Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

December 04, 2024 09:30 AM

-ਸ੍ਰੀ ਕੀਰਤਪੁਰ ਸਾਹਿਬ ਤੋਂ ਨੰਗਲ- ਊਨਾ ਬਾਰਡਰ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ ਦੀ ਮੰਗ
-ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਦੀ ਮੰਗ
- ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇ” ਬਣਾਉਣ ਦੀ ਮੰਗ
-ਨਿਤਿਨ ਗਡਕਰੀ ਵਲੋਂ ਤਿੰਨੇ ਪ੍ਰੋਜੈਕਟਾਂ ਸਬੰਧੀ ਅਧਿਕਾਰੀਆਂ ਨੂੰ ਕੰਮ ਕਰਨ ਦੇ ਹੁਕਮ
ਨਵੀਂ ਦਿੱਲੀ, 4 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ।
ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਭੂਗੋਲਿਕ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਇਸ ਇਲਾਕੇ ਦੀਆਂ ਸੜਕਾਂ ਸਬੰਧੀ ਜ਼ਰੂਰਤਾਂ ਬਾਰੇ ਗੱਲਬਾਤ ਕੀਤੀ ਗਈ। ਬੈਂਸ ਨੇ ਇਸ ਮੌਕੇ ਗਡਕਰੀ ਨੂੰ ਦੱਸਿਆ ਕਿ ਸਿੱਖ ਧਰਮ ਦੇ ਇਤਿਹਾਸਕ ਸਥਾਨ ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹਿੰਦੂ ਮੱਤ ਦੇ ਸ਼ਕਤੀ ਪੀਠ ਸ੍ਰੀ ਨੈਨਾ ਦੇਵੀ ਨੂੰ ਜੋੜਨ ਵਾਲੀਆਂ ਸੜਕਾਂ ਨੂੰ ਤੁਰੰਤ ਚਹੁੰ-ਮਾਰਗੀ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਹਨਾਂ ਸਥਾਨਾਂ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਚਹੁੰ-ਮਾਰਗੀ ਸੜਕ ਸਬੰਧੀ ਵਿਸਥਾਰਤ ਪ੍ਰੋਜੈਕਟ ਰਿਪਰੋਟ (ਡੀ.ਪੀ.ਆਰ.) ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਸਮੇਂ ਵਿੱਚ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ।
ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਸ੍ਰੀ ਕੀਰਤਪੁਰ ਸਾਹਿਬ ਤੋਂ ਊਨਾ ਜ਼ਿਲ੍ਹੇ ਦਾ ਹਿਮਾਚਲ ਬਾਰਡਰ ਮਹਿਤਪੁਰ ਤੱਕ ਮਾਰਗ ਨੂੰ ਚਹੁੰ ਮਾਰਗੀ ਕਰਨ ਦੀ ਅਤਿਅੰਤ ਲੋੜ ਹੈ। ਉਹਨਾ ਕਿਹਾ ਕਿ ਇਸ ਤੋਂ ਇਲਾਵਾ ਮਾਂਝੇ, ਦੁਆਬੇ ਅਤੇ ਮਾਲਵੇ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ ਅਤੇ ਨੈਨਾ ਦੇਵੀ ਦੀ ਯਾਤਰਾ ਕਰਨ ਲਈ ਬੰਗਾ-ਸ੍ਰੀ ਅਨੰਦਪੁਰ ਸਾਹਿਬ ਮਾਰਗ ਦੀ ਵਰਤੋਂ ਕਰਦੇ ਹਨ, ਜੋ ਕਿ ਲਿੰਕ ਰੋਡ ਹੈ, ਜਿਸ ‘ਤੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ। ਉਹਨਾਂ ਇਸ ਮਾਰਗ ਨੂੰ ਵੀ ਚਹੁੰ-ਮਾਰਗੀ ਬਣਾਉਂਦਿਆਂ ਕੌਮੀ ਮਾਰਗ ਦਾ ਦਰਜਾ ਦੇਣ ਦੀ ਮੰਗ ਕੀਤੀ।
ਬੈਂਸ ਨੇ ਕੇਂਦਰੀ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਨਾਲ ਹਿਮਾਚਲ ਨੂੰ ਜੋੜਨ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਇੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਇਹ 50 ਕਿਲੋਮੀਟਰ ਲੰਬਾ ਐਕਸਪ੍ਰੈਸਵੇਅ ਬਣ ਜਾਂਦਾ ਹੈ ਤਾਂ ਇਸ ਨਾਲ ਰੋਪੜ-ਲੁਧਿਆਣਾ ਹਾਈਵੇਅ ਅਤੇ ਕੀਰਤਪੁਰ-ਮਨਾਲੀ ਹਾਈਵੇਅ ਨੂੰ ਜੋੜੇਗਾ। ਸ. ਬੈਂਸ ਨੇ ਇਸ ਮਾਰਗ ਦਾ ਨਾਮ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇਅ” ਰੱਖਣ ਦਾ ਸੁਝਾਅ ਵੀ ਦਿੱਤਾ।
ਕੇਂਦਰੀ ਸੜਕ ਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਤੋਂ ਹਿਮਾਚਲ ਬਾਰਡਰ ਮਹਿਤਪੁਰ ਤੱਕ ਸੜਕ ਨੂੰ ਚਹੁੰ-ਮਾਰਗੀ ਕਰਨ, ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਸੜਕ ਨੂੰ ਕੌਮੀ ਰਾਜ ਮਾਰਗ ਦਾ ਦਰਜਾ ਦੇ ਕੇ ਚਹੁੰ-ਮਾਰਗੀ ਬਣਾਉਣ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਨਵਾਂ ਗ੍ਰੀਨਫੀਲਡ ਐਕਸਪ੍ਰੈਸਵੇ “ਗੁਰੂ ਗੋਬਿੰਦ ਸਿੰਘ ਐਕਸਪ੍ਰੈਸਵੇ” ਬਣਾਉਣ ਸਬੰਧੀ ਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਭਰੋਸਾ ਦਿੱਤਾ ਕਿ ਇਹਨਾਂ ਪ੍ਰੋਜੈਕਟਾਂ ‘ਤੇ ਜਲਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਗਡਕਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕੀਰਤਪੁਰ-ਨੰਗਲ ਸੜਕ ਦਾ ਕੰਮ ਜਲਦ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਜਦਕਿ ਬੰਗਾ-ਸ੍ਰੀ ਆਨੰਦਪੁਰ ਸਾਹਿਬ ਰੋਡ ਸਬੰਧੀ ਫਾਈਲ ਪੇਸ਼ ਕਰਨ ਅਤੇ ਨਵੇਂ ਐਕਸਪ੍ਰੈਸਵੇ ਦੇ ਅਧਿਐਨ ਦੇ ਵੀ ਹੁਕਮ ਦਿੱਤੇ।
ਇਥੇ ਦੱਸਣਯੋਗ ਹੈ ਕਿ ਹਰਜੋਤ ਸਿੰਘ ਬੈਂਸ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ। ਬੀਤੇ ਢਾਈ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਈ ਵਿਕਾਸ ਪ੍ਰੋਜੈਕਟ ਪੂਰੇ ਹੋ ਰਹੇ ਹਨ

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ