Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਅਜੇ ਮਾਕਨ ਦੇ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿਣ `ਤੇ ਆਪ ਨੇ ਕਾਂਗਰਸ ਨੂੰ 24 ਘੰਟਿਆਂ ਅੰਦਰ ਅਜੇ ਮਾਕਨ ਖਿਲਾਫ ਕਾਰਵਾਈ ਕਰਨ ਲਈ ਕਿਹਾਸੀਰੀਆ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਨੂੰ ਬਲੱਡ ਕੈਂਸਰ ਹੋਣ ਦਾ ਦਾਅਵਾਅਮਰੀਕਾ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਵਧਾਏਗਾ ਬੰਗਲਾਦੇਸ਼ ਦੇ ਸਕੱਤਰੇਤ ਦੀ ਇਮਾਰਤ 'ਚ ਲੱਗੀ ਅੱਗ, ਇੱਕ ਫਾਇਰਮੈਨ ਦੀ ਮੌਤਮਹਾਰਾਸ਼ਟਰ 'ਚ ਕੰਟਰੈਕਟ ਮੁਲਾਜ਼ਮ ਨੇ ਕੀਤਾ 21 ਕਰੋੜ ਦਾ ਘਪਲਾ, 13 ਹਜ਼ਾਰ ਰੁਪਏ ਤਨਖਾਹਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ 'ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਕੀਤੀ ਸਿ਼ਰਕਤਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰ
 
ਪੰਜਾਬ

ਸਰਹੱਦ ਪਾਰ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

December 05, 2024 09:35 AM

-ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ): ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀ.ਪੀ.) ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰਤਾਪ ਸਿੰਘ ਉਰਫ ਹੈਪੀ (29) ਵਾਸੀ ਪਿੰਡ ਰੋੜੇਵਾਲੀ (ਅੰਮ੍ਰਿਤਸਰ), ਕਰਨਦੀਪ ਸਿੰਘ (21) ਵਾਸੀ ਪਿੰਡ ਨਗਲ ਸੋਹਲ(ਅੰਮ੍ਰਿਤਸਰ) ਅਤੇ ਜਗਪ੍ਰੀਤ ਸਿੰਘ (19) ਵਾਸੀ ਪਿੰਡ ਧਰਮਕੋਟ ਰੰਧਾਵਾ (ਬਟਾਲਾ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ’ਤੇ ਉਹ ਸਵਾਰ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਹਨਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਫਤਿਹਗੜ੍ਹ ਚੂੜੀਆਂ ਦੇ ਇਲਾਕੇ ਚੋਂ ਇੱਕ ਅਣਪਛਾਤੇ ਵਿਅਕਤੀ ਤੋਂ ਨਸ਼ਿਆਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਆਪਣੇ ਮੋਟਰਸਾਈਕਲ ’ਤੇ ਵੇਰਕਾ ਬਾਈਪਾਸ ਵੱਲ ਆ ਰਹੇ ਹਨ ।
ਉਨ੍ਹਾਂ ਦੱਸਿਆ ਕਿ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਹੋਇਆਂ ਡੀ.ਸੀ.ਪੀ. ਇਨਵੈਸਟੀਗੇਸ਼ਨ ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਸਿਟੀ ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏ.ਸੀ.ਪੀ. ਡਿਟੈਕਟਿਵ ਹਰਮਿੰਦਰ ਸਿੰਘ ਦੀ ਨਿਗਰਾਨੀ ਵਿੱਚ ਅਤੇ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ-1 ਦੀ ਪੁਲੀਸ ਟੀਮਾਂ ਨੇ ਸਪੈਸ਼ਲ ਅਭਿਆਨ ਚਲਾ ਕੇ ਮੁਲਜ਼ਮਾਂ ਨੂੰ ਐਸਕਾਰਟ ਹਸਪਤਾਲ,ਅੰਮ੍ਰਿਤਸਰ ਦੇ ਨੇੜਿਓਂ ਕਾਬੂ ਕਰ ਲਿਆ।
ਸੀ.ਪੀ. ਨੇ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖ਼ਰੀਦੀ ਗਈ ਹੈਰੋਇਨ ਦੀ ਕੁੱਲ ਅਨੁਮਾਨਿਤ ਕੀਮਤ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।
ਇਸ ਸਬੰਧੀ ਇੱਕ ਕੇਸ 272 ਮਿਤੀ 03.12.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਅਧੀਨ ਥਾਣਾ ਸਦਰ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ