Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ 'ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਕੀਤੀ ਸਿ਼ਰਕਤਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲਹਾਈਵੇ 417 `ਤੇ ਓਵਰਪਾਸ ਦੇ ਹੇਠਾਂ ਫਸਿਆ ਵਾਹਨ, ਓਪੀਪੀ ਅਤੇ ਓਟਵਾ ਦੇ ਫਾਇਰਫਾਈਟਰਾਂ ਦੀ ਮੱਦਦ ਨਾਲੇ ਵਾਹਨ ਕੱਢਿਆਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ
 
ਪੰਜਾਬ

ਮੁੱਖ ਮੰਤਰੀ ਵੱਲੋਂ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਐਲਾਨ

December 05, 2024 09:37 AM

-ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸੈਰਾਮਨੀ 'ਚ ਕੀਤੀ ਸ਼ਮੂਲੀਅਤ
-ਬਹਾਦਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਭਾਰਤੀ ਹਥਿਆਰਬੰਦ ਬਲਾਂ ਦੀ ਕੀਤੀ ਸ਼ਲਾਘਾ
ਫਿਰੋਜ਼ਪੁਰ, 5 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸੈਨੀਵਾਲਾ ਬਾਰਡਰ ਨੂੰ ਅਤਿ ਆਧੁਨਿਕ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਹੈ।
ਹੁਸੈਨੀਵਾਲਾ ਬਾਰਡਰ 'ਤੇ ਰੀਟਰੀਟ ਸੈਰਾਮਨੀ 'ਚ ਸ਼ਮੂਲੀਅਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲੀ ਵਾਰ ਇਸ ਨੂੰ ਦੇਖ ਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਬੀ.ਐੱਸ.ਐਫ. ਅਧਿਕਾਰੀਆਂ ਨੂੰ ਇਸ ਇਤਿਹਾਸਕ ਸਥਾਨ ਨੂੰ ਨਵਾਂ ਰੂਪ ਦੇਣ ਲਈ ਵਿਸਥਾਰਤ ਪ੍ਰਸਤਾਵ ਪੇਸ਼ ਕਰਨ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਜਗ੍ਹਾ ਦੇ ਵਿਆਪਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਨੂੰ ਆਧੁਨਿਕ ਢੰਗ ਨਾਲ ਵਿਕਸਤ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਿੰਨ ਥਾਵਾਂ ਵਾਹਗਾ, ਹੁਸੈਨੀਵਾਲਾ ਅਤੇ ਸੁਲੇਮਾਨਕੀ ਸਰਹੱਦਾਂ 'ਤੇ ਰੀਟਰੀਟ ਸਮਾਰੋਹ ਕਰਵਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਹਗਾ ਵਿਖੇ ਵੱਡੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ ਪਰ ਇਸ ਦੇ ਮੁਕਾਬਲੇ ਹੁਸੈਨੀਵਾਲਾ ਅਤੇ ਸੁਲੇਮਾਨਕੀ ਵਿਖੇ ਸੈਲਾਨੀਆਂ ਦੀ ਆਮਦ ਘੱਟ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਥਾਨ ਕੋਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੀ ਵੱਡੀ ਸੰਭਾਵਨਾ ਹੈ, ਇਸ ਲਈ ਇਸ ਸਥਾਨ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਥਾਨ ‘ਤੇ ਇੱਕ ਅਜਾਇਬ ਘਰ ਵੀ ਹੈ ਜਿੱਥੇ ਉਹ ਪਿਸਤੌਲ ਪ੍ਰਦਰਸ਼ਿਤ ਕੀਤਾ ਗਿਆ ਹੈ ਜਿਸਦੀ ਵਰਤੋਂ ਮਹਾਨ ਸ਼ਹੀਦ ਨੇ ਸਾਂਡਰਾਸ ਨੂੰ ਮਾਰਨ ਲਈ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਅਸਥਾਨ ਦੇ ਕਣ ਕਣ ਵਿੱਚ ਦੇਸ਼ ਭਗਤੀ ਸਮੋਈ ਹੈ ਅਤੇ ਇਸ ਪਵਿੱਤਰ ਧਰਤੀ ਨਾਲ ਵੱਧ ਤੋਂ ਵੱਧ ਸੈਲਾਨੀਆਂ ਨੂੰ ਜੋੜਿਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਭਾਰਤੀ ਹਥਿਆਰਬੰਦ ਬਲਾਂ ਦੀ ਵੀ ਸ਼ਲਾਘਾ ਕੀਤੀ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਖਰਾਬ ਮੌਸਮ ਦੇ ਬਾਵਜੂਦ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬੁੱਧਵਾਰ ਨੂੰ ਮੋਹਾਲੀ ਵਿਖੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਲੋਕ ਅਰਪਣ ਕੀਤਾ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ