Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

December 04, 2024 09:31 AM

-ਲੋਕ ਸਭਾ ਮੈਂਬਰ ਨੇ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਮੁੜ ਸ਼ੁਰੂ ਕਰਨ ਦੀ ਵੀ ਮੰਗ ਰੱਖੀ
-ਬਰਨਾਲਾ-ਸੰਗਰੂਰ ਵਿਚੋਂ ਹਾਈ ਸਪੀਡ ਰੇਲ ਚਲਾਉਣ ਦੀ ਕੀਤੀ ਮੰਗ
ਚੰਡੀਗੜ੍ਹ, 4 ਦਸੰਬਰ (ਪੋਸਟ ਬਿਊਰੋ): ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ।
ਮੀਤ ਹੇਅਰ ਨੇ ਅੱਜ ਸਦਨ ਵਿੱਚ ਰੇਲ ਸਬੰਧੀ ਆਏ ਇੱਕ ਬਿੱਲ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਰੇਲ ਸਭ ਤੋਂ ਸਸਤਾ, ਸੌਖਾ ਤੇ ਵਧੀਆ ਆਵਾਜਾਈ ਦਾ ਸਾਧਨ ਹੈ ਜਿਸ ਨਾਲ ਸਭ ਤੋਂ ਵੱਧ ਆਮ ਆਦਮੀ ਨੂੰ ਫ਼ਾਇਦਾ ਹੁੰਦਾ ਹੈ। ਆਜ਼ਾਦੀ ਦੇ 77 ਸਾਲ ਬਾਅਦ ਵੀ ਮਾਲਵਾ ਖਿੱਤੇ ਦੇ ਲੋਕ ਆਪਣੀ ਰਾਜਧਾਨੀ ਨਾਲ ਸਿੱਧਾ ਰੇਲ ਨਾਲ ਨਹੀਂ ਜੁੜੇ ਜਿਸ ਲਈ ਸਿਰਫ ਰਾਜਪੁਰਾ ਤੇ ਚੰਡੀਗੜ੍ਹ ਨੂੰ ਜੋੜਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜ਼ਮੀਨ ਐਕਵਾਇਰ ਦੀ ਮੰਗ ਦਾ ਹਵਾਲਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਬਣਾਉਣ ਲਈ ਜ਼ਮੀਨ ਐਕਵਾਇਰ ਹੋ ਸਕਦੀ ਹੈ ਤਾਂ ਸਰਕਾਰੀ ਰੇਲ ਸੇਵਾ ਲਈ ਕਿਉਂ ਨਹੀਂ।
ਲੋਕ ਸਭਾ ਮੈਂਬਰ ਮੀਤ ਹੇਅਰ ਨੇ ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਕਿਹਾ ਕਿ ਕੋਵਿਡ ਸਮੇਂ ਵਿੱਚ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਬੰਦ ਕਰ ਦਿੱਤੀ ਸੀ। ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇ ਅਤੇ ਇਸ ਦੇ ਦਾਇਰੇ ਵਿੱਚ ਵਿਦਿਆਰਥੀ ਵੀ ਲਿਆਂਦੇ ਜਾਣ।ਮੀਤ ਹੇਅਰ ਨੇ ਇਹ ਵੀ ਆਖਿਆ ਕਿ ਬਰਨਾਲਾ-ਸੰਗਰੂਰ ਇਲਾਕੇ ਵਿੱਚ ਕੋਈ ਵੀ ਹਾਈ ਸਪੀਡ ਰੇਲ ਨਹੀਂ ਗੁਜ਼ਰਦੀ ਜਿਸ ਲਈ ਇਹ ਮੰਗ ਜਲਦ ਪੂਰੀ ਕੀਤੀ ਜਾਵੇ।
ਮੀਤ ਹੇਅਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਿਰਫ 15 ਹਜ਼ਾਰ ਰੇਲ ਲਾਈਨ ਹੋਰ ਵਿਛਾਈ ਗਈ ਜੋ ਕਿ ਬਹੁਤ ਘੱਟ ਹੈ। ਰੇਲ ਭਾਰਤ ਦੀ ਰੀੜ੍ਹ ਦੀ ਹੱਡੀ ਹੈ। ਸਰਕਾਰ ਜਿਵੇਂ ਬੰਦਰਗਾਹ ਸਮੇਤ ਹੋਰ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨ ਉੱਤੇ ਉਤਾਰੂ ਹੈ ਉਥੇ ਸਾਨੂੰ ਸ਼ੰਕਾ ਹੈ ਕਿ ਰੇਲ ਵੀ ਨਿੱਜੀ ਹੱਥਾਂ ਵਿੱਚ ਨਾ ਵੇਚ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਡਾਣ ਸਕੀਮ ਤਹਿਤ ਸਸਤੇ ਹਵਾਈ ਸਫਰ ਦੇ ਹਵਾਈ ਕਿਲੇ ਉਸਾਰੇ ਸਨ ਜੋ ਕਿ ਪੂਰੇ ਨਹੀਂ ਹੋਏ। ਇਸ ਲਈ ਦੇਸ਼ ਵਾਸੀਆਂ ਲਈ ਰੇਲ ਹੀ ਇਕਮਾਤਰ ਸਸਤਾ ਤੇ ਸੁਖਾਲਾ ਆਵਾਜਾਈ ਦਾ ਸਾਧਨ ਹੈ ਜਿਸ ਲਈ ਰੇਲਵੇ ਨੈਟਵਰਕ ਨੂੰ ਮਜ਼ਬੂਤ ਕਰਨਾ ਸਭ ਤੋਂ ਜ਼ਰੂਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ