Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

December 03, 2024 10:09 AM

-ਪ੍ਰਾਜੈਕਟ 31 ਜਨਵਰੀ, 2025 ਤੱਕ ਕਰ ਦਿੱਤਾ ਜਾਵੇਗਾ ਮੁਕੰਮਲ ਅਤੇ ਕਾਰਜਸ਼ੀਲ: ਟਰਾਂਸਪੋਰਟ ਮੰਤਰੀ
-ਪਟਿਆਲੇ ਦਾ ਪੁਰਾਣਾ ਬੱਸ ਸਟੈਂਡ ਮੁੜ ਸੁਰਜੀਤ, 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਕਸਬਿਆਂ ਲਈ ਬੱਸ ਸੇਵਾ ਸ਼ੁਰੂ
-ਪੀ.ਆਰ.ਟੀ.ਸੀ. ਮੁੱਖ ਦਫ਼ਤਰ ਅਤੇ ਡਿਪੂਆਂ ਵਿੱਚ ਟਿਕਾਊ ਬੁਨਿਆਦੀ ਢਾਂਚੇ ਲਈ ਅਹਿਮ ਪਹਿਲਕਦਮੀ
-775 ਕਿਲੋਵਾਟ ਦਾ ਸੋਲਰ ਪ੍ਰਾਜੈਕਟ ਲਾ ਕੇ ਪੀ.ਆਰ.ਟੀ.ਸੀ. ਸਾਲਾਨਾ ਕਰੇਗੀ ਲਗਭਗ 97 ਲੱਖ ਰੁਪਏ ਦੀ ਬੱਚਤ
ਚੰਡੀਗੜ੍ਹ, 3 ਦਸੰਬਰ (ਪੋਸਟ ਬਿਊਰੋ):ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ ਇੱਕ ਅਹਿਮ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ।
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਜਨਵਰੀ, 2025 ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗਾ, ਸਗੋਂ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੀ ਸਿੱਧੇ ਤੌਰ ’ਤੇ ਹੱਲ ਕਰੇਗਾ।
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ ਜਿਸ ਨਾਲ ਹੁਣ ਚੀਕਾ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਅਤੇ ਪਿਹੋਵਾ ਸਮੇਤ 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਨੇੜਲੇ ਕਸਬਿਆਂ ਨੂੰ ਬੱਸ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਆਪਣੇ ਬੇੜੇ ਦਾ ਹੋਰ ਵਿਸਤਾਰ ਕਰਨ ਜਾ ਰਿਹਾ ਹੈ ਅਤੇ ਕਿਲੋਮੀਟਰ ਸਕੀਮ ਰਾਹੀਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਕੁੱਲ 85 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ 81 ਵਿਅਕਤੀਆਂ ਨੂੰ ਪਹਿਲਾਂ ਹੀ ਲੈਟਰ ਆਫ਼ ਇੰਟੈਂਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਕੇ ਸਥਾਨਕ ਉੱਦਮੀਆਂ ਨੂੰ ਹੋਰ ਸਮਰੱਥ ਬਣਾਉਂਦਿਆਂ ਸੂਬਾ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਟਿਕਾਊ ਬੁਨਿਆਦੀ ਢਾਂਚੇ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਪੀ.ਆਰ.ਟੀ.ਸੀ. ਵੱਲੋਂ ਇੱਕ ਵੱਡੇ ਸੋਲਰ ਪਲਾਂਟ ਪ੍ਰਾਜੈਕਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸ ਅਹਿਮ ਸੌਰ ਪ੍ਰਾਜੈਕਟ ਤਹਿਤ ਮੁੱਖ ਦਫ਼ਤਰ, ਸਾਰੇ ਡਿਪੂਆਂ ਅਤੇ ਬੱਸ ਸਟੈਂਡਾਂ ਵਿੱਚ ਸੋਲਰ ਨਾਲ ਲੈਸ ਸਹੂਲਤਾਂ ਸਥਾਪਤ ਕੀਤੀਆਂ ਜਾਣਗੀਆਂ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 2.87 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਸਤਾਵਿਤ 775 ਕਿਲੋਵਾਟ ਸੋਲਰ ਪ੍ਰਾਜੈਕਟ ਨਾਲ ਪੀ.ਆਰ.ਟੀ.ਸੀ ਸਾਲਾਨਾ ਲਗਭਗ 97 ਲੱਖ ਰੁਪਏ ਦੀ ਬਿਜਲੀ ਦੀ ਬੱਚਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਰਾਸ਼ੀ ਦੀ ਵਾਪਸੀ ਲਈ ਅਨੁਮਾਨਤ ਮਿਆਦ ਤਿੰਨ ਸਾਲਾਂ ਤੋਂ ਵੀ ਘੱਟ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ