Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

December 04, 2024 09:31 AM

ਚੰਡੀਗੜ੍ਹ, 4 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇੱਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇੱਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿੱਚ ਲੱਦ ਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿੱਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ।
ਸ਼ਿਕਾਇਤ ਅਨੁਸਾਰ 4,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਅਤੇ ਉਕਤ ਮੁਲਾਜ਼ਮ 1400 ਰੁਪਏ ਪਹਿਲੀ ਕਿਸ਼ਤ ਵੀ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਜੰਗਲਾਤ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਬਾਕੀ ਬਚੀ 1100 ਰੁਪਏ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ