Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲਹਾਈਵੇ 417 `ਤੇ ਓਵਰਪਾਸ ਦੇ ਹੇਠਾਂ ਫਸਿਆ ਵਾਹਨ, ਓਪੀਪੀ ਅਤੇ ਓਟਵਾ ਦੇ ਫਾਇਰਫਾਈਟਰਾਂ ਦੀ ਮੱਦਦ ਨਾਲੇ ਵਾਹਨ ਕੱਢਿਆਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ
 
ਪੰਜਾਬ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਹਥਿਆਰਬੰਦ ਬਲ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

December 05, 2024 09:36 AM

ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ):ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਵੀਰਵਾਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਕੈਬਨਿਟ ਮੰਤਰੀ ਨੇ ਹਥਿਆਰਬੰਦ ਬਲਾਂ ਦੀਆਂ ਕੁਰਬਾਨੀਆਂ ਅਤੇ ਬਹਾਦਰੀ ਅਤੇ ਦੇਸ਼ ਦੀ ਸੁਰੱਖਿਆ ਲਈ ਪਾਏ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ । ਪੰਜਾਬ ਸਿਵਲ ਸਕੱਤਰੇਤ ਵਿਖੇ ਹੋਏ ਇਸ ਸਮਾਗਮ ਵਿੱਚ ਸੀਨੀਅਰ ਅਧਿਕਾਰੀਆਂ ਅਤੇ ਪਤਵੰਤਿਆਂ ਨੇ ਸ਼ਿਰਕਤ ਕੀਤੀ।
ਮਹਿੰਦਰ ਭਗਤ ਨੇ ਹਥਿਆਰਬੰਦ ਸੈਨਾਵਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਹਿਯੋਗ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਹਥਿਆਰਬੰਦ ਸੈਨਾ ਝੰਡਾ ਦਿਵਸ ਸਾਡੇ ਲਈ ਉਨ੍ਹਾਂ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਈਏ ਅਤੇ ਸਾਰਥਕ ਤਰੀਕਿਆਂ ਨਾਲ ਉਨ੍ਹਾਂ ਪ੍ਰਤੀ ਆਪਣਾ ਸ਼ੁਕਰਾਨਾ ਪ੍ਰਗਟਾਈਏ।
ਇਸ ਮੌਕੇ ਨਾਗਰਿਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ, ਜੋਕਿ ਵਿਧਵਾਵਾਂ ਅਤੇ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਲਈ ਵਿੱਤੀ ਸਹਾਇਤਾ, ਗੈਰ-ਪੈਨਸ਼ਨਰਾਂ ਲਈ ਡਾਕਟਰੀ ਸਹਾਇਤਾ, ਅਨਾਥ ਬੱਚਿਆਂ ਲਈ ਗੁਜ਼ਾਰਾ ਭੱਤਾ ਅਤੇ ਉੱਚ ਸਿੱਖਿਆ ਵਰਗੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਵਰਤਿਆ ਜਾਂਦਾ ਹੈ। ਸਾਬਕਾ ਸੈਨਿਕਾਂ ਦੇ ਬੱਚਿਆਂ ਲਈ ਇਹ ਫੰਡ ਅੰਤਮ ਅਰਦਾਸ ਅਤੇ ਭੋਗ ਸਮਾਗਮਾਂ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਲਈ ਫੌਰੀ ਰਾਹਤ ਪ੍ਰਦਾਨ ਕਰਦਾ ਹੈ।
ਇਸ ਦੌਰਾਨ ਮੌਜੂਦ ਪਤਵੰਤਿਆਂ ਵਿੱਚ ਬ੍ਰਿਗੇਡੀਅਰ ਬੀ.ਐਸ. ਢਿੱਲੋਂ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਤੋਂ ਇਲਾਵਾ ਬ੍ਰਿਗੇਡੀਅਰ ਬਲਜਿੰਦਰ ਵਿਰਕ ਡਿਪਟੀ ਡਾਇਰੈਕਟਰ ਮੁੱਖ ਦਫ਼ਤਰ, ਕਰਨਲ ਜਰਨੈਲ ਸਿੰਘ ਅਫ਼ਸਰ ਆਨ ਸਪੈਸ਼ਲ ਡਿਊਟੀ ਅਤੇ ਮਨਜੀਤ ਸਿੰਘ ਸੁਪਰਡੈਂਟ ਗ੍ਰੇਡ 2 ਸਮਾਗਮ ਵਿੱਚ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ