Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਅਜੇ ਮਾਕਨ ਦੇ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿਣ `ਤੇ ਆਪ ਨੇ ਕਾਂਗਰਸ ਨੂੰ 24 ਘੰਟਿਆਂ ਅੰਦਰ ਅਜੇ ਮਾਕਨ ਖਿਲਾਫ ਕਾਰਵਾਈ ਕਰਨ ਲਈ ਕਿਹਾਸੀਰੀਆ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਨੂੰ ਬਲੱਡ ਕੈਂਸਰ ਹੋਣ ਦਾ ਦਾਅਵਾਅਮਰੀਕਾ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਵਧਾਏਗਾ ਬੰਗਲਾਦੇਸ਼ ਦੇ ਸਕੱਤਰੇਤ ਦੀ ਇਮਾਰਤ 'ਚ ਲੱਗੀ ਅੱਗ, ਇੱਕ ਫਾਇਰਮੈਨ ਦੀ ਮੌਤਮਹਾਰਾਸ਼ਟਰ 'ਚ ਕੰਟਰੈਕਟ ਮੁਲਾਜ਼ਮ ਨੇ ਕੀਤਾ 21 ਕਰੋੜ ਦਾ ਘਪਲਾ, 13 ਹਜ਼ਾਰ ਰੁਪਏ ਤਨਖਾਹਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ 'ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਕੀਤੀ ਸਿ਼ਰਕਤਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰ
 
ਪੰਜਾਬ

ਉਦਯੋਗਾਂ ਵਿੱਚ ਸੋਲਰ ਊਰਜਾ ਨੂੰ ਅਪਨਾਉਣ ਉਦਯੋਗਪਤੀ : ਈ.ਟੀ.ਓ

December 08, 2024 10:57 AM

-ਪੰਜਾਬ ਦੇ ਊਰਜਾ ਮੰਤਰੀ ਨੇ ਕੀਤਾ ਪਾਈਟੈਕਸ ਦਾ ਦੌਰਾ
-ਕਿਸਾਨ ਆਪਣੀ ਇੱਛਾ ਨਾਲ ਸੋਲਰ ਪੈਨਲ ਲਗਾਉਣ ਲਈ ਜ਼ਮੀਨ ਦੇਣ ਤਾਂ ਸਰਕਾਰ ਕਰੇਗੀ ਮਦਦ
ਅੰਮ੍ਰਿਤਸਰ, 8 ਦਸੰਬਰ (ਗਿਆਨ ਸਿੰਘ): ਪੰਜਾਬ ਦੇ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਉਦਯੋਗਾਂ ਵਿੱਚ ਬਿਜਲੀ ਸਪਲਾਈ ਲਈ ਸੋਲਰ ਸਿਸਟਮ ਨੂੰ ਅਪਨਾਉਣ, ਇਸ ਲਈ ਸਰਕਾਰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।
ਈਟੀਓ ਅੰਮ੍ਰਿਤਸਰ ਵਿਖੇ ਚੱਲ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਦੌਰਾਨ ਐਤਵਾਰ ਨੂੰ ਪਾਈਟੈਕਸ ਦਾ ਨਿਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਸਬਸਿਡੀ ਆਧਾਰਤ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਉਦਯੋਗਾਂ ਨੂੰ ਬਿਜਲੀ ਡਿਊਟੀ ਵਿੱਚ ਵੀ ਛੋਟ ਦਿੱਤੀ ਜਾ ਰਹੀ ਹੈ। ਹੁਣ ਸਰਕਾਰ ਨੇ ਉਦਯੋਗਾਂ ਲਈ ਓਪਨ ਅਕਸੈਸ ਨੀਤੀ ਲਿਆਂਦੀ ਹੈ। ਜਿਸ ਤਹਿਤ ਉਦਯੋਗਪਤੀ ਆਪਣੇ ਉਦਯੋਗਾਂ ਜਾਂ ਆਸ-ਪਾਸ ਦੇ ਖੇਤਰਾਂ ਵਿੱਚ ਸੋਲਰ ਪੈਨਲ ਲਗਾ ਸਕਦੇ ਹਨ। ਆਪਣੇ ਅਹਾਤੇ ਵਿੱਚ ਪੈਦਾ ਹੋਈ ਬਿਜਲੀ ਦੀ ਵਰਤੋਂ ਕਰ ਸਕਦੇ ਹਨ। ਜਿਨ੍ਹਾਂ ਕੋਲ ਵਾਧੂ ਬਿਜਲੀ ਹੋਵੇਗੀ ਉਹ ਬਿਜਲੀ ਸਰਕਾਰ ਨੂੰ ਵੀ ਮੁਹੱਈਆ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪੀ.ਐਸ.ਪੀ.ਸੀ.ਐਲ ਅਤੇ ਪੇਡਾ ਵੱਲੋਂ ਸਾਂਝੇ ਤੌਰ ‘ਤੇ ਅੱਗੇ ਵਧਾਇਆ ਜਾ ਰਿਹਾ ਹੈ। ਜਿਸ ਤਹਿਤ ਕਿਸਾਨਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੀ ਜ਼ਮੀਨ ਲੰਮੇ ਸਮੇਂ ਲਈ ਠੇਕੇ 'ਤੇ ਲੈਕੇ ਉਸ ਜ਼ਮੀਨ 'ਤੇ ਸੋਲਰ ਪੈਨਲ ਲਗਾਏ ਜਾਣਗੇ . ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਇਸ ਸਕੀਮ ਨਾਲ ਜੁੜ ਕੇ ਉਦਯੋਗਪਤੀਆਂ ਦੀ ਮਦਦ ਕੀਤੀ ਹੈ। ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਨੂੰ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਸਰਪਲੱਸ ਸੂਬਾ ਬਣਾਇਆ ਜਾਵੇ।
ਪਾਈਟੈਕਸ ਦੇ ਆਯੋਜਨ 'ਤੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਸਮਾਗਮ ਨੇ ਨਾ ਸਿਰਫ਼ ਅੰਮ੍ਰਿਤਸਰ ਬਲਕਿ ਪੂਰੇ ਪੰਜਾਬ ਦੇ ਕਾਰੋਬਾਰ ਨੂੰ ਹੁਲਾਰਾ ਦਿੱਤਾ ਹੈ।
ਈਟੀਓ ਨੇ ਪਾਈਟੈਕਸ ਵਿੱਚ ਸਥਾਪਿਤ ਮਾਰਕਫੈੱਡ, ਪੇਡਾ, ਪੰਜਾਬ ਟੂਰਿਜ਼ਮ ਵਿਭਾਗ ਸਮੇਤ ਕਈ ਵਿਭਾਗਾਂ ਦੇ ਸਟਾਲਾਂ ਦਾ ਦੌਰਾ ਕੀਤਾ ਅਤੇ ਕਾਰੋਬਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਪੀਐਚਡੀਸੀਸੀਆਈ ਦੇ ਡਿਪਟੀ ਸਕੱਤਰ ਨਵੀਨ ਸੇਠ ਅਤੇ ਖੇਤਰੀ ਡਾਇਰੈਕਟਰ ਭਾਰਤੀ ਸੂਦ ਨੇ ਕੈਬਨਿਟ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ