Welcome to Canadian Punjabi Post
Follow us on

21

December 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰਰੂਸ ਦੀ ਕੈਂਸਰ ਵੈਕਸੀਨ ਮੁੜ ਕੈਂਸਰ ਹੋਣ ਦਾ ਕੋਈ ਖਤਰਾ ਨਹੀਂ, ਕੀਮਤ 2.5 ਲੱਖ ਰੁਪਏਯੁਗਾਂਡਾ 'ਚ ਫੈਲਿਆ ਡਿੰਗਾ-ਡਿੰਗਾ ਵਾਇਰਸ, 300 ਤੋਂ ਵੱਧ ਬਿਮਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ
 
ਪੰਜਾਬ

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ : ਭਗਵੰਤ ਸਿੰਘ ਮਾਨ

December 12, 2024 09:47 AM

-ਕਿਹਾ, ਕੇਂਦਰ ਸਰਕਾਰ ਦੀ ਇਹ ਚਾਲ ਸਿਆਸਤ ਤੋਂ ਪ੍ਰੇਰਿਤ, ਜਿਸਦਾ ਲੋਕ ਭਲਾਈ ਨਾਲ ਕੋਈ ਲਾਗਾ-ਦੇਗਾ ਨਹੀਂ
-ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ : ਮੁੱਖ ਮੰਤਰੀ
-ਸੁਖਬੀਰ ਬਾਦਲ 'ਤੇ ਹਮਲੇ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਮਨ੍ਹਾ ਕਰਨ ਲਈ ਐੱਸ.ਜੀ.ਪੀ.ਸੀ. ਦੀ ਨਿੰਦਾ
ਨਵੀਂ ਦਿੱਲੀ, 12 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ ਕੇਂਦਰ ਸਰਕਾਰ ਨੂੰ 'ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ' ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਦੇਸ਼ ਵਿੱਚ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼ ਇੱਕ ਇਲਾਜ ਪ੍ਰਣਾਲੀ' ਲਾਗੂ ਕਰਨ ਦੀ ਬਜਾਏ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਚੱਲ ਰਹੀ ਹੈ ਕਿਉਂਕਿ ਜਿੱਥੇ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ' ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੀ ਜਨਤਾ ਨੂੰ ਲਾਭ ਹੋਵੇਗਾ, ਉਥੇ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਨਾਲ ਭਗਵਾਂ ਪਾਰਟੀ ਦੇ ਸਿਆਸੀ ਮਨਸੂਬੇ ਪੂਰੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੀ ਭਲਾਈ ਨੂੰ ਯਕੀਨੀ ਬਣਾਉਣ ਲਈ ਕਾਹਲੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਤਾਨਾਸ਼ਾਹੀ ਰਵੱਈਆ ਹੈ, ਜੋ ਖੇਤਰੀ ਪਾਰਟੀਆਂ ਅਤੇ ਰਾਜਾਂ ਦੇ ਹਿੱਤ ਵਿੱਚ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰਾਂ-ਪੈਗਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਦੀ ਮੰਦਭਾਗੀ ਘਟਨਾ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਸ ਸਾਜ਼ਿਸ਼ ਦਾ ਪਰਦਾਫ਼ਾਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਈ ਕਾਰਨਾਂ, ਜਿੰਨੇ ਬਾਰੇ ਉਨ੍ਹਾਂ ਨੂੰ ਹੀ ਬਿਹਤਰ ਪਤਾ ਹੈ, ਦਾ ਹਵਾਲਾ ਦੇ ਕੇ ਸ੍ਰੀ ਹਰਮਿੰਦਰ ਸਾਹਿਬ ਕੰਪਲੈਕਸ ਦੀ ਸੀ.ਸੀ.ਟੀ.ਵੀ. ਫੁਟੇਜ ਦੇਣ ਤੋਂ ਇਨਕਾਰ ਕੀਤਾ ਅਤੇ ਪੰਜਾਬ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਿ ਹੁਣ ਜਦੋਂ ਫੁਟੇਜ ਪ੍ਰਾਪਤ ਹੋ ਗਈ ਹੈ ਤਾਂ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਸੰਸਦ ਭਵਨ ਵਿੱਚ ਦਫ਼ਤਰ ਮਿਲਿਆ ਹੈ। ਉਨ੍ਹਾਂ ਨੇ ਦੇਸ਼ ਦੀ ਸੰਸਦ ਵਿੱਚ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਨੂੰ ਚੇਤੇ ਕਰਦਿਆਂ ਕਿਹਾ ਕਿ ਇਸ ਪਲੇਟਫਾਰਮ ਦੀ ਵਰਤੋਂ ਲੋਕ ਹਿੱਤਾਂ ਦੇ ਮੁੱਦਿਆਂ ਨੂੰ ਢੁਕਵੇਂ ਢੰਗ ਨਾਲ ਉਠਾਉਣ ਲਈ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਵਡੇਰੇ ਲੋਕ ਹਿੱਤ ਵਿੱਚ ਵਿਰੋਧੀ ਧਿਰ ਦੇ ਆਗੂਆਂ ਨੂੰ ਸੰਸਦ ਵਿੱਚ ਜਨਤਕ ਮੁੱਦੇ ਉਠਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ ਬਿਸਤ ਦੁਆਬ ਕੈਨਾਲ 33 ਦਿਨਾਂ ਲਈ ਬੰਦ ਰਹੇਗੀ ਦੁਕਾਨਾਂ, ਫੈਕਟਰੀਆਂ ਅਤੇ ਵਪਾਰਕ ਅਦਾਰਿਆਂ ਦੇ ਸਟਾਫ਼ ਨੂੰ ਆਪਣੀ ਵੋਟ ਪਾਉਣ ਲਈ ਨਗਰ ਨਿਗਮ ਦੇ ਅਧਿਕਾਰ ਖੇਤਰਾਂ ਵਿੱਚ 21 ਦਸੰਬਰ, 2024 'ਕਲੋਜ਼ ਡੇਅ' ਘੋਸਿ਼ਤ ਟ੍ਰੈਫਿਕ ਪੁਲਿਸ ਵੱਲੋਂ ਧੁੰਦ ਦੇ ਮੌਸਮ ਦੇ ਮੱਦੇਨਜ਼ਰ ਵਾਹਨਾਂ ਤੇ ਰਿਫ਼ਲੈਕਟਰ ਲਾਏ ਗਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਵੱਡੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਅਰਪਣ ਸਮਾਰੋਹ': ਜਲੰਧਰ ਕਮਿਸ਼ਨਰੇਟ ਪੁਲਿਸ ਨੇ 13 ਕਰੋੜ ਰੁਪਏ ਦੀ ਕੀਮਤ ਦੀਆਂ ਜ਼ਬਤ ਕੀਤੀਆਂ ਵਸਤੂਆਂ ਅਸਲ ਮਾਲਕਾਂ ਨੂੰ ਕੀਤੀਆਂ ਵਾਪਸ