Welcome to Canadian Punjabi Post
Follow us on

05

February 2025
ਬ੍ਰੈਕਿੰਗ ਖ਼ਬਰਾਂ :
ਫੋਰਡ ਨੇ ਕੀਤੀਆਂ ਤਲਖ਼ ਮਾਈਕ ਟਿੱਪਣੀਆਂ ਦਾ ਦਿੱਤਾ ਜਵਾਬ, ਕਿਹਾ, ਪਤਾ ਨਹੀਂ ਸੀ ਕਿ ਟਰੰਪ ਅਜਿਹੇ ਫ਼ੈਸਲੇ ਲੈਣਗੇਇਸਮਾਈਲੀ ਮੁਸਲਮਾਨਾਂ ਦੇ ਧਾਰਮਿਕ ਆਗੂ ਆਗਾ ਖਾਨ ਦਾ 88 ਸਾਲ ਦੀ ਉਮਰ ਵਿੱਚ ਦਿਹਾਂਤਸਵੀਡਨ ਦੇ ਐਜੂਕੇਸ਼ਨ ਸੈਂਟਰ 'ਤੇ ਗੋਲੀਬਾਰੀ, 10 ਦੀ ਮੌਤਟੇਕ ਬੈਕ ਅਲਬਰਟਾ `ਤੇ ਇਲੈਕਸ਼ਨਜ਼ ਅਲਬਰਟਾ ਵੱਲੋਂ ਇੱਕ ਲੱਖ ਡਾਲਰ ਤੋਂ ਵੱਧ ਦਾ ਜੁਰਮਾਨਾਈਟੋਬੀਕੋਕ ਅਪਾਰਟਮੈਂਟ ‘ਚ ਗੋਲੀਬਾਰੀ, ਇੱਕ ਦੀ ਮੌਤ, ਦੂਜਾ ਗੰਭੀਰਪੂਰਬੀ ਓਂਟਾਰੀਓ ਵਿੱਚ ਹਾਈਵੇਅ 401 ਤੋਂ ਚਾਰਟਰ ਬੱਸ ਖਿਸਕੀ, ਜਾਨੀ ਨੁਕਸਾਨ ਤੋਂ ਬਚਾਅਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ
 
ਪੰਜਾਬ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

December 09, 2024 08:42 AM

-ਅਧਿਕਾਰੀਆਂ ਨੂੰ ਸਭਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਯਕੀਨੀ ਬਣਾਉਣ ਦੇ ਆਦੇਸ਼
-ਉਚ ਅਧਿਕਾਰੀਆਂ ਨੂੰ ਸਭਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ
-ਕਿਹਾ, ਸੂਬਾ ਸਰਕਾਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ
ਚੰਡੀਗੜ੍ਹ, 9 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ 'ਤੇ ਹੈਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੇ ਘੇਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਹਰ ਸਾਲ ਨਤਮਸਤਕ ਹੋਣ ਲਈ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਸਭਾ ਦੌਰਾਨ ਸ਼ਹਿਰ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਵਨ ਧਰਤੀ ਸਿੱਖਾਂ ਲਈ ਹੀ ਨਹੀਂ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ ਅਤੇ ਇੱਥੇ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਭਾਰੀ ਤਦਾਦ ਵਿੱਚ ਲੋਕ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਇਸ ਕੰਮ ਦੀ ਨਿਗਰਾਨੀ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਪਾਵਨ ਧਰਤੀ 'ਤੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੇ ਮੁੱਢ ਤੋਂ ਪੰਜਾਬੀਆਂ ਨੂੰ ਅਨਿਆਂ, ਤਸ਼ੱਦਦ ਅਤੇ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਆ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਗਈ ਮਹਾਨ ਕੁਰਬਾਨੀ ਦੀ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਕੋਈ ਮਿਸਾਲ ਨਹੀਂ ਮਿਲਦੀ।
ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਸ਼ਰਧਾਲੂ ਇਸ ਅਸਥਾਨ 'ਤੇ ਨਤਮਸਤਕ ਹੁੰਦੇ ਹਨ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਨਗਰ ਨੂੰ ਪੂਰਨ ਰੂਪ 'ਚ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪਾਵਨ ਅਸਥਾਨ 'ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਹਰ ਸਹੂਲਤ ਮੁਹੱਈਆ ਕਰਾਉਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਨੂੰ ਯਕੀਨੀ ਬਣਾਉਣ ਲਈ ਇੱਕ ਵਿਹਾਰਕ ਤੰਤਰ ਉਲੀਕਿਆ ਜਾਣਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀ ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਕੀਤੇ ਹਾਸਲ ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ ਪੀ.ਐੱਸ.ਪੀ.ਸੀ.ਐੱਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ ਮੇਰੇ “ਪੰਜ ਦਰਿਆ” ਲਾਹੌਰ ਵਿੱਚ ਲੋਕ ਅਰਪਣ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ