Welcome to Canadian Punjabi Post
Follow us on

04

December 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 417 `ਤੇ ਗੱਡੀ ਚਲਾਂਦੇ ਸਮੇਂ ਪੋਰਨ ਵੇਖਣ ਵਾਲੇ ਡਰਾਈਵਰ ਨੂੰ ਕੀਤਾ ਜੁਰਮਾਨਾਦੱਖਣੀ ਓਟਵਾ ਵਿੱਚ ਸਕੂਲ ਬਸ ਅਤੇ ਵਾਹਨ ਦੀ ਹੋਈ ਟੱਕਰ, ਇੱਕ ਟੀਨੇਜ਼ਰ ਅਤੇ 4 ਬਾਲਗ ਜ਼ਖ਼ਮੀਅਲਮੋਂਟੇ ਨੇੜੇ ਏਟੀਵੀ ਪਲਟਣ ਕਾਰਨ 70 ਸਾਲਾ ਵਿਅਕਤੀ ਦੀ ਮੌਤਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
 
ਅੰਤਰਰਾਸ਼ਟਰੀ

ਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ ਦਾ ਮੁੱਦਾ ਬ੍ਰਿਟਿਸ਼ ਸੰਸਦ ਵਿਚ ਵੀ ਪਹੁੰਚਿਆ

December 04, 2024 11:08 AM

-ਬ੍ਰਿਟਿਸ਼ ਸੰਸਦ ਮੈਂਬਰ ਨੇ ਕਿਹਾ- ਬੰਗਲਾਦੇਸ਼ 'ਚ ਹਿੰਦੂਆਂ ਦਾ ਸਫਾਇਆ ਕਰਨ ਦੀ ਕੋਸਿ਼ਸ਼
ਢਾਕਾ, 4 ਦਸੰਬਰ (ਪੋਸਟ ਬਿਊਰੋ): ਬ੍ਰਿਟੇਨ ਦੇ ਸੰਸਦ ਮੈਂਬਰਾਂ ਨੇ ਬੰਗਲਾਦੇਸ਼ 'ਚ ਹਿੰਦੂ ਭਾਈਚਾਰੇ 'ਤੇ ਹੋ ਰਹੇ ਹਮਲਿਆਂ 'ਤੇ ਚਿੰਤਾ ਪ੍ਰਗਟਾਈ ਹੈ। ਪੀਟੀਆਈ ਮੁਤਾਬਕ ਵਿਰੋਧੀ ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਸ਼ੇਖ ਹਸੀਨਾ ਦੇ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਹਿੰਦੂਆਂ ਦਾ ਸਫਾਇਆ ਕਰਨ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ।
ਬ੍ਰਿਟਿਸ਼ ਸੰਸਦ 'ਚ ਬਹਿਸ ਦੌਰਾਨ ਬਲੈਕਮੈਨ ਨੇ ਕਿਹਾ ਕਿ ਬੰਗਲਾਦੇਸ਼ 'ਚ ਹਿੰਦੂਆਂ ਦੇ ਘਰ ਸਾੜ ਦਿੱਤੇ ਗਏ ਹਨ। ਉਨ੍ਹਾਂ ਦੀਆਂ ਦੁਕਾਨਾਂ ਅਤੇ ਘਰਾਂ ਦੀ ਭੰਨਤੋੜ ਕੀਤੀ ਜਾ ਰਹੀ ਹੈ। ਪੁਜਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਬਲੈਕਮੈਨ ਨੇ ਕਿਹਾ ਕਿ ਇਸ ਮਾਮਲੇ 'ਤੇ ਕਾਰਵਾਈ ਕਰਨਾ ਬ੍ਰਿਟੇਨ ਦੀ ਜਿ਼ੰਮੇਵਾਰੀ ਹੈ, ਕਿਉਂਕਿ ਉਨ੍ਹਾਂ ਨੇ ਹੀ ਬੰਗਲਾਦੇਸ਼ ਨੂੰ ਆਜ਼ਾਦ ਕਰਵਾਇਆ ਸੀ।
ਵਿਦੇਸ਼ ਵਿਭਾਗ ਦੀ ਮੰਤਰੀ ਕੈਥਰੀਨ ਵੈਸਟ ਨੇ ਕਿਹਾ ਕਿ ਅਸੀਂ ਭਾਰਤ ਸਰਕਾਰ ਦੀਆਂ ਚਿੰਤਾਵਾਂ ਤੋਂ ਜਾਣੂ ਹਾਂ। ਵੈਸਟ ਨੇ ਕਿਹਾ ਕਿ ਉਹ ਪਿਛਲੇ ਮਹੀਨੇ ਬੰਗਲਾਦੇਸ਼ ਗਈ ਸੀ। ਇਸ ਦੌਰਾਨ ਯੂਨਸ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਗੇ।
ਕੰਜ਼ਰਵੇਟਿਵ ਐੱਮਪੀ ਪ੍ਰੀਤੀ ਪਟੇਲ ਨੇ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਸਾ ਹੋ ਰਹੀ ਹੈ, ਜਿਸ ਨੂੰ ਸਰਕਾਰ ਰੋਕਣ ਵਿੱਚ ਸਮਰੱਥ ਨਹੀਂ ਹੈ। ਅਸੀਂ ਇਸ ਤੋਂ ਬਹੁਤ ਪ੍ਰੇਸ਼ਾਨ ਹਾਂ। ਸਾਡੀ ਹਮਦਰਦੀ ਬੰਗਲਾਦੇਸ਼ ਦੇ ਘੱਟ ਗਿਣਤੀ ਹਿੰਦੂਆਂ ਨਾਲ ਹੈ। ਇਸ ਦੇ ਨਾਲ ਹੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਬੈਰੀ ਗਾਰਡੀਨਰ ਨੇ ਕਿਹਾ ਕਿ ਬ੍ਰਿਟਿਸ਼ ਸਰਕਾਰ ਬੰਗਲਾਦੇਸ਼ ਦੇ ਹਾਲਾਤ 'ਤੇ ਨਜ਼ਰ ਰੱਖ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੀ ਜੇਲ੍ਹ ਵਿੱਚ ਬੰਦ ਹਿਜਾਬ ਖਿਲਾਫ ਬੋਲਣ ਨੋਬਲ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ 3 ਹਫ਼ਤਿਆਂ ਦੀ ਮਿਲੀ ਜ਼ਮਾਨਤ ਟਰੰਪ ਦੀ ਹਮਾਸ ਨੂੰ ਧਮਕੀ: ਕਿਹਾ- 20 ਜਨਵਰੀ ਤੱਕ ਬੰਧਕਾਂ ਨੂੰ ਛੱਡੋ, ਨਹੀਂ ਤਾਂ ਭੁਗਤਣੇ ਪੈਣਗੇ ਗੰਭੀਰ ਨਤੀਜੇ ਇਜ਼ਰਾਈਲ 'ਚ ਮਸਜਿਦਾਂ 'ਚੋਂ ਹਟਾਏ ਜਾਣਗੇ ਸਪੀਕਰ: ਸਪੀਕਰਾਂ ਨੂੰ ਜ਼ਬਤ ਕਰਨ ਦੇ ਹੁਕਮ ਟਰੰਪ ਨੇ ਦੋ ਸੰਬੰਧੀਆਂ ਨੂੰ ਵੱਡੀ ਜਿੰ਼ਮੇਵਾਰੀ ਦਿੱਤੀ, ਇੱਕ ਨੂੰ ਮੱਧ ਪੂਰਬ ਦੇ ਮਾਮਲਿਆਂ ਦੇ ਸਲਾਹਕਾਰਅ ਤੇ ਦੂਜੇ ਨੂੰ ਫਰਾਂਸ ਦੇ ਰਾਜਦੂਤ ਬਣਾਉਣਗੇ ਅਫਰੀਕੀ ਦੇਸ਼ ਗਿਨੀ 'ਚ ਫੁੱਟਬਾਲ ਮੈਚ ਦੌਰਾਨ ਹੋਈ ਹਿੰਸਾ, 100 ਮੌਤਾਂ, ਰੈਫਰੀ ਦੇ ਵਿਵਾਦਿਤ ਫੈਸਲੇ 'ਤੇ ਭੜਕੇ ਲੋਕ ਹੁਣ ਟਰੰਪ ਨੇ ਬ੍ਰਿਕਸ ਦੇਸ਼ਾਂ 'ਤੇ ਟੈਰਿਫ ਲਗਾਉਣ ਦੀ ਦਿੱਤੀ ਧਮਕੀ, ਕਿਹਾ- ਜੇਕਰ ਡਾਲਰ ਤੋਂ ਇਲਾਵਾ ਹੋਰ ਕਰੰਸੀ ਵਿੱਚ ਵਪਾਰ ਕੀਤਾ ਤਾਂ 100 ਫੀਸਦੀ ਲੱਗੇਗਾ ਟੈਰਿਫ 9 ਮਈ ਦੀ ਹਿੰਸਾ 'ਚ ਇਮਰਾਨ ਖਾਨ ਨੂੰ ਦੋਸ਼ੀ ਕਰਾਰ ਨਿੱਜੀ ਕਲੱਬ 'ਚ ਹੋਈ ਟਰੰਪ-ਟਰੂਡੋ ਦੀ ਮੁਲਾਕਾਤ, ਇਕੱਠੇ ਕੀਤਾ ਡਿਨਰ ਭਾਰਤੀ ਮੂਲ ਦੇ ਕਾਸ਼ ਪਟੇਲ ਟਰੰਪ ਸਰਕਾਰ `ਚ ਹੋਣਗੇ ਐੱਫਬੀਆਈ ਦੇ ਡਾਇਰੈਕਟਰ ਟਰੰਪ ਨੇ ਜ਼ੁਕਰਬਰਗ ਨੂੰ ਡਿਨਰ ਲਈ ਘਰ ਬੁਲਾਇਆ