Welcome to Canadian Punjabi Post
Follow us on

30

December 2024
ਬ੍ਰੈਕਿੰਗ ਖ਼ਬਰਾਂ :
ਮਸਕ ਨੇ ਕਿਹਾ- ਐੱਚ1 ਵੀਜ਼ਾ ਪ੍ਰੋਗਰਾਮ ਖਤਮ ਹੋਣ ਵਰਗਾ, ਸੁਧਾਰ ਦੀ ਲੋੜ ਜਸਟਿਸ ਸੰਧਾਵਾਲੀਆ ਨੇ ਹਿਮਾਚਲ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀਮੱਧ ਪ੍ਰਦੇਸ਼ ਦੇ ਗੁਨਾ ਵਿੱਚ 140 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ ਬੱਚੇ ਦੀ ਮੌਤਤਾਲਿਬਾਨ ਨੇ ਘਰਾਂ 'ਚ ਖਿੜਕੀਆਂ ਬਣਾਉਣ 'ਤੇ ਲਗਾਈ ਪਾਬੰਦੀ, ਕਿਹਾ- ਜਿੱਥੋਂ ਔਰਤਾਂ ਦਿਖਾਈ ਦੇਣ ਉੱਥੇ ਖਿੜਕੀਆਂ ਨਾ ਬਣਾਓ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰੋਸਟੇਟ ਸਰਜਰੀ ਕਰਵਾਈ, ਰਿਕਵਰੀ ਲਈ ਅੰਡਰਗਾਊਂਡ ਕਮਰੇ ਵਿੱਚ ਹੋਏ ਸਿਫ਼ਟਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ, 100 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ ਲਿਆਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ, 7 ਦਿਨਾਂ ਦਾ ਰਾਸ਼ਟਰੀ ਸੋਗ, 92 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
 
ਪੰਜਾਬ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਇੰਸਪੈਕਟਰ 45 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

December 16, 2024 08:26 AM

ਚੰਡੀਗੜ੍ਹ 16 ਦਸੰਬਰ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਫਿਰੋਜ਼ਪੁਰ ਵਿਖੇ ਤਾਇਨਾਤ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੰਸਪੈਕਟਰ ਅਮਿਤ ਕੁਮਾਰ ਕੱਕੜ ਨੂੰ 45,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਆੜਤੀ ਮੋਹਨ ਲਾਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਖਰੀਦੇ ਗਏ ਝੋਨੇ ਦੀਆਂ ਬੋਰੀਆਂ ਬਾਬਤ ਮਜ਼ਦੂਰੀ ਅਤੇ ਸਿਲਾਈ ਆਦਿ ਖਰਚਿਆਂ ਨਾਲ ਸਬੰਧਤ ਬਿੱਲ ਪਾਸ ਕਰਨ ਲਈ 2 ਰੁਪਏ ਪ੍ਰਤੀ ਬੋਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 1.30 ਰੁਪਏ ਪ੍ਰਤੀ ਬੋਰੀ ਵਿੱਚ ਤੈਅ ਹੋਇਆ, ਜਿਸਦੀ ਰਕਮ 45,000 ਰੁਪਏ ਬਣਦੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 45,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ