Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਅਜੇ ਮਾਕਨ ਦੇ ਕੇਜਰੀਵਾਲ ਨੂੰ ਦੇਸ਼ ਵਿਰੋਧੀ ਕਹਿਣ `ਤੇ ਆਪ ਨੇ ਕਾਂਗਰਸ ਨੂੰ 24 ਘੰਟਿਆਂ ਅੰਦਰ ਅਜੇ ਮਾਕਨ ਖਿਲਾਫ ਕਾਰਵਾਈ ਕਰਨ ਲਈ ਕਿਹਾਸੀਰੀਆ ਦੇ ਸਾਬਕਾ ਰਾਸ਼ਟਰਪਤੀ ਦੀ ਪਤਨੀ ਨੂੰ ਬਲੱਡ ਕੈਂਸਰ ਹੋਣ ਦਾ ਦਾਅਵਾਅਮਰੀਕਾ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਵਧਾਏਗਾ ਬੰਗਲਾਦੇਸ਼ ਦੇ ਸਕੱਤਰੇਤ ਦੀ ਇਮਾਰਤ 'ਚ ਲੱਗੀ ਅੱਗ, ਇੱਕ ਫਾਇਰਮੈਨ ਦੀ ਮੌਤਮਹਾਰਾਸ਼ਟਰ 'ਚ ਕੰਟਰੈਕਟ ਮੁਲਾਜ਼ਮ ਨੇ ਕੀਤਾ 21 ਕਰੋੜ ਦਾ ਘਪਲਾ, 13 ਹਜ਼ਾਰ ਰੁਪਏ ਤਨਖਾਹਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਭਾਰਤ ਮੰਡਪਮ 'ਚ ਆਯੋਜਿਤ ਵੀਰ ਬਾਲ ਦਿਵਸ ਪ੍ਰੋਗਰਾਮ 'ਚ ਕੀਤੀ ਸਿ਼ਰਕਤਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰ
 
ਪੰਜਾਬ

ਪੰਜਾਬ ਦੇ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

December 09, 2024 08:39 AM

-ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਉਨ੍ਹਾਂ ਦੀ ਮੰਗ 'ਤੇ ਗੌਰ ਕਰਨ ਲਈ ਅਫਸਰਾਂ ਦੀ ਕਮੇਟੀ ਬਣਾਉਣ ਦੇ ਦਿੱਤੇ ਨਿਰਦੇਸ਼
-ਸਿੱਖਿਆ ਵਿਭਾਗ ਨੂੰ ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਲਈ ਕਿਹਾ
ਚੰਡੀਗੜ੍ਹ, 9 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਕਮੇਟੀ ਇੰਨ੍ਹਾਂ ਤਿੰਨ ਕਰਮਚਾਰੀ ਸੰਗਠਨਾਂ, ਏਆਈਈ ਕੱਚੇ ਅਧਿਕਾਰੀ ਯੂਨੀਅਨ, ਆਈ.ਈ.ਆਰ.ਟੀ ਵਿਸੇਸ਼ ਅਧਿਆਪਕ ਯੂਨੀਅਨ, ਅਤੇ ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੁਆਰਾ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਉਠਾਈ ਗਈ ਮੰਗ ਬਾਰੇ ਵਿਚਾਰ ਕਰੇਗੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਕਮੇਟੀ ਉਨ੍ਹਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਆਪਣੀ ਰਿਪੋਰਟ ਜਲਦੀ ਸੌਂਪੇਗੀ। ਉਨ੍ਹਾਂ ਸਿੱਖਿਆ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨਾਂ ਵੱਲੋਂ ਉਠਾਈਆਂ ਵਿੱਤੀ ਮੰਗਾਂ ਦਾ ਅਧਿਐਨ ਕਰਨ ਉਪਰੰਤ ਉਨ੍ਹਾਂ ਨਾਲ ਜਲਦੀ ਹੀ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੇ ਕਦਮ ਪੁੱਟੇ ਜਾ ਸਕਣ।
ਕੰਪਿਊਟਰ ਟੀਚਰਜ਼ ਯੂਨੀਅਨ ਦੀਆਂ ਮੰਗਾਂ ਦੇ ਸਬੰਧ ਵਿੱਚ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਈ.ਐਸ) ਅਧੀਨ ਭਰਤੀ ਕੀਤੇ ਗਏ ਇੰਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਕੇ ਬਣਦੀ ਕਾਰਵਾਈ ਕਰਨ ਲਈ ਕਿਹਾ। ਵਿੱਤ ਮੰਤਰੀ ਅਤੇ ਸਿੱਖਿਆ ਵਿਭਾਗ ਨੇ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਲਈ ਵਚਨਬੱਧ ਹੈ। ਯੂਨੀਅਨਾਂ ਦੇ ਨੁਮਾਇੰਦਿਆਂ ਨੇ ਵੀ ਭਰੋਸਾ ਪ੍ਰਗਟਾਇਆ ਕਿ ਇਹ ਮੀਟਿੰਗਾਂ ਉਨ੍ਹਾਂ ਦੇ ਮਸਲਿਆਂ ਦੇ ਸੁਖਾਵੇਂ ਹੱਲ ਲੱਭਣ ਲਈ ਰਾਹ ਪੱਧਰਾ ਕਰਨਗੀਆਂ।
ਮੀਟਿੰਗਾਂ ਵਿੱਚ ਹਾਜ਼ਰ ਯੂਨੀਅਨਾਂ ਦੇ ਨੁਮਾਇੰਦਿਆਂ ਵਿੱਚ ਏ.ਆਈ.ਈ. ਕੱਚੇ ਅਧਿਕਾਰੀ ਯੂਨੀਅਨ ਤੋਂ ਪ੍ਰਧਾਨ ਤੇਜਿੰਦਰ ਕੌਰ ਅਤੇ ਸਕੱਤਰ ਕੁਲਵਿੰਦਰ ਕੌਰ, ਆਈ.ਈ.ਈ.ਆਰ.ਟੀ.ਵਿਸ਼ੇਸ਼ ਅਧਿਅਪਕ ਯੂਨੀਅਨ ਤੋਂ ਪ੍ਰਧਾਨ ਰਮੇਸ਼ ਕੁਮਾਰ ਅਤੇ ਮੀਤ ਪ੍ਰਧਾਨ ਗੁਰਮੀਤ ਸਿੰਘ, ਸਰਵ (ਸਮੱਗਰਾ) ਸਿੱਖਿਆ ਅਭਿਆਨ/ਮਿਡ ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਤੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ ਅਤੇ ਸਕੱਤਰ ਰਜਿੰਦਰ ਸਿੰਘ, ਅਤੇ ਕੰਪਿਊਟਰ ਟੀਚਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ, ਮੀਤ ਪ੍ਰਧਾਨ ਅਨਿਲ ਐਰੀ, ਜਨਰਲ ਸਕੱਤਰ ਹਰਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਹਾਜਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ