Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

December 04, 2024 09:30 AM

-ਅਕਾਲੀ ਆਗੂ ਸੁਖਬੀਰ ਬਾਦਲ 'ਤੇ ਹਮਲੇ ਦੀ ਸਖ਼ਤ ਨਿਖੇਧੀ
-ਡੀ.ਜੀ.ਪੀ. ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ
-ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਦੀ ਵਕਾਲਤ
ਚੰਡੀਗੜ੍ਹ, 4 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ।
ਅੱਜ ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਨਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ 175 ਦੇ ਕਰੀਬ ਪੁਲਿਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਨਿਕਲੇ ਕਿਉਂਕਿ ਪੰਜਾਬ ਪੁਲਿਸ ਨੇ ਸੂਬੇ ਦਾ ਨਾਮ ਬਦਨਾਮ ਕਰਨ ਦੀ ਰਚੀ ਸਾਜਿ਼ਸ਼ ਨੂੰ ਨਾਕਾਮ ਕਰ ਦਿੱਤਾ ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਾਜ਼ ਅੱਖ ਰੱਖਣ ਲਈ ਤਾਇਨਾਤ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਾਰੀ ਘਟਨਾ 'ਤੇ ਬਾਕਾਇਦਾ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਪੁਲਿਸ ਅਧਿਕਾਰੀਆਂ ਨੂੰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਧ ਤੋਂ ਵੱਧ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਪੁਰਸ਼ਾਂ, ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਹੀ ਭਾਈਚਾਰਕ ਸਾਂਝ ਅਤੇ ਆਪਸੀ ਮਿਲਵਰਤਣ ਦੀਆਂ ਕਦਰਾਂ-ਕੀਮਤਾਂ ਲਈ ਮਾਨਵਤਾ ਲਈ ਮਿਸਾਲ ਬਣਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਭ ਤੋਂ ਵੱਧ ਤਰਜੀਹ ਹੈ ਅਤੇ ਸਰਕਾਰ ਕਿਸੇ ਨੂੰ ਵੀ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸ਼ਹੀਦ ਭਗਤ ਸਿੰਘ ਹਵਾਈ ਅੱਡਾ, ਮੋਹਾਲੀ ਅਤੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ, ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਸ਼ੁਰੂਆਤ ਲਈ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ਜਾਣ ਵਾਲੇ ਪੰਜਾਬੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਹਵਾਈ ਅੱਡਿਆਂ 'ਤੇ ਅੰਤਰਰਾਸ਼ਟਰੀ ਉਡਾਣਾਂ ਦੇ ਟੇਕਆਫ ਅਤੇ ਲੈਂਡਿੰਗ ਦੀ ਸਹੂਲਤ ਲਈ ਬੁਨਿਆਦੀ ਢਾਂਚੇ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਕਿ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਹੋ ਜਾਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਵਿਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ