇ ਵਿਕਾਸ ਕਰਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ, ਉਨ੍ਹਾਂ ਇੱਕ ਸਵਾਲ ਦੇ ਜੁਆਬ ਵਿੱਚ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ 50 ਫੀਸਦੀ ਤੋਂ ਵੱਧ ਆਬਾਦੀ ਵਾਲੇ ਪਿੰਡਾਂ ਨੂੰ ਸੂਬਾ ਸਰਕਾਰ ਵੱਲੋਂ ਖਾਸ ਗਰਾਂਟ ਦਿੱਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ 10 ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ 2 ਕਰੋੜ 6 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਮੁਹੱਈਆ ਕਰਵਾਈ ਜਾਵੇਗੀ।
ਡਾ. ਬਲਜੀਤ ਕੌਰ ਨੇ ਨਵੇ ਚੁਣੇ ਗਏ ਪੰਚਾਂ ਅਤੇ ਸਰਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਉਨ੍ਹਾਂ ਸਰਪੰਚਾਂ ਅਤੇ ਪੰਚਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਨੇਕ ਉਪਰਾਲੇ ਵਿੱਚ ਆਪਣਾ ਪੂਰਨ ਸਹਿਯੋਗ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤ ਹਰ ਫੈਸਲਾ ਪਿੰਡ ਵਾਸੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਲੈਣ ਤਾਂ ਹੀ ਪਿੰਡ ਦੇ ਸਰਬਪੱਖੀ ਵਿਕਾਸ ਲਈ ਅਹਿਮ ਰੋਲ ਅਦਾ ਕਰ ਸਕਦੀ ਹੈ।
ਇਸ ਤੋਂ ਪਹਿਲਾਂ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਅਤੇ ਨਵੇ ਚੁਣੇ ਗਏ ਪੰਚਾਂ ਅਤੇ ਸਰਪੰਚਾਂ ਨੂੰ ਵਧਾਈ ਦਿੰਦਿਆਂ ਪ੍ਰੇਰਿਤ ਕੀਤਾ ਕਿ ਉਹ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਪਾ ਸਕਦੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲੋੜਵੰਦ 06 ਲਾਭਪਾਤਰੀਆਂ ਨੂੰ ਆਪਣੇ ਘਰਾਂ ਵਿੱਚ ਪਖਾਨਾ ਬਣਾਉਣ ਲਈ ਪ੍ਰਵਾਨਗੀ ਪੱਤਰਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਜਗਦੇਵ ਸਿੰਘ ਬਾਂਮ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸੁਖਜਿੰਦਰ ਸਿੰਘ ਕਾਉਣੀ, ਵਾਈਸ ਚੇਅਰਮੈਨ ਪਨਸੀਡ, ਪੰਜਾਬ ਜਸ਼ਨ ਬਰਾੜ, ਵਧੀਕ ਡਿਪਟੀ ਕਮਿਸ਼ਨਰ ਗੁਰਦਰਸ਼ਨ ਲਾਲ ਕੁੰਡਲ, ਐਸ.ਡੀ.ਐਮ, ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਗੁਰਬਾਜ ਸਿੰਘ ਵਣਵਾਲਾ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ