Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਵਧਾਏਗਾ ਬੰਗਲਾਦੇਸ਼ ਦੇ ਸਕੱਤਰੇਤ ਦੀ ਇਮਾਰਤ 'ਚ ਲੱਗੀ ਅੱਗ, ਇੱਕ ਫਾਇਰਮੈਨ ਦੀ ਮੌਤਮਹਾਰਾਸ਼ਟਰ 'ਚ ਕੰਟਰੈਕਟ ਮੁਲਾਜ਼ਮ ਨੇ ਕੀਤਾ 21 ਕਰੋੜ ਦਾ ਘਪਲਾ, 13 ਹਜ਼ਾਰ ਰੁਪਏ ਤਨਖਾਹਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ 'ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਕੀਤੀ ਸਿ਼ਰਕਤਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲ
 
ਪੰਜਾਬ

4 ਸਾਲਾ ਬੱਚੀ ਨੂੰ ਸਕੂਲ ਗੇਟ ਤੋਂ ਬਾਹਰ ਕੱਢਣ ਦਾ ਮਾਮਲਾ: ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਹੋਵੇਗੀ ਸਖ਼ਤ ਕਾਰਵਾਈ : ਚੇਅਰਮੈਨ ਕੰਵਰਦੀਪ ਸਿੰਘ

December 05, 2024 09:38 AM

-ਬਾਲ ਰੱਖਿਆ ਕਮਿਸ਼ਨ ਵੱਲੋਂ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨੂੰ ਅਧਿਆਪਕਾਂ ਸਮੇਤ ਕੀਤਾ ਤਲਬ
ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ): ਵੱਖ-ਵੱਖ ਨਿਊਜ਼ ਚੈਨਲਾਂ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਾਇਰਲ ਹੋ ਰਹੀ ਖਬਰ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਦੇ ਗੇਟ ਤੋਂ 4 ਸਾਲਾ ਬੱਚੀ ਨੂੰ ਬਾਹਰ ਕੱਢਿਆ ਗਿਆ, ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਵੱਲੋਂ ਇਸ ਮਾਮਲੇ 'ਤੇ ਸੂ-ਮੋਟੋ ਨੋਟਿਸ ਲਿਆ ਗਿਆ ਹੈ।
ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਮਿਸ਼ਨ "ਦਾ ਕਮਿਸ਼ਨਜ਼ ਫਾਰ ਦ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਜ਼ ਐਕਟ, 2005" ਦੀ ਧਾਰਾ 17 ਦੇ ਤਹਿਤ ਵਿਧਾਨਕ ਸੰਸਥਾ ਹੈ, ਜਿਸ ਅਨੁਸਾਰ ਇਹ ਕਮਿਸ਼ਨ ਬਾਲ ਅਧਿਕਾਰਾਂ ਦੀ ਰੱਖਿਆ ਦੇ ਹੱਕ ਵਿੱਚ ਕੰਮ ਕਰਦੀ ਹੈ। ਕਮਿਸ਼ਨ ਨੂੰ ਜੇ.ਜੇ ਐਕਟ 2015, ਪੌਕਸੋ ਐਕਟ 2012 ਅਤੇ ਆਰ.ਟੀ.ਈ. ਐਕਟ 2009 ਦੇ ਤਹਿਤ ਨਿਗਰਾਨੀ ਕਰਨ ਦਾ ਅਧਿਕਾਰ ਹੈ। ਕਮਿਸ਼ਨ ਪਾਸ ਇਸ ਐਕਟ ਦੀ ਧਾਰਾ 14 ਅਤੇ ਸਿਵਲ ਪ੍ਰੋਸੀਜ਼ਰ ਕੋਡ 1908 ਦੇ ਤਹਿਤ ਕੇਸ ਦੀ ਸੁਣਵਾਈ ਲਈ ਸਿਵਲ ਕੋਰਟ ਦੀਆਂ ਸ਼ਕਤੀਆਂ ਹਨ।
ਇਸ ਖਾਸ ਮਾਮਲੇ ਵਿੱਚ, ਕਮਿਸ਼ਨ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਦੇ ਪ੍ਰਿੰਸੀਪਲ ਅਤੇ ਸੰਬੰਧਤ ਸਟਾਫ ਨੂੰ 12 ਦਸੰਬਰ 2024, ਸਵੇਰੇ 11:00 ਵਜੇ ਕਮਿਸ਼ਨ ਦੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੂੰ ਮਾਮਲੇ ਦੇ ਤੱਥ ਅਤੇ ਪੂਰੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ। ਕਮਿਸ਼ਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬੱਚੇ ਦੇ ਹੱਕਾਂ ਦੀ ਉਲੰਘਣਾ ਦੀ ਜਾਂਚ ਕਰੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ