Welcome to Canadian Punjabi Post
Follow us on

04

February 2025
ਬ੍ਰੈਕਿੰਗ ਖ਼ਬਰਾਂ :
ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਕੀਤੇ ਹਾਸਲਪਾਕਿਸਤਾਨ ਪੁਰਸ਼ ਕ੍ਰਿਕਟ ਟੀਮ ਦੀ ਪਹਿਲੀ ਮਹਿਲਾ ਮੈਨੇਜਰ ਬਣੀ ਹਿਨਾ ਮੁਨੱਵਰਗ਼ੈਰਕਾਨੂੰਨੀ ਭਾਰਤੀ ਪਰਵਾਸੀ ਅਮਰੀਕਾ ’ਚੋਂ ਕੀਤੇ ਗਏ ਡਿਪੋਰਟ, ਅਮਰੀਕੀ ਫੌਜੀ ਜਹਾਜ਼ ਭਾਰਤ ਲਈ ਰਵਾਨਾਮਿਡਟਾਊਨ ਟੋਰਾਂਟੋ ਵਿੱਚ ਵਾਹਨ ਨੇ ਪੈਦਲ ਜਾ ਰਹੀ ਔਰਤ ਨੂੰ ਮਾਰੀ ਟੱਕਰ, ਗੰਭੀਰ ਜ਼ਖ਼ਮੀ
 
ਪੰਜਾਬ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5.1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

December 09, 2024 09:32 AM

-ਗ੍ਰਿਫ਼ਤਾਰ ਮੁਲਜ਼ਮ ਅੰਮ੍ਰਿਤਸਰ ਸੈਕਟਰ ਤੋਂ ਨਸ਼ੀਲੇ ਪਦਾਰਥਾਂ ਦੀ ਕਰਦਾ ਸੀ ਤਸਕਰੀ ਅਤੇ ਵੱਖ-ਵੱਖ ਵਿਅਕਤੀਆਂ ਰਾਹੀਂ ਪਹੁੰਚਾਉਂਦਾ ਸੀ ਖੇਪਾਂ: ਡੀਜੀਪੀ ਗੌਰਵ ਯਾਦਵ
-ਦੋਸ਼ੀ ਨੇ ਪਿਛਲੇ ਪੰਜ ਮਹੀਨਿਆਂ ਦੌਰਾਨ ਘੱਟੋ-ਘੱਟ ਤਿੰਨ ਖੇਪਾਂ ਦੀ ਕੀਤੀ ਡਲੀਵਰੀ, ਜਾਂਚ ਦੌਰਾਨ ਹੋਇਆ ਖੁਲਾਸਾ: ਸੀਪੀ ਗੁਰਪ੍ਰੀਤ ਸਿੰਘ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 9 ਦਸੰਬਰ: ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਮਿਸ਼ਨਰੇਟ ਪੁਲਿਸ (ਸੀਪੀ) ਅੰਮ੍ਰਿਤਸਰ ਨੇ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵੀਰ ਸਿੰਘ ਉਰਫ਼ ਗੋਰਾ (32) ਵਾਸੀ ਬਸਤੀ ਮੁਹੰਮਦ ਸ਼ਾਹ ਵਾਲੀ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸ ਦੀ ਟੋਇਟਾ ਫਾਰਚੂਨਰ ਕਾਰ ਜਿਸ ਨੂੰ ਉਹ ਚਲਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਮੁਲਜ਼ਮ ਅੰਮ੍ਰਿਤਸਰ ਸੈਕਟਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ ਅਤੇ ਖੇਪਾਂ ਦੀ ਡਿਲਿਵਰੀ ਕਰਨ ਲਈ ਵੱਖ-ਵੱਖ ਵਿਅਕਤੀਆਂ ਦੀ ਵਰਤੋਂ ਕਰਦਾ ਸੀ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਦੇ ਇੱਕ ਹੋਰ ਸਾਥੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਛਾਉਣੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਉਦੇਸ਼ ਨਾਲ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਾਸਤੇ ਜਾਂਚ ਕੀਤੀ ਜਾ ਰਹੀ ਹੈ।
ਇਸ ਆਪ੍ਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਡੀ.ਸੀ.ਪੀ. ਆਲਮ ਵਿਜੇ ਸਿੰਘ, ਏ.ਡੀ.ਸੀ.ਪੀ. ਇਨਵੈਸਟੀਗੇਸ਼ਨ ਨਵਜੋਤ ਸਿੰਘ ਅਤੇ ਏ.ਸੀ.ਪੀ. ਡਿਟੈਕਟਿਵ ਕੁਲਦੀਪ ਸਿੰਘ ਦੀ ਨਿਗਰਾਨੀ ਵਿੱਚ ਅਤੇ ਇੰਚਾਰਜ ਸੀ.ਆਈ.ਏ. ਸਟਾਫ-1 ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਤੋਂ ਫਾਰਚੂਨਰ ਕਾਰ, ਜਿਸ ਵਿੱਚ ਦੋਸ਼ੀ ਵਿਅਕਤੀ ਸਫਰ ਕਰ ਰਿਹਾ ਸੀ, ਨੂੰ ਰੋਕਣ ਵਿੱਚ ਸਫ਼ਲਤਾ ਹਾਸਲ ਕੀਤੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਕਿਸੇ ਹੋਰ ਸਮੱਗਲਰ, ਜਿਸਨੇ ਸਰਹੱਦ ਪਾਰੋਂ ਭੇਜੀ ਖੇਪ ਹਾਸਲ ਕੀਤੀ ਸੀ, ਤੋਂ ਹੈਰੋਇਨ ਪ੍ਰਾਪਤ ਕਰਕੇ ਅਟਾਰੀ ਤੋਂ ਆ ਰਿਹਾ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਪਿਛਲੇ ਪੰਜ-ਛੇ ਮਹੀਨਿਆਂ ਤੋਂ ਤਸਕਰੀ ਦਾ ਧੰਦਾ ਕਰ ਰਿਹਾ ਸੀ ਅਤੇ ਉਸ ਨੇ ਘੱਟੋ-ਘੱਟ ਤਿੰਨ ਖੇਪਾਂ ਦੀ ਡਿਲੀਵਰੀ ਕੀਤੀ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮਾਂ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਹੁਣ ਤੱਕ ਖ਼ਰੀਦੇ ਅਤੇ ਵੰਡੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਇਸ ਸਬੰਧੀ ਥਾਣਾ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਸੀ), 23 ਅਤੇ 29 ਅਧੀਨ ਮੁਕੱਦਮਾ ਨੰਬਰ 194 ਮਿਤੀ 08-12-2024 ਦਰਜ ਕੀਤਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀ ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਕੀਤੇ ਹਾਸਲ ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ ਪੀ.ਐੱਸ.ਪੀ.ਸੀ.ਐੱਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ ਮੇਰੇ “ਪੰਜ ਦਰਿਆ” ਲਾਹੌਰ ਵਿੱਚ ਲੋਕ ਅਰਪਣ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ