Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਪੰਜਾਬ

ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

December 04, 2024 09:33 AM

-ਸੈਨਿਕ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
-ਭਗਵੰਤ ਸਿੰਘ ਮਾਨ ਨੇ ਸੈਨਿਕ ਸਕੂਲ, ਕਪੂਰਥਲਾ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਪ੍ਰਗਟਾਈ
-ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਨ ਜਾ ਰਹੀਆਂ ਜੰਗੀ ਯਾਦਗਾਰਾਂ ਦੀ ਰੂਪ-ਰੇਖਾ ਨੂੰ ਸਿਧਾਂਤਕ ਮਨਜ਼ੂਰੀ
ਚੰਡੀਗੜ੍ਹ, 4 ਦਸੰਬਰ (ਪੋਸਟ ਬਿਊਰੋ): ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ ਕੈਜ਼ੁਐਲਿਟੀ) ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂ ਲਈ 21.50 ਕਰੋੜ ਰੁਪਏ (ਪ੍ਰਤੀ ਸੈਨਿਕ 25 ਲੱਖ ਰੁਪਏ) ਦੇ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਦਿੱਤੀ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅੱਜ ਸਵੇਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਬਹਾਦਰ ਸੈਨਿਕਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਿੱਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਪਹਿਲਕਦਮੀ ਕੀਤੀ ਹੈ ਕਿਉਂਕਿ ਇਹ ਬਹਾਦਰ ਯੋਧੇ ਡਿਊਟੀ ਦੌਰਾਨ ਜਾਨੀ ਨੁਕਸਾਨ ਦਾ ਸਾਹਮਣਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਅਜਿਹਾ ਇਕਲੌਤਾ ਸੂਬਾ ਹੈ, ਜਿਸ ਨੇ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਦੇਸ਼ ਦੇ 70 ਫੀਸਦੀ ਹੋਰ ਸੂਬਿਆਂ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਂਦੀ ਐਕਸ-ਗ੍ਰੇਸ਼ੀਆ ਤੋਂ ਵੀ ਵੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਵਤਨ ਦੀ ਖਾਤਰ ਇਨ੍ਹਾਂ ਨਾਇਕਾਂ ਵੱਲੋਂ ਡਿਊਟੀ ਦੌਰਾਨ ਦਿੱਤੀਆਂ ਮਹਾਨ ਕੁਰਬਾਨੀਆਂ ਦੇ ਸਨਮਾਨ ਵਜੋਂ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਸਾਡੇ ਸੈਨਿਕਾਂ ਦੇ ਵੱਡਮੁੱਲੇ ਯੋਗਦਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਾ ਹੈ।
ਇਕ ਹੋਰ ਮਸਲੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਸੈਨਿਕ ਸਕੂਲ ਕਪੂਰਥਲਾ ਦੀ ਕਾਇਆ ਕਲਪ ਕਰਨ ਅਤੇ ਇਸ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ 190 ਏਕੜ ਰਕਬੇ ਵਿੱਚ ਫੈਲਿਆ ਇਹ ਸਕੂਲ ਬਹੁਤ ਹੀ ਖੂਬਸੂਰਤੀ ਨਾਲ ਤਿਆਰ ਕੀਤੀ ਵਿਰਾਸਤੀ ਇਮਾਰਤ ਵਿੱਚ ਸਥਾਪਤ ਹੈ ਅਤੇ ਸੂਬਾ ਸਰਕਾਰ ਇਸ ਦੀ ਸਾਂਭ-ਸੰਭਾਲ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪਹਿਲਾਂ ਹੀ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਕੋਲ ਉਠਾ ਚੁੱਕੇ ਹਨ, ਜੋ ਸਕੂਲ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰ ਰਿਹਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਜੰਗੀ ਨਾਇਕਾਂ ਦੇ ਸਨਮਾਨ ਵਜੋਂ ਹਰੇਕ ਜ਼ਿਲ੍ਹੇ ਵਿੱਚ ਜੰਗੀ ਯਾਦਗਾਰ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਯਾਦਗਾਰਾਂ 1-1.5 ਏਕੜ ਰਕਬੇ ਵਿੱਚ ਬਣਾਈਆਂ ਜਾਣਗੀਆਂ, ਜੋ ਜੰਗੀ ਨਾਇਕਾਂ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਜੰਗੀ ਯਾਦਗਾਰਾਂ ਦੇ ਡਿਜ਼ਾਈਨ ਨੂੰ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਾਉਣ ਦੀ ਸਿਧਾਂਤਕ ਪ੍ਰਵਾਨਗੀ ਵੀ ਦੇ ਦਿੱਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ 2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ : ਕੁਲਦੀਪ ਸਿੰਘ ਧਾਲੀਵਾਲ ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ ਸੁਖਬੀਰ ਬਾਦਲ 'ਤੇ ਹਮਲਾ ਮੰਦਭਾਗਾ, ਪੁਲਿਸ ਦੀ ਮੁਸਤੈਦੀ ਕਾਰਨ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ : ਸਪੀਕਰ ਸੰਧਵਾਂ ਮੁੱਖ ਮੰਤਰੀ ਦਾ ਐਲਾਨ: ਪੰਜਾਬ ਸਰਕਾਰ ਨੇ 32 ਮਹੀਨਿਆਂ 'ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ