Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ

December 04, 2024 09:29 AM

-ਕਿਹਾ, ਸਾਲ 2025 ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ ਨੂੰ ਹੋਵੇਗੀ
-ਅੱਜ ਕੀਤੀ ਦੇਸ਼ ‘ਚ ਇਸ ਕਿਸਮ ਦੀ ਪਹਿਲੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਸੁਣੀਆਂ
-ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਮੌਕੇ ‘ਤੇ ਹੀ ਸਬੰਧੀ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
ਚੰਡੀਗੜ, 4 ਦਸੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ।
ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਹੋਇਆ ਕਰੇਗੀ ਅਤੇ ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ, 2025 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ‘ਚ ਇਸ ਕਿਸਮ ਦੀ ਪਹਿਲੀ ਆਨਲਾਈਨ ਐਨ.ਆਰ.ਆਈ ਮਿਲਣੀ ਹੈ।
ਧਾਲੀਵਾਲ ਨੇ ਅੱਜ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਦਿੱਤੀਆਂ ਅਤੇ ਬਕਾਇਆ ਸ਼ਿਕਾਇਤਾਂ ਦਾ ਹੱਲ ਛੇਤੀ ਤੋਂ ਛੇਤੀ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ।
ਧਾਲੀਵਾਲ ਨੇ ਦੱਸਿਆ ਕਿ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮੂਹ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਪਹਿਲਾਂ ਵੀ ਜ਼ਿਲ੍ਹਾਂ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਪਾਬੰਦ ਕੀਤੇ ਹੋਏ ਹਨ।
ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ੍ਰੀ ਦਿਲੀਪ ਕੁਮਾਰ, ਕਮਿਸ਼ਨਰ ਜਲੰਧਰ ਅਤੇ ਸਕੱਤਰ ਐਨ.ਆਰ.ਆਈ ਸਭਾ, ਪੰਜਾਬ ਪ੍ਰਦੀਪ ਸੱਭਰਵਾਲ, ਚੇਅਰਪਰਸਨ ਐਨ.ਆਰ.ਆਈ ਸਭਾ ਪੰਜਾਬ ਪਰਮਿੰਦਰ ਕੌਰ, ਡੀ.ਆਈ.ਜੀ. ਐਨ.ਆਰ.ਆਈ. ਰਾਜਪਾਲ ਸਿੰਘ ਸੰਧੂ, ਏ.ਆਈ.ਜੀ.ਅਜਿੰਦਰ ਸਿੰਘ ਤੋਂ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ