Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਯੂਨੀਵਰਸਿਟੀ `ਚ ਇਕੱਠੇ ਮਾਂ-ਬੇਟੀ ਦੀ ਜੋੜੀ ਕਰ ਰਹੀ ਪੜ੍ਹਾਈ, ਮਾਂ ਕਰ ਰਹੀ ਮਾਸਟਰ ਆਫ ਐਜੂਕੇਸ਼ਨ ਤੇ ਬੇਟੀ ਮਨੋਵਿਗਿਆਨ ਦੀ ਵਿਦਿਆਰਥਣਨਾਰਥ ਯਾਰਕ ਡਰਾਈਵਵੇ `ਚ ਮ੍ਰਿਤ ਮਿਲੇ ਸੀਨੀਅਰ ਨਾਗਰਿਕ ਦੇ ਕਤਲ ਦਾ ਮੁਲਜ਼ਮ ਗ੍ਰਿਫ਼ਤਾਰਟੋਰਾਂਟੋ ਸ਼ਹਿਰ `ਚ ਇੱਕ ਵਿਅਕਤੀ `ਤੇ ਚਾਕੂ ਨਾਲ ਹਮਲਾ, ਮੁਲਜ਼ਮ ਕਾਬੂ ਸਕਾਰਬਰੋ `ਚ ਘਰ `ਚ ਲੱਗੀ ਅੱਗ, ਇੱਕ ਬਜ਼ੁਰਗ ਵਿਅਕਤੀ ਦੀ ਮੌਤ, ਔਰਤ ਹਸਪਤਾਲ `ਚ ਦਾਖਲਹਾਈਵੇ 417 `ਤੇ ਓਵਰਪਾਸ ਦੇ ਹੇਠਾਂ ਫਸਿਆ ਵਾਹਨ, ਓਪੀਪੀ ਅਤੇ ਓਟਵਾ ਦੇ ਫਾਇਰਫਾਈਟਰਾਂ ਦੀ ਮੱਦਦ ਨਾਲੇ ਵਾਹਨ ਕੱਢਿਆਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ
 
ਪੰਜਾਬ

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ : ਸੰਧਵਾਂ

December 09, 2024 08:40 AM

-ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ ਨਾਲ ਬੰਦ ਕੀਤੀ ਗੱਲਬਾਤ ਸ਼ੁਰੂ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਜਲਦੀ ਹੱਲ ਕਰਨ ਦੀ ਅਪੀਲ
ਚੰਡੀਗੜ੍ਹ, 9 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ 'ਤੇ ਰੁਲਣ ਲਈ ਛੱਡ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਦੇ ਰਾਹ ਖੋਲ੍ਹਣ ਦੀ ਅਪੀਲ ਕਰਦਿਆਂ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਬਿਨਾਂ ਦੇਰੀ ਹੱਲ ਕਰਨਾ ਚਾਹੀਦਾ ਹੈ।
ਸੰਧਵਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ਦੇ ਕਿਸਾਨ ਸੜਕਾਂ 'ਤੇ ਖੱਜਲ ਹੋ ਰਹੇ ਹਨ, ਜਦਕਿ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇੱਕ ਤੁਲਨਾ ਕਰਦਿਆਂ ਉਨ੍ਹਾਂ ਇਸ਼ਾਰਾ ਕੀਤਾ ਕਿ ਯੂਰਪ ਅਤੇ ਹੋਰ ਦੇਸ਼ਾਂ ਵਿੱਚ ਕਿਸਾਨ ਆਪਣੇ ਮੁੱਦਿਆਂ ਨੂੰ ਸਿੱਧੇ ਸੰਸਦਾਂ ਵਿੱਚ ਲਿਜਾਣ ਦੇ ਯੋਗ ਹੁੰਦੇ ਹਨ, ਜਦੋਂ ਕਿ ਭਾਰਤੀ ਕਿਸਾਨ ਜਦੋਂ ਉਹ ਜਾਇਜ਼ ਮੰਗਾੰ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਪਾਸੇ ਧੱਕ ਦਿੱਤਾ ਜਾਂਦਾ ਹੈ।
ਸਪੀਕਰ ਨੇ ਕੇਂਦਰ ਨੂੰ ਯਾਦ ਦਿਵਾਇਆ ਕਿ ਦੇਸ਼ ਦੇ ਕਿਸਾਨ ਨਾ ਸਿਰਫ਼ ਲੱਖਾਂ ਲੋਕਾਂ ਲਈ ਭੋਜਨ ਉਗਾਉਂਦੇ ਹਨ ਬਲਕਿ ਵੱਖ-ਵੱਖ ਕਿਸਮਾਂ ਦੀਆਂ ਫ਼ਸਲਾਂ ਪੈਦਾ ਕਰਕੇ ਭਾਰਤ ਦੇ ਵਪਾਰ, ਉਦਯੋਗ ਅਤੇ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੁੱਲ੍ਹੇ ਮਨ, ਸੰਜੀਦਗੀ ਅਤੇ ਹਮਦਰਦੀ ਨਾਲ ਹੱਲ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ, ‘’ਹੁਣ ਸਮਾਂ ਆ ਗਿਆ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ।’’ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਅਹਿਮ ਮੁੱਦਿਆਂ ਨੂੰ ਹੱਲ ਕਰਨ ਲਈ ਸਮੇਂ ਸਿਰ ਕਦਮ ਚੁੱਕਣੇ ਚਾਹੀਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਾਲ 2024 ਦੌਰਾਨ ਸੈਰ-ਸਪਾਟੇ ਦੀ ਉੱਨਤੀ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਫੁੱਲਤਾ ਲਈ ਕੀਤੇ ਅਹਿਮ ਕਾਰਜ : ਸੌਂਦ ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ : ਮੁੱਖ ਮੰਤਰੀ ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; ਆਰ.ਡੀ.ਐੱਫ ਅਤੇ ਐੱਮ.ਡੀ.ਐੱਫ ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ ਪੰਜਾਬ, ਦੇਸ਼ ਦਾ ਉਦਯੋਗਿਕ ਧੁਰਾ ਬਣਨ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਅੱਗੇ ਵਧ ਰਿਹੈ : ਮੁੱਖ ਮੰਤਰੀ ਪੰਚਾਇਤੀ ਚੋਣਾਂ `ਚ ਕਾਗਜ਼ ਰੱਦ ਨਾ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਵਾਲੇ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ