Welcome to Canadian Punjabi Post
Follow us on

05

February 2025
ਬ੍ਰੈਕਿੰਗ ਖ਼ਬਰਾਂ :
ਫੋਰਡ ਨੇ ਕੀਤੀਆਂ ਤਲਖ਼ ਮਾਈਕ ਟਿੱਪਣੀਆਂ ਦਾ ਦਿੱਤਾ ਜਵਾਬ, ਕਿਹਾ, ਪਤਾ ਨਹੀਂ ਸੀ ਕਿ ਟਰੰਪ ਅਜਿਹੇ ਫ਼ੈਸਲੇ ਲੈਣਗੇਇਸਮਾਈਲੀ ਮੁਸਲਮਾਨਾਂ ਦੇ ਧਾਰਮਿਕ ਆਗੂ ਆਗਾ ਖਾਨ ਦਾ 88 ਸਾਲ ਦੀ ਉਮਰ ਵਿੱਚ ਦਿਹਾਂਤਸਵੀਡਨ ਦੇ ਐਜੂਕੇਸ਼ਨ ਸੈਂਟਰ 'ਤੇ ਗੋਲੀਬਾਰੀ, 10 ਦੀ ਮੌਤਟੇਕ ਬੈਕ ਅਲਬਰਟਾ `ਤੇ ਇਲੈਕਸ਼ਨਜ਼ ਅਲਬਰਟਾ ਵੱਲੋਂ ਇੱਕ ਲੱਖ ਡਾਲਰ ਤੋਂ ਵੱਧ ਦਾ ਜੁਰਮਾਨਾਈਟੋਬੀਕੋਕ ਅਪਾਰਟਮੈਂਟ ‘ਚ ਗੋਲੀਬਾਰੀ, ਇੱਕ ਦੀ ਮੌਤ, ਦੂਜਾ ਗੰਭੀਰਪੂਰਬੀ ਓਂਟਾਰੀਓ ਵਿੱਚ ਹਾਈਵੇਅ 401 ਤੋਂ ਚਾਰਟਰ ਬੱਸ ਖਿਸਕੀ, ਜਾਨੀ ਨੁਕਸਾਨ ਤੋਂ ਬਚਾਅਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ
 
ਪੰਜਾਬ

ਸ਼ਾਬਦਿਕ ਗ਼ਲਤੀਆਂ ਵਾਲੇ ਪ੍ਰਕਾਸ਼ਿਤ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਸੰਸਕਰਣਾਂ ਨੂੰ ਤੁਰੰਤ ਨਸ਼ਟ ਕਰੋ : ਸਪੀਕਰ ਸੰਧਵਾਂ

December 10, 2024 10:07 AM

-ਮਹਾਨ ਕੋਸ਼ ਵਿਚਲੀਆਂ ਤਰੁਟੀਆਂ ਬਾਰੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ
-ਉੱਚ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਸੌਂਪਣ ਲਈ ਕਿਹਾ
ਚੰਡੀਗੜ੍ਹ, 10 ਦਸੰਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸ਼ਾਬਦਿਕ ਗਲਤੀਆਂ ਵਾਲੇ ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਵਕਾਲਤ ਕੀਤੀ।
ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਸੰਸਕਰਨਾਂ ਨੂੰ ਨਸ਼ਟ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੰਮ ਇਸ ਸਬੰਧੀ ਬਣਾਈ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ।
ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਤਿੰਨ ਹਫ਼ਤਿਆਂ ਵਿੱਚ ਲੋੜੀਂਦੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਸਰਵਉੱਚਤਾ ਨੂੰ ਕਾਇਮ ਰੱਖਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਭਰਮ-ਭੁਲੇਖਿਆਂ ਨੂੰ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ ਗਿਆ ਹੈ।
ਇਸ ਮੌਕੇ ਸੇਵਾਮੁਕਤ ਪ੍ਰੋਫ਼ੈਸਰ ਡਾ. ਪਿਆਰੇ ਲਾਲ ਗਰਗ, ਕੇਂਦਰੀ ਸਿੱਖ ਸਭਾ ਦੇ ਜਨਰਲ ਸਕੱਤਰ ਡਾ: ਖੁਸ਼ਹਾਲ ਸਿੰਘ, ਗਿਆਨ ਪ੍ਰਕਾਸ਼ ਟਰੱਸਟ ਲੁਧਿਆਣਾ ਦੇ ਨੁਮਾਇੰਦੇ ਸਲੋਚਨ ਬੀਰ ਸਿੰਘ, ਅਮਰਜੀਤ ਸਿੰਘ ਧਵਨ,ਸ: ਰਜਿੰਦਰ ਸਿੰਘ ਖ਼ਾਲਸਾ, ਬਲਬੀਰ ਸਿੰਘ, ਡਾਇਰੈਕਟਰ ਸਿੱਖ ਮਿਸ਼ਨਰੀ ਕਾਲਜ ਦੇ ਪਰਮਜੀਤ ਸਿੰਘ, ਡਾਇਰੈਕਟਰ ਉਚੇਰੀ ਸਿੱਖਿਆ ਸੰਯਮ ਅਗਰਵਾਲ ਅਤੇ ਮੁਖੀ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਰਮਿੰਦਰਜੀਤ ਕੌਰ ਆਦਿ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀ ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਕੀਤੇ ਹਾਸਲ ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ ਪੀ.ਐੱਸ.ਪੀ.ਸੀ.ਐੱਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ ਮੇਰੇ “ਪੰਜ ਦਰਿਆ” ਲਾਹੌਰ ਵਿੱਚ ਲੋਕ ਅਰਪਣ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ